ਹਿਮਾਚਲ : ਦੋ ਦਿਨਾਂ ਦੀ ਬਰਫਬਾਰੀ ਤੋਂ ਬਾਅਦ ਚਾਰ ਕੌਮੀ ਰਾਜਮਾਰਗਾਂ ਸਮੇਤ 500 ਤੋਂ ਵੱਧ ਸੜਕਾਂ ਬੰਦ 
Published : Feb 3, 2024, 9:30 pm IST
Updated : Feb 3, 2024, 9:30 pm IST
SHARE ARTICLE
Snowfall in Himachal Pradesh leads to closure of over 500 roads
Snowfall in Himachal Pradesh leads to closure of over 500 roads

ਸੂਬੇ ’ਚ 31 ਜਨਵਰੀ ਅਤੇ 1 ਫਰਵਰੀ ਨੂੰ ਕਈ ਹਿੱਸਿਆਂ ’ਚ ਦਰਮਿਆਨੀ ਤੋਂ ਭਾਰੀ ਬਰਫਬਾਰੀ ਹੋਈ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ’ਚ ਕਈ ਦਿਨਾਂ ਤੋਂ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਤੋਂ ਬਾਅਦ ਚਾਰ ਕੌਮੀ ਰਾਜਮਾਰਗਾਂ ਸਮੇਤ 504 ਸੜਕਾਂ ਆਵਾਜਾਈ ਲਈ ਬੰਦ ਕਰ ਦਿਤੀਆਂ ਗਈਆਂ ਹਨ। ਮੌਸਮ ਵਿਭਾਗ ਨੇ ਐਤਵਾਰ ਨੂੰ ਸੂਬੇ ’ਚ ਕਈ ਥਾਵਾਂ ’ਤੇ ਭਾਰੀ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। 
ਸਥਾਨਕ ਮੌਸਮ ਵਿਭਾਗ ਨੇ ਸਨਿਚਰਵਾਰ ਨੂੰ ਕਈ ਥਾਵਾਂ ’ਤੇ ਤੂਫਾਨ ਅਤੇ ਬਿਜਲੀ ਡਿੱਗਣ ਅਤੇ ਐਤਵਾਰ ਨੂੰ ਕਈ ਥਾਵਾਂ ’ਤੇ ਭਾਰੀ ਬਰਫ਼ਬਾਰੀ ਦੇ ਨਾਲ ਤੂਫਾਨ ਅਤੇ ਗੜੇਮਾਰੀ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। 

ਸੂਬੇ ’ਚ 31 ਜਨਵਰੀ ਅਤੇ 1 ਫਰਵਰੀ ਨੂੰ ਕਈ ਹਿੱਸਿਆਂ ’ਚ ਦਰਮਿਆਨੀ ਤੋਂ ਭਾਰੀ ਬਰਫਬਾਰੀ ਹੋਈ। ਸੂਬਾ ਐਮਰਜੈਂਸੀ ਆਪਰੇਸ਼ਨ ਸੈਂਟਰ ਅਨੁਸਾਰ, ਸ਼ਿਮਲਾ (161), ਲਾਹੌਲ ਅਤੇ ਸਪੀਤੀ (153), ਕੁਲੂ (76) ਅਤੇ ਚੰਬਾ (62) ’ਚ ਸੱਭ ਤੋਂ ਵੱਧ ਸੜਕਾਂ ਬੰਦ ਰਹੀਆਂ। ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਅਧਿਕਾਰੀਆਂ ਨੇ ਦਸਿਆ ਕਿ ਸੜਕਾਂ ਤੋਂ ਬਰਫ ਹਟਾਉਣ ਲਈ ਸਫਾਈ ਮੁਹਿੰਮ ਜ਼ੋਰਾਂ ’ਤੇ ਹੈ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਠੰਢ ਦੀ ਸਥਿਤੀ ਬਣੀ ਰਹੀ, ਹਾਲਾਂਕਿ ਘੱਟੋ ਘੱਟ ਤਾਪਮਾਨ ’ਚ ਕੁੱਝ ਡਿਗਰੀ ਦਾ ਵਾਧਾ ਹੋਇਆ ਪਰ ਇਹ ਆਮ ਨਾਲੋਂ ਘੱਟ ਰਿਹਾ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement