ਪੀਐਮ ਮੋਦੀ ਨੂੰ ਅੱਜ ਮਿਲਣਗੇ ਕੇਜਰੀਵਾਲ, ਦਿੱਲੀ ਹਿੰਸਾ ‘ਤੇ ਹੋ ਸਕਦੀ ਹੈ ਗੱਲਬਾਤ
Published : Mar 3, 2020, 9:44 am IST
Updated : Mar 3, 2020, 9:50 am IST
SHARE ARTICLE
Photo
Photo

ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਕਾਤ ਕਰਨਗੇ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਕਾਤ ਕਰਨਗੇ। ਦੋਵੇਂ ਨੇਤਾਵਾਂ ਵਿਚਕਾਰ ਇਹ ਮੁਲਾਕਾਤ ਸੰਸਦ ਭਵਨ ਵਿਚ ਪ੍ਰਧਾਨ ਮੰਤਰੀ ਦਫ਼ਤਰ ‘ਚ ਸਵੇਰੇ ਕਰੀਬ 11 ਵਜੇ ਹੋਵੇਗੀ।

PM Narendra ModiPhoto

ਤੀਜੀ ਵਾਰ ਦਿੱਲੀ ਦੀ ਕਮਾਨ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੀਐਮ ਮੋਦੀ ਦੀ ਪਹਿਲੀ ਵਾਰ ਮੁਲਾਕਾਤ ਹੋ ਰਹੀ ਹੈ। ਇਸ ਮੁਲਾਕਾਤ ਦੌਰਾਨ ਦਿੱਲੀ ਵਿਚ ਭੜਕੀ ਭਿਆਨਕ ਹਿੰਸਾ ‘ਤੇ ਗੱਲ਼ਬਾਤ ਹੋ ਸਕਦੀ ਹੈ। ਇਸ ਤੋਂ ਪਹਿਲਾਂ ਉਪ ਰਾਜਪਾਲ ਅਨਿਲ ਬੈਜਲ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ ਸੀ ਅਤੇ ਹਿੰਸਾ ਤੋਂ ਬਾਅਦ ਦੇ ਹਲਾਤਾਂ ਦੀ ਸੰਖੇਪ ਜਾਣਕਾਰੀ ਦਿੱਤੀ ਸੀ।

PhotoPhoto

ਇਸ ਦੌਰਾਨ ਦਿੱਲੀ ਪੁਲਿਸ ਦੇ ਨਵੇਂ ਕਮਿਸ਼ਨਰ ਸ਼੍ਰੀਵਾਸਤਵ ਨੇ ਕਿਹਾ ਕਿ ਹਿੰਸਾ ਫੈਲਾਉਣ ਵਾਲਿਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੀਐਮ ਨਰਿੰਦਰ ਮੋਦੀ ਅੱਜ ਭਾਜਪਾ ਦੇ ਸਾਰੇ ਸੰਸਦਾਂ ਨੂੰ ਪਹਿਲੀ ਹਫਤਾਵਾਰੀ ਸੰਸਦੀ ਦਲ ਦੀ ਬੈਠਕ ਵਿਚ ਸੰਬੋਧਨ ਕਰ ਸਕਦੇ ਹਨ।

PhotoPhoto

ਦਿੱਲੀ ਦੰਗਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਪਣੇ ਸੰਸਦ ਮੈਂਬਰਾਂ ਨਾਲ ਪਹਿਲੀ ਬੈਠਕ ਕਰ ਸਕਦੇ ਹਨ।  ਇਸ ਦੇ ਨਾਲ ਹੀ ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੀਐਮ ਮੋਦੀ ਦਿੱਲੀ ਦੇ ਦੰਗਿਆਂ ਨੂੰ ਲੈ ਕੇ ਇਕ ਮਜ਼ਬੂਤ ਸੰਦੇਸ਼ ਦੇ ਸਕਦੇ ਹਨ।

PhotoPhoto

ਦੱਸ ਦਈਏ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਉੱਤਰ-ਪੂਰਬੀ ਦਿੱਲੀ ਵਿਚ ਭੜਕੀ ਹਿੰਸਾ ਵਿਚ 40 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 200 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਹਿੰਸਾ ਫੈਲਣ ਸਬੰਧੀ ਅਰਵਿੰਦ ਕੇਜਰੀਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement