ਅਕਤੂਬਰ ਤੋਂ ਪਹਿਲਾਂ ਨਹੀਂ ਖ਼ਤਮ ਹੋਵੇਗਾ ਕਿਸਾਨ ਅੰਦੋਲਨ : ਰਾਕੇਸ਼ ਟਿਕੈਤ
Published : Feb 3, 2021, 10:56 am IST
Updated : Feb 3, 2021, 10:56 am IST
SHARE ARTICLE
Rakesh Tikait
Rakesh Tikait

ਰਾਕੇਸ਼ ਟਿਕੈਤ ਨੇ ਕਿਹਾ ਸਾਡਾ ਨਾਅਰਾ ‘ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਵੀ ਨਹੀਂ

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਮੰਗਲਵਾਰ ਨੂੰ ਕਿਹਾ ਕਿ ਕਿਸਾਨ ਅੰਦੋਲਨ ਅਕਤੂਬਰ ਤੋਂ ਪਹਿਲਾਂ ਖ਼ਤਮ ਨਹੀਂ ਹੋਵੇਗਾ ਅਤੇ ਸਾਡਾ ਨਾਹਰਾ ਹੈ- ‘ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਵੀ ਨਹੀਂ’।

Rakesh Tikait Rakesh Tikait

ਟਿਕੈਤ ਨੇ ਅਪਣਾ ਰੁਖ਼ ਸਖ਼ਤ ਕਰਦਿਆਂ ਐਲਾਨ ਕੀਤਾ ਕਿ ਕਿਸਾਨ ਯੂਨੀਅਨਾਂ ਕਈ ਮਹੀਨਿਆਂ ਤਕ ਧਰਨਿਆਂ ’ਤੇ ਬੈਠਣ ਲਈ ਤਿਆਰ ਹਨ। ਇਸ ਤੋਂ ਪਹਿਲਾਂ ਟਿਕੈਤ ਨੇ ਕਿਹਾ ਸੀ ਅਜੇ ਤਾਂ ਸਿਰਫ਼ ਕਾਨੂੰਨ ਵਾਪਸੀ ਦੀ ਹੀ ਗੱਲ ਕੀਤੀ ਜਾ ਰਹੀ ਹੈ, ਕਿਤੇ ਉਹ ਨਾ ਹੋ ਜਾਵੇ ਕਿ ਗੱਲ ਗੱਦੀ  ਵਾਪਸੀ ਤਕ ਪਹੁੰਚ ਜਾਵੇ। ਇਸ ਲਈ ਸਰਕਾਰ ਨੂੰ ਮੌਕਾ ਵੇਖਦੇ ਹੋਏ ਪਿੱਛੇ ਹਟ ਜਾਣਾ ਚਾਹੀਦਾ ਹੈ। 

Farmers ProtestFarmers Protest

26 ਜਨਵਰੀ ਤੋਂ ਬਾਅਦ ਕਿਸਾਨ ਅੰਦੋਲਨ ਵਿਚ ਨਵੀਂ ਰੂਹ ਫੂਕਣ ਵਾਲੇ ਇਸ ਆਗੂ ਦੇ ਬਿਆਨ ਪਿੱਛੋਂ ਨਵੀਂ ਚਰਚਾ ਛਿੜ ਗਈ ਹੈ। ਟਿਕੈਤ ਨੂੰ ਜਦੋਂ ਅਕਤੂਬਰ ਤਕ ਅੰਦੋਲਨ ਚੱਲਣ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਇਹ ਆਖ ਕੇ ਟਾਲ ਦਿਤਾ ਕਿ ਸਮਝਣ ਵਾਲੇ ਸਮਝ ਗਏ ਹਨ। ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਨਹੀਂ।     

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement