ਭਾਜਪਾ ਆਗੂ ਕਪਿਲ ਮਿਸ਼ਰਾ ਨੂੰ ਮਿਲੀ Y+ ਸੁਰੱਖਿਆ
Published : Mar 3, 2020, 11:18 am IST
Updated : Mar 9, 2020, 10:36 am IST
SHARE ARTICLE
Photo
Photo

ਭਾਜਪਾ ਆਗੂ ਕਪਿਲ ਮਿਸ਼ਰਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਨਾਅਰੇਬਾਜ਼ੀ ਕਰਨ ਵਾਲੇ ਅਤੇ ਲੋਕਾਂ ਨੂੰ ਇਸ ਦੇ ਸਮਰਥਨ ਵਿਚ ਆਉਣ ਲਈ ਉਤਸ਼ਾਹਿਤ ਕਰਨ ਵਾਲੇ ਭਾਜਪਾ ਆਗੂ ਕਪਿਲ ਮਿਸ਼ਰਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਭਾਜਪਾ ਨੇ ਕਪਿਲ ਮਿਸ਼ਰਾ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਹੈ।

caa 2019Photo

ਦਰਅਸਲ ਨਾਗਰਿਕਤਾ ਸੋਧ ਕਾਨੂੰਨ ‘ਤੇ ਦਿੱਲੀ ਵਿਚ ਭੜਕੀ ਹਿੰਸਾ ਤੋਂ ਬਾਅਦ ਕਪਿਲ ਮਿਸ਼ਰਾ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲੀ ਸੀ। ਇਸ ਦੇ ਤਹਿਤ ਕਪਿਲ ਮਿਸ਼ਰਾ ਦੇ ਨਾਲ 24 ਘੰਟੇ 6 ਜਵਾਨ ਤੈਨਾਤ ਰਹਿਣਗੇ। ਦਿੱਲੀ ਪੁਲਿਸ ਸੂਤਰਾਂ ਮੁਤਾਬਕ ਕਪਿਲ ਮਿਸ਼ਰਾ ਨੂੰ ਮਿਲੀ ਧਮਕੀ ਅਤੇ ਉਹਨਾਂ ਵੱਲੋਂ ਦਿੱਲੀ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਦੇ ਅਧਾਰ ‘ਤੇ ਉਹਨਾਂ ਨੂੰ ਸੁਰੱਖਿਆ ਦਿੱਤੀ ਗਈ ਹੈ।  

Kapil MishraPhoto

ਦੱਸ ਦਈਏ ਕਿ ਕਪਿਲ ਮਿਸ਼ਰਾ ਲਗਾਤਾਰ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਵਿਚ ਬੋਲਦੇ ਆਏ ਹਨ। ਉਹਨਾਂ ਨੇ ਟਵਿਟਰ ‘ਤੇ ਕਿਹਾ ਸੀ ਕਿ ਉਹਨਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

PolicePhoto

ਦਿੱਲੀ ਹਿੰਸਾ ਤੋਂ ਇਕ ਦਿਨ ਪਹਿਲਾਂ ਮੌਜਪੁਰ ਚੌਂਕ ‘ਤੇ ਪ੍ਰਦਰਸ਼ਨ ਦੌਰਾਨ ਕਪਿਲ ਮਿਸ਼ਰਾ ਦਾ ਇਕ ਵੀਡੀਓ ਸਾਹਮਣੇ ਆਇਆ ਸੀ, ਜਿਸ ਵਿਚ ਉਹਨਾਂ ਨੇ ਤਿੰਨ ਦਿਨ ਅੰਦਰ ਬੰਦ ਰੋਡ ਖੋਲ੍ਹਣ ਦਾ ਅਲਟੀਮੇਟਮ ਦਿੱਤਾ ਸੀ ਅਤੇ ਕਿਹਾ ਸੀ ਕਿ ਟਰੰਪ ਦੇ ਭਾਰਤ ਜਾਣ ਤੱਕ ਅਸੀਂ ਸ਼ਾਤ ਰਹਾਂਗੇ ਪਰ ਉਸ ਤੋਂ ਬਾਅਦ ਅਸੀਂ ਪੁਲਿਸ ਦੀ ਵੀ ਨਹੀਂ ਸੁਣਾਂਗੇ ਅਤੇ ਸੜਕਾਂ ਨੂੰ ਖੋਲ੍ਹਾਂਗੇ।

PhotoPhoto

ਕੀ ਹੈ ਵਾਈ ਪਲੱਸ ਸੁਰੱਖਿਆ?

ਖੂਫ਼ੀਆ ਬਿਉਰੋ ਵੱਲੋਂ ਸੁਰੱਖਿਆ ਸਬੰਧੀ ਖਤਰਿਆਂ ਨੂੰ ਦੇਖਦੇ ਹੋਏ ਦੇਸ਼ ਦੇ ਵੀਵੀਆਈਪੀ (VVIP) ਅਤੇ ਹੋਰ ਖੇਤਰਾਂ ਦੇ ਲੋਕਾਂ ਨੂੰ ਇਹ ਸੁਰੱਖਿਆ ਦਿੱਤੀ ਜਾਂਦੀ ਹੈ। ਦੱਸ ਦਈਏ ਕਿ ਭਾਰਤ ਵਿਚ 4 ਤਰ੍ਹਾਂ ਦੀ ਸੁਰੱਖਿਆਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਹਨਾਂ ਵਿਚ X,Y, Z  ਅਤੇ Z+ ਸੁਰੱਖਿਆ ਸ਼ਾਮਲ ਹੈ, ਇਹਨਾਂ ਵਿਚ Z+ ਸੁਰੱਖਿਆ ਸਭ ਤੋਂ ਵੱਡੀ ਕੈਟੇਗਰੀ ਹੁੰਦੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement