ਮੋਦੀ ਦਾ ਕਸ਼ਮੀਰ ਦੌਰਾ ਅੱਜ, ਮੀਰਵਾਇਜ਼ ਨੂੰ ਕੀਤਾ ਨਜ਼ਰਬੰਦ
Published : Feb 3, 2019, 2:30 pm IST
Updated : Feb 3, 2019, 2:30 pm IST
SHARE ARTICLE
Mirwaiz Umar Farooq
Mirwaiz Umar Farooq

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੰਮੂ ਕਸ਼ਮੀਰ ਦੌਰੇ ਤੋਂ ਇਕ ਦਿਨ ਪਹਿਲਾਂ ਹੁਰੀਅਤ ਕਾਨਫ਼ਰੰਸ ਦੇ ਉਦਾਰਵਾਦੀ ਧੜੇ ਦੇ ਆਗੂ ਮੀਰਵਾਇਜ਼ ਉਮਰ ਫ਼ਾਰੂਕ ਨੂੰ ਨਜ਼ਰਬੰਦ.........

ਸ੍ਰੀਨਗਰ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੰਮੂ ਕਸ਼ਮੀਰ ਦੌਰੇ ਤੋਂ ਇਕ ਦਿਨ ਪਹਿਲਾਂ ਹੁਰੀਅਤ ਕਾਨਫ਼ਰੰਸ ਦੇ ਉਦਾਰਵਾਦੀ ਧੜੇ ਦੇ ਆਗੂ ਮੀਰਵਾਇਜ਼ ਉਮਰ ਫ਼ਾਰੂਕ ਨੂੰ ਨਜ਼ਰਬੰਦ ਕਰ ਦਿਤਾ ਗਿਆ। ਮੋਦੀ ਐਤਵਾਰ ਨੂੰ ਰਾਜ ਦੇ ਸਾਰੇ ਤਿੰਨਾਂ ਖੇਤਰਾਂ ਦਾ ਦੌਰਾਨ ਕਰਨਗੇ। ਉਹ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰਖਿਣਗੇ। ਪ੍ਰਧਾਨ ਮੰਤਰੀ ਸ੍ਰੀਨਗਰ ਦੀ ਡਲ ਝੀਲ ਵੀ ਵੇਖਣ ਜਾਣਗੇ।  ਉਹ ਪੁਲਵਾਮਾ ਦੇ ਅਵੰਤੀਪੋਰਾ ਵਿਚ ਨਵੇਂ ਏਮਜ਼ ਦਾ ਨੀਂਹ ਪੱਥਰ ਰਖਣਗੇ ਤੇ ਨਾਲ ਹੀ ਕਿਸ਼ਤਵਾੜ ਵਿਚ 624 ਮੈਗਾਵਾਟ ਸਮਰੱਥ ਵਾਲੇ ਜਨ ਪ੍ਰਾਜੈਕਟ ਦਾ ਨੀਂਹ ਪੱਥਰ ਰਖਣਗੇ। 

ਅਧਿਕਾਰੀਆਂ ਨੇ ਦਸਿਆ ਕਿ ਵੱਖਵਾਦੀਆਂ ਨੇ ਐਤਵਾਰ ਨੂੰ ਬੰਦ ਦਾ ਸੱਦਾ ਦਿਤਾ ਹੈ ਜਿਸ ਕਾਰਨ ਕਾਨੂੰਨ ਤੇ ਵਿਵਸਥਾ ਨੂੰ ਕਾਇਮ ਰੱਖਣ ਲਈ ਮੀਰਵਾਇਜ਼ ਨੂੰ ਨਜ਼ਰਬੰਦ ਕਰ ਦਿਤਾ ਗਿਆ ਹੈ। ਸ਼ਹਿਰ ਦੇ ਨਿਗੀਨ ਇਲਾਕੇ ਵਿਚ ਪੈਂਦੇ ਉਸ ਦੇ ਘਰ ਦੇ ਬਾਹਰ ਪੁਲਿਸ ਫ਼ੋਰਸ ਤੈਨਾਤ ਕਰ ਦਿਤੀ ਗਈ ਹੈ। ਮੀਰਵਾਇਜ਼ ਨੇ ਟਵਿਟਰ 'ਤੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਕਾਰਨ ਸਰਕਾਰ ਘਬਰਾ ਗਈ ਹੈ। ਉਨ੍ਹਾਂ ਕਿਹਾ, 'ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਰਾਜ ਪ੍ਰਸ਼ਾਸਨ ਦਾ 'ਪੈਨਿਕ' ਬਟਨ ਦਬ ਗਿਆ ਹੈ। ਤਲਾਸ਼ੀ ਮੁਹਿੰਮ ਤੇਜ਼ ਕਰ ਦਿਤੀ ਗਈ ਹੈ ਅਤੇ ਲਾਲ ਚੌਕ 'ਤੇ ਵੀ ਘੇਰਾਬੰਦੀ ਕੀਤੀ ਗਈ ਹੈ। ਅੱਜ ਸਵੇਰੇ ਮੈਨੂੰ ਨਜ਼ਰਬੰਦ ਕਰ ਦਿਤਾ ਗਿਆ।'  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement