Greater Noida Mall News: ਮਾਲ 'ਚ ਵਾਪਰਿਆ ਵੱਡਾ ਹਾਦਸਾ, ਇਮਾਰਤ ਦੀ ਡਿੱਗੀ ਗਰਿੱਲ, ਦੋ ਦੀ ਮੌਤ
Published : Mar 3, 2024, 2:28 pm IST
Updated : Mar 3, 2024, 2:53 pm IST
SHARE ARTICLE
Greater Noida Mall News in punjabi
Greater Noida Mall News in punjabi

Greater Noida Mall News: ਹਾਦਸੇ ਤੋਂ ਤੁਰੰਤ ਬਾਅਦ ਮਚੀ ਭਗਦੜ

Greater Noida Mall News in punjabi: ਗ੍ਰੇਟਰ ਨੋਇਡਾ ਵੈਸਟ 'ਚ ਇਕ ਵਾਰ ਫਿਰ ਹਾਦਸਾ ਦੇਖਣ ਨੂੰ ਮਿਲਿਆ। ਜਿਸ 'ਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਘਟਨਾ ਬਿਸਰਖ ਥਾਣਾ ਖੇਤਰ 'ਚ ਸਥਿਤ ਬਲੂ ਸੈਫਾਇਰ ਮਾਲ 'ਚ ਵਾਪਰੀ। ਇਥੇ ਉਸਾਰੀ ਅਧੀਨ ਇਮਾਰਤ ਦੀ ਗਰਿੱਲ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਭਗਦੜ ਮੱਚ ਗਈ। ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਹੈ।

ਇਹ ਵੀ ਪੜ੍ਹੋ: Mohali News: ਖੇਡਦੇ ਹੋਏ ਪਾਣੀ ਦੇ ਡਿੱਗ ਵਿਚ ਡਿੱਗੀ ਡੇਢ ਸਾਲ ਦੀ ਮਾਸੂਮ, ਡੁੱਬਣ ਨਾਲ ਹੋਈ ਮੌਤ

ਫਿਲਹਾਲ ਭੀੜ ਨੂੰ ਉਥੋਂ ਹਟਾ ਦਿਤਾ ਗਿਆ ਹੈ। ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਲ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ: Jalandhar News: ਖੜ੍ਹੇ ਟਰੱਕ ਨਾਲ ਟਕਰਾਈ ਗੱਡੀ, ਪੁਲਿਸ ਮੁਲਾਜ਼ਮ ਸਮੇਤ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ

ਦੂਜੇ ਪਾਸੇ ਮਾਲ ਤੋਂ ਬਾਹਰ ਆਏ ਲੋਕਾਂ ਵਿੱਚ ਅਜੇ ਵੀ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਅਚਾਨਕ ਹੋਇਆ, ਇਸ ਬਾਰੇ ਕਿਸੇ ਨੂੰ ਕੋਈ ਭਨਕ ਵੀ ਨਹੀਂ ਲੱਗੀ। ਜ਼ੋਰਦਾਰ ਆਵਾਜ਼ ਸੁਣਾਈ ਦਿਤੀ ਅਤੇ ਪਤਾ ਲੱਗਾ ਕਿ ਗਰਿੱਲ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦੱਸਿਆ ਕਿ ਮਾਲ ਦੀ ਪਹਿਲੀ ਮੰਜ਼ਿਲ 'ਤੇ ਛੋਟੀਆਂ-ਛੋਟੀਆਂ ਦੁਕਾਨਾਂ ਹਨ, ਜਿਨ੍ਹਾਂ 'ਚ ਸੈਲੂਨ, ਗਿਫਟ ਅਤੇ ਕੋਲਡ ਡਰਿੰਕਸ ਦੀ ਦੁਕਾਨ ਹੈ | ਧਮਾਕੇ ਨਾਲ ਦੋਵੇਂ ਵਿਅਕਤੀ ਹੇਠਾਂ ਡਿੱਗਦੇ ਹੀ ਫਰਸ਼ 'ਤੇ ਖੂਨ ਫੈਲ ਗਿਆ। ਦੋਵਾਂ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਥਾਂ-ਥਾਂ ਕੱਚ ਦੇ ਟੁਕੜੇ ਵੀ ਖਿੱਲਰੇ ਪਏ ਸਨ।

(For more news apart from Greater Noida Mall News in punjabi , stay tuned to Rozana Spokesman)

Location: India, Uttar Pradesh, Noida

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement