ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਮਾਨ, ਕੁਵੈਤ ਅਤੇ ਕਤਰ ਦੇ ਮੁਖੀਆਂ ਨਾਲ ਗੱਲ ਕੀਤੀ
Published : Mar 3, 2026, 7:10 pm IST
Updated : Mar 3, 2026, 7:10 pm IST
SHARE ARTICLE
Prime Minister Narendra Modi spoke to the heads of Oman, Kuwait and Qatar
Prime Minister Narendra Modi spoke to the heads of Oman, Kuwait and Qatar

ਪਛਮੀ ਏਸ਼ੀਆ 'ਚ ਚੱਲ ਰਹੇ ਸੰਘਰਸ਼ 'ਤੇ ਪ੍ਰਗਟਾਈ ਚਿੰਤਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਓਮਾਨ ਦੇ ਸੁਲਤਾਨ ਹੈਥਮ ਬਿਨ ਤਾਰੀਕ, ਕੁਵੈਤ ਦੇ ਕਰਾਊਨ ਪ੍ਰਿੰਸ ਸ਼ੇਖ ਸਬਾਹ ਅਲ-ਖਾਲਿਦ ਅਲ-ਹਮਾਦ ਅਲ-ਮੁਬਾਰਕ ਅਲ-ਸਬਾਹ ਅਤੇ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਾਦ ਅਲ ਥਾਨੀ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਛਮੀ  ਏਸ਼ੀਆ ਵਿਚ ਚੱਲ ਰਹੇ ਸੰਘਰਸ਼ ਕਾਰਨ ਹੋ ਰਹੇ ਹਮਲਿਆਂ ’ਤੇ ਚਿੰਤਾ ਜ਼ਾਹਰ ਕੀਤੀ ਅਤੇ ਉਥੇ ਰਹਿੰਦੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।

ਮੋਦੀ ਨੇ ਕਿਹਾ, ‘‘ਭਾਰਤ ਅਪਣੇ  ਭਰਾਵਾਂ ਦੇ ਨਾਲ ਖੜਾ  ਹੈ। ਉਨ੍ਹਾਂ ਦੀ ਸੁਰੱਖਿਆ ਅਤੇ ਭਲਾਈ ਸਾਡੀ ਪਹਿਲੀ ਤਰਜੀਹ ਹੈ।’’ ਇਹ ਗੱਲਬਾਤ ਉਸ ਸਮੇਂ ਹੋਈ ਜਦੋਂ ਅਮਰੀਕਾ ਅਤੇ ਇਸਰਾਇਲ ਵਲੋਂ  ਇਰਾਨ ’ਤੇ ਵੱਡਾ ਹਮਲਾ ਕੀਤਾ ਗਿਆ, ਜਿਸ ਵਿਚ ਇਰਾਨ ਦੇ ਸਰਵੋਚ ਨੇਤਾ ਆਯਤੁੱਲਾਹ ਅਲੀ ਖ਼ਾਮਨਈ ਮਾਰੇ ਗਏ। ਇਸ ਦੇ ਜਵਾਬ ਵਿਚ ਇਰਾਨ ਨੇ ਇਸਰਾਇਲ ਅਤੇ ਅਮਰੀਕੀ ਫ਼ੌਜ ਦੇ ਠਿਕਾਣਿਆਂ ’ਤੇ ਡਰੋਨ ਅਤੇ ਮਿਸਾਈਲ ਹਮਲੇ ਕੀਤੇ।

ਪਿਛਲੇ ਦੋ ਦਿਨਾਂ ਵਿਚ ਮੋਦੀ ਨੇ ਬਹਿਰੀਨ ਦੇ ਰਾਜਾ, ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ, ਯੂ.ਏ.ਈ. ਦੇ ਰਾਸ਼ਟਰਪਤੀ ਅਤੇ ਇਸਰਾਇਲੀ ਪ੍ਰਧਾਨ ਮੰਤਰੀ ਨਾਲ ਵੀ ਸੰਪਰਕ ਕੀਤਾ ਹੈ। ਕੈਬਿਨੇਟ ਕਮੇਟੀ ਆਨ ਸਿਕਿਊਰਿਟੀ ਨੇ ਵੀ ਭਾਰਤੀ ਪ੍ਰਵਾਸੀ ਭਾਈਚਾਰੇ ਦੀ ਸੁਰੱਖਿਆ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਸਰਕਾਰੀ ਬਿਆਨ ਵਿਚ ਕਿਹਾ ਗਿਆ, ‘‘ਭਾਰਤ ਨੇ ਹਮੇਸ਼ਾ ਸੰਕਟ ਦੇ ਸਮੇਂ ਅਪਣੇ  ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆ ਹੈ ਅਤੇ ਇਸ ਵਾਰ ਵੀ ਹਰ ਸੰਭਵ ਕਦਮ ਚੁਕਿਆ ਜਾਵੇਗਾ।’’ 
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement