PM Modi ਦੇ ਗੜ੍ਹ ਪਹੁੰਚ Statue of Unity ਕੋਲ ਗਰਜਿਆ ਸਿੰਘ,ਕਿਸਾਨਾਂ ਦੇ ਹੱਕਾਂ ਲਈ ਕੀਤਾ ਪ੍ਰਚਾਰ
Published : Feb 3, 2021, 4:10 pm IST
Updated : Feb 3, 2021, 4:14 pm IST
SHARE ARTICLE
Kulbir singh
Kulbir singh

ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖੋਹ ਕੇ ਦੇਸ਼ ਦੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ।

ਚੰਡੀਗੜ੍ਹ :ਕਿਸਾਨ ਕੁਲਵੀਰ ਸਿੰਘ ਮੁਸ਼ਕਾਬਾਦ ਨੇ ਪ੍ਰਧਾਨਮੰਤਰੀ ਮੋਦੀ ਦੇ ਗੜ੍ਹ ਗੁਜਰਾਤ ਵਿਚ ਬਣੇ ਸਟੈਚੂ ਆਫ ਯੂਨਿਟੀ ਕੋਲ ਪਹੁੰਚਿਆ ਅਤੇ ਉੱਥੇ ਖੜ੍ਹੇ ਲੋਕਾਂ ਨੂੰ ਕਿਸਾਨੀ ਸੰਘਰਸ਼ ਬਾਰੇ ਲਾਮਬੰਦ ਕਰਦਾ ਨਜ਼ਰ ਆਇਆ । ਕਿਸਾਨ ਕੁਲਵੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਇਕੱਲੇ ਕਿਸਾਨਾਂ ਲਈ ਲਈ ਹੀ ਘਾਤਕ ਨਹੀਂ , ਇਰ ਕਾਨੂੰਨ ਸਮੁੱਚੇ ਦੇਸ਼ ਦੇ ਲੋਕਾਂ ਲਈ ਵੀ ਘਾਤਕ ਹਨ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖੋਹ ਕੇ ਦੇਸ਼ ਦੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ।  

photophotoਕਿਸਾਨ ਕੁਲਬੀਰ ਸਿੰਘ ਨੇ ਕਿਹਾ ਕਿ ਸਾਨੂੰ ਸਭਨਾਂ ਨੂੰ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਨੀ ਚਾਹੀਦੀ ਹੈ, ਉਨ੍ਹਾਂ ਕਿਹਾ ਕਿ ਮੇਰੇ ਕਹਿਣ ਦਾ ਮਤਲਬ ਇਹ ਨਹੀਂ ਹੈ ਕਿ ਸਾਨੂੰ ਸਾਰਿਆਂ ਨੂੰ ਦਿੱਲੀ ਧਰਨੇ ਵਿੱਚ ਜਾਣਾ ਚਾਹੀਦਾ ਹੈ ਪਰ ਮੈਂ ਇਹ ਕਹਿੰਦਾ ਹਾਂ ਕਿਸਾਨਾਂ ਦੇ ਸਮਰਥਨ ਵਿੱਚ ਹਰ ਥਾਂ ‘ਤੇ ਸਾਨੂੰ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਸਾਨੂੰ ਕਿਸਾਨਾਂ ਦੇ ਹੱਕ ਵਿੱਚ ਪ੍ਰਚਾਰ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੇ ਹੱਕੀ ਸੰਘਰਸ਼ ਨੂੰ ਹੋਰ ਬਲ ਮਿਲ ਸਕੇ । ਇਹ ਲੜਾਈ ਇਕੱਲੇ ਕਿਸਾਨਾਂ ਦੀ ਲੜਾਈ ਨਹੀਂ ਹੈ ਬਲਕਿ ਸਾਡੇ ਸਾਰਿਆਂ ਦੇ ਢਿੱਡਾਂ ਦੀ ਲੜਾਈ ਹੈ ।  

photophotoਜ਼ਿਕਰਯੋਗ ਹੈ ਕਿ ਕਿਸਾਨ ਕੁਲਬੀਰ ਸਿੰਘ ਮੁਸ਼ਕਾਬਾਦ ਦੇਸ਼ ਦੇ ਵੱਖ ਵੱਖ ਕੋਨਿਆਂ ਵਿੱਚ ਜਾ ਕੇ ਕਿਸਾਨੀ ਅੰਦੋਲਨ ਬਾਰੇ ਆਵਾਜ਼ ਬੁਲੰਦ ਕਰ ਰਿਹਾ ਹੈ । ਕਿਸਾਨ ਕੁਲਵੀਰ ਸਿੰਘ ਕਦੇ ਗੁਰਦੁਆਰਾ ਮਣੀਕਰਨ ਸਾਹਿਬ, ਕਦੇ ਫਿਲਮ ਅਦਾਕਾਰ ਧਰਮਿੰਦਰ , ਸੰਨੀ ਦਿਓਲ ਦੇ ਘਰ ਕੋਲ ਜਾ ਕੇ , ਕਦੇ ਮੁੰਬਈ ਦੇ ਰੈਸਟੋਰੈਂਟਾਂ , ਕਦੇ ਅਕਸ਼ੈ ਕੁਮਾਰ ਦੇ ਘਰ ਕੋਲ ਜਾ ਕੇ ਕਿਸਾਨੀ ਅੰਦੋਲਨ ਬਾਰੇ ਪ੍ਰਚਾਰ ਕਰ ਰਿਹਾ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement