ਨੋਇਡਾ ‘ਚ ਕੋਰੋਨਾ ਵਾਇਰਸ ਦਾ ਖੌਫ, ਬੰਦ ਹੋਇਆ ਸਕੂਲ
Published : Mar 3, 2020, 1:20 pm IST
Updated : Apr 9, 2020, 8:54 pm IST
SHARE ARTICLE
Photo
Photo

ਕੋਰੋਨਾ ਵਾਇਰਸ ਨੇ ਭਾਰਤ ਵਿਚ ਵੀ ਦਸਤਕ ਦੇ ਦਿੱਤੀ ਹੈ। ਦੋ ਨਾਗਰਿਕਾਂ ਵਿਚ ਇਸ ਦੀ ਪੁਸ਼ਟੀ ਹੋਈ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਨੇ ਭਾਰਤ ਵਿਚ ਵੀ ਦਸਤਕ ਦੇ ਦਿੱਤੀ ਹੈ। ਦੋ ਨਾਗਰਿਕਾਂ ਵਿਚ ਇਸ ਦੀ ਪੁਸ਼ਟੀ ਹੋਈ ਹੈ। ਇਕ ਪੀੜਤ ਦਿੱਲੀ ਦਾ ਰਹਿਣ ਵਾਲਾ ਹੈ। ਦਿੱਲੀ ਦੇ ਰਹਿਣ ਵਾਲੇ ਪੀੜਤ ਵਿਅਕਤੀ ਨੇ ਹਾਲ ਹੀ ਵਿਚ ਇਟਲੀ ਦੀ ਯਾਤਰਾ ਕੀਤੀ ਸੀ।  ਉਸ ਦੇ ਦੋਵੇਂ ਬੱਚੇ ਨੋਇਡਾ ਦੇ ਸ਼੍ਰੀਰਾਮ ਮਿਲੇਨੀਅਮ ਸਕੂਲ ਵਿਚ ਪੜ੍ਹਦੇ ਹਨ।

ਇਸ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਵਾਇਰਸ ਨਾਲ ਪੀੜਤ ਵਿਅਕਤੀ ਦੇ ਬੱਚਿਆਂ ਦੀ ਜਾਂਚ ਵੀ ਕੀਤੀ ਗਈ ਹੈ, ਬੱਚਿਆਂ ਵਿਚ ਬਿਮਾਰੀ ਦੇ ਲੱਛਣ ਨਹੀਂ ਮਿਲੇ ਹਨ। ਸੀਐਮਓ ਦਾ ਕਹਿਣਾ ਹੈ ਕਿ ਫਿਲਹਾਲ ਸਕੂਲ ਇਕ-ਦੋ ਦਿਨ ਬੰਦ ਰਹੇਗਾ। ਇਸ ਦੌਰਾਨ ਇਸ ਨੂੰ ਸੈਨੀਟਾਈਜ਼ ਕੀਤਾ ਜਾਵੇਗਾ। ਦੱਸ ਦਈਏ ਕਿ ਇਟਲੀ ਤੋਂ ਵਾਪਸ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀ ਨੇ ਨੋਇਡਾ ਵਿਚ ਕਈ ਲੋਕਾਂ ਲਈ ਪਾਰਟੀ ਰੱਖੀ ਸੀ।

ਇਹ ਪਾਰਟੀ ਆਗਰਾ ਵਿਚ ਕੀਤੀ ਗਈ। ਜਿਵੇਂ ਹੀ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਫੈਸਲਾ ਲਿਆ ਗਿਆ ਕਿ ਪਾਰਟੀ ਵਿਚ ਸ਼ਾਮਿਲ ਲੋਕਾਂ ਦੀ ਨਿਗਰਾਨੀ ਕੀਤੀ ਜਾਵੇਗੀ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪਾਰਟੀ ਵਿਚ ਨੋਇਡਾ ਦੇ ਇਕ ਨਿੱਜੀ ਸਕੂਲ ਦੇ 2 ਵਿਦਿਆਰਥੀਆਂ ਸਮੇਤ ਕੁੱਲ 5 ਲੋਕ ਸ਼ਾਮਲ ਹੋਏ ਸੀ।

ਇਸ ਦੀ ਜਾਣਕਾਰੀ ਮਿਲਦੇ ਸਿਹਤ ਵਿਭਾਗ ਵੀ ਅਲਰਟ ਹੋ ਗਿਆ ਹੈ। ਇਹਨਾਂ ਪੰਜ ਲੋਕਾਂ ਦੀ ਜਾਂਚ ਗ੍ਰੇਟਰ ਨੋਇਡਾ ਦੇ ਆਯੂਰਵੈਦਿਕ ਕਾਲਜ ਵਿਚ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਕ ਨਾਮੀ ਸਕੂਲ ਵੱਲੋਂ ਸਵੇਰੇ 11 ਵਜੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਫੋਨ ਕੀਤਾ ਗਿਆ। ਸਕੂਲ ਵੱਲੋਂ ਅਪੀਲ ਕੀਤੀ ਗਈ ਕਿ ਜੇਕਰ ਉਹਨਾਂ ਦੇ ਬੱਚਿਆਂ ਨੂੰ ਜੁਕਾਮ, ਸਰਦੀ ਹੈ ਤਾਂ ਉਹਨਾਂ ਨੂੰ ਸਕੂਲ ਨਾ ਭੇਜੋ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement