ਖੇਤੀ ਕਾਨੂੰਨਾਂ ਵਿਰੁੱਧ ਸਿੰਘੂ ਬਾਰਡਰ 'ਤੇ ਡਟੇ 63 ਸਾਲਾ ਕਿਸਾਨ ਦੀ ਹੋਈ ਮੌਤ
Published : Feb 3, 2021, 12:39 pm IST
Updated : Feb 3, 2021, 2:48 pm IST
SHARE ARTICLE
farmer
farmer

63 ਸਾਲਾ ਕਿਸਾਨ ਦੀ ਮੌਤ ਬੀਤੀ ਰਾਤ ਅਚਾਨਕ ਤਬੀਅਤ ਖ਼ਰਾਬ ਹੋਣ ਕਰਕੇ ਹੋਈ ਹੈ।

ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਭਗ ਦੋ ਮਹੀਨਿਆਂ ਤੋਂ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਦੇ ਚਲਦਿਆਂ ਇਕ ਹੋਰ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

farmerfarmer

ਮਿਲੀ ਜਾਣਕਾਰੀ ਮੁਤਾਬਕ  ਪਿੰਡ ਡੱਲ ਤਹਿਸੀਲ ਪੱਟੀ, ਜ਼ਿਲ੍ਹਾ ਤਰਨਤਾਰਨ ਦੇ ਰਹਿਣ ਵਾਲੇ ਕਿਸਾਨ ਦੀ ਸੰਘਰਸ਼ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ 63 ਸਾਲਾ ਕਿਸਾਨ ਦੀ ਮੌਤ ਬੀਤੀ ਰਾਤ ਅਚਾਨਕ ਤਬੀਅਤ ਖ਼ਰਾਬ ਹੋਣ ਕਰਕੇ ਹੋਈ ਹੈ।  ਪਿੰਡ ਡੱਲ ਤਹਿਸੀਲ ਪੱਟੀ, ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਜੋਗਿੰਦਰ ਸਿੰਘ ਕਿਸਾਨੀ ਸੰਘਰਸ਼ ਨਾਲ ਦਿੱਲੀ ਵਿਖੇ ਜੁੜਿਆ ਹੋਇਆ ਸੀ। ਜੋਗਿੰਦਰ ਸਿੰਘ (65) ਪੁੱਤਰ ਭਾਨ ਸਿੰਘ ਨੇ ਕਿਸਾਨੀ ਸੰਘਰਸ਼ ਸਿੰਘੂ ਬਾਰਡਰ ਵਿਖੇ ਕਿਸਾਨੀ ਸੰਘਰਸ਼ ਨਾਲ ਜੁੜੀਆਂ ਹਰ ਤਰ੍ਹਾਂ ਦੀਆਂ ਗਤੀਵਿਧੀਆਂ 'ਚ ਪੂਰੀ ਤਰ੍ਹਾਂ ਸਰਗਰਮੀ ਵਿਖਾਈ ਅਤੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਢਿੱਲੀ ਹੋ ਰਹੀ ਸੀ

Farmers ProtestFarmers Protest

ਜ਼ਿਕਰਯੋਗ ਹੈ ਕਿ  ਦਿੱਲੀ ਦੇ ਸਾਰੇ ਬਾਰਡਰਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ, ਇੰਟਰਨੈਟ ਅਜੇ ਵੀ ਬੰਦ ਹੈ ਜਿਸ ਦੇ ਵਿਰੋਧ ਵਿੱਚ ਹੁਣ ਕਿਸਾਨਾਂ ਨੇ ਚੱਕਾ ਜਾਮ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਦਿੱਲੀ-ਗਾਜੀਪੁਰ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਹੁਣ ਮੇਰਠ ਆਰਮੀ ਵਰਕਸ਼ਾਪ ਤੋਂ ਦੋ ਕ੍ਰੇਨਾਂ ਵੀ ਮੰਗਵਾਈਆਂ ਗਈਆਂ ਹਨ।

Delhi PoliceDelhi Police

ਪੁਲਿਸ ਵੱਲ਼ੋਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਅਤੇ ਬੈਰੀਕੇਡਾਂ ਦੀ ਗਿਣਤੀ ਵੀ ਵਧਾਈ ਗਈ। ਇਸ ਦੇ ਬਾਵਜੂਦ ਕਿਸਾਨ ਪੂਰੇ ਜੋਸ਼ ਨਾਲ ਸੰਘਰਸ਼ ਵਿਚ ਡਟੇ ਹੋਏ ਹਨ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚੋਂ ਕਿਸਾਨ ਟਰਾਲੀਆਂ ਲੈ ਕੇ ਦਿੱਲੀ ਬਾਰਡਰ ‘ਤੇ ਪਹੁੰਚ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement