ਕੋਰੋਨਾ ਦੇ ਵਧਦੇ ਕਹਿਰ ਕਰਕੇ ਹਿਮਾਚਲ ਪ੍ਰਦੇਸ਼ 'ਚ ਵੀ ਵਿੱਦਿਅਕ ਅਦਾਰੇ 15 ਅਪ੍ਰੈਲ ਤੱਕ ਬੰਦ
Published : Apr 3, 2021, 6:16 pm IST
Updated : Apr 3, 2021, 6:23 pm IST
SHARE ARTICLE
SCHOOL
SCHOOL

ਇਸ ਦੌਰਾਨ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਆਪਣੀ ਡਿਊਟੀ ’ਤੇ ਆਮ ਵਾਂਗ ਆਵੇਗਾ।

ਸ਼ਿਮਲਾ:  ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 89129 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 714 ਲੋਕਾਂ ਨੇ ਆਪਣੀਆਂ ਜਾਨ ਗੁਆਈ। ਪੰਜਾਬ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਵਿਚ ਕੋਰੋਨਾ ਦੇ ਕੇਸ ਵਧਣ ਕਾਰਨ ਸਕੂਲ ਤੇ ਕਾਲਜ 15 ਅਪ੍ਰੈਲ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ  ਟੀਚਿੰਗ ਤੇ ਨਾਨ ਟੀਚਿੰਗ ਸਟਾਫ ਆਪਣੀ ਡਿਊਟੀ ’ਤੇ ਆਮ ਵਾਂਗ ਆਵੇਗਾ। 

schoolschool

ਸਿਹਤ ਮੰਤਰਾਲੇ ਨੇ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ ਪਰ ਸੂਬੇ ਵਿਚ ਕੋਚਿੰਗ ਸੈਂਟਰ, ਮੈਡੀਕਲ, ਡੈਂਟਲ, ਨਰਸਿੰਗ ਇੰਸਟੀਚਿਊਟ ਖੁੱਲ੍ਹੇ ਰਹਿਣਗੇ। ਸੀਨੀਅਰ ਤੇ ਬੋਰਡ ਜਮਾਤਾਂ ਦੇ ਵਿਦਿਆਰਥੀ ਵਿਦਿਅਕ ਸੰਸਥਾਨਾਂ ’ਤੇ ਆ ਕੇ ਆਪਣੇ ਸ਼ੰਕੇ ਦੂਰ ਕਰ ਸਕਦੇ ਹਨ ਪਰ ਉਨ੍ਹਾਂ ਨੂੰ ਇਸ ਸਬੰਧੀ ਆਪਣੇ ਮਾਪਿਆਂ ਦੀ ਸਹਿਮਤੀ ਬਾਰੇ ਪੱਤਰ ਲਿਆਉਣਾ ਜ਼ਰੂਰੀ ਹੋਵੇਗਾ।

StudentStudent

ਗੌਰਤਲਬ ਹੈ ਕਿ ਦੇਸ਼ ਵਿਚ ਕੋਰੋਨਾਵਾਇਰਸ ਲਈ ਹੁਣ ਤਕ ਕੁੱਲ 24 ਕਰੋੜ 70 ਲੱਖ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਚੋਂ ਕੱਲ੍ਹ 11 ਲੱਖ ਸੈਂਪਲ ਟੈਸਟ ਕੀਤੇ ਗਏ ਸੀ।

Corona virusCorona virus

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement