ਰਾਕੇਸ਼ ਟਿਕੈਤ ਨੇ ਆਪਣੇ 'ਤੇ ਹੋਏ ਹਮਲੇ ਦਾ ਜ਼ਿੰਮੇਵਾਰ ਕੇਂਦਰ ਸਰਕਾਰ ਨੂੰ ਠਹਿਰਾਇਆ
Published : Apr 3, 2021, 12:14 pm IST
Updated : Apr 3, 2021, 12:14 pm IST
SHARE ARTICLE
Rakesh Tikait
Rakesh Tikait

ਅਸੀਂ ਕਿਸਾਨ ਹਾਂ, ਕੋਈ ਰਾਜਨੀਤਿਕ ਪਾਰਟੀ ਨਹੀਂ - ਟਿਕੈਤ

ਨਵੀਂ ਦਿੱਲੀ - ਕਿਸਾਨ ਅੰਦੋਲਨ ਦੇ ਆਗੂ ਰਾਕੇਸ ਟਿਕੈਤ ਦੇ ਕਾਫ਼ਲੇ ’ਤੇ ਬੀਤੇ ਦਿਨੀਂ ਰਾਜਸਥਾਨ ’ਚ ਭੀੜ ਨੇ ਹਮਲਾ ਕਰ ਦਿੱਤਾ। ਇਸ ਬਾਰੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇਹਮਲੇ ਦਾ ਜ਼ਿੰਮੇਵਾਰ ਨੇ ਕੇਂਦਰ ਨੂੰ ਠਹਿਰਾਇਆ ਹੈ। ਉਨ੍ਹਾਂ ਮੀਡਿਆ ਨਾਲ ਗੱਲਬਾਤ ਕਰਦੇ ਰਾਕੇਸ਼ ਟਿਕੈਤ ਨੇ ਕਿਹਾ ਕਿ ਹੋਰ ਕੌਣ ਹੋ ਸਕਦਾ ਹੈ? ਇਹ ਭਾਜਪਾ ਦਾ ਯੂਥ ਵਿੰਗ ਹੈ, ਜੋ ਕਹਿ ਰਹੇ ਸਨ, ਰਾਕੇਸ਼ ਟਿਕੈਤ, ਵਾਪਸ ਜਾ।  

Rakesh tikaitRakesh tikait

ਉਨ੍ਹਾਂ ਨੇ ਅੱਗੇ ਕਿਹਾ ਕਿ ਮੈਨੂੰ ਕਿੱਥੇ ਜਾਣਾ ਚਾਹੀਦਾ ਹੈ ? ਟਿਕੈਤ ਦਾ ਕਹਿਣਾ ਸੀ ਕਿ ਉਹ ਸਾਡੇ ਨਾਲ ਕਿਉਂ ਲੜ ਰਹੇ ਹਨ, ਅਸੀਂ ਕਿਸਾਨ ਹਾਂ, ਅਸੀਂ ਕੋਈ ਰਾਜਨੀਤਿਕ ਪਾਰਟੀ ਨਹੀਂ ਹਾਂ। ਇਸ ਮੌਕੇ ਟਿਕੈਤ ਨੇ ਕਿਹਾ ਕਿ ਅਸੀਂ 2 ਦਿਨਾਂ ਲਈ ਗੁਜਰਾਤ ਜਾ ਰਹੇ ਹਾਂ, ਇਹ ਇਕ ਬਹੁਤ ਹੀ ਸੰਵੇਦਨਸ਼ੀਲ ਖੇਤਰ ਹੈ, ਸਾਡੇ ਕਿਸਾਨਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ।

farmerfarmer

ਦੱਸਣਯੋਗ ਹੈ ਕਿ ਬੀਤੇ ਦਿਨੀ  ਕਿਸਾਨ ਅੰਦੋਲਨ ਦੇ ਆਗੂ ਰਾਕੇਸ ਟਿਕੈਤ ਦੇ ਕਾਫ਼ਲੇ ’ਤੇ ਰਾਜਸਥਾਨ ’ਚ ਭੀੜ ਨੇ ਹਮਲਾ ਕਰ ਦਿੱਤਾ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਟਿਕੈਤ ਅਲਵਰ ਦੇ ਹਰਸੌਰਾ ਵਿਖੇ ਇਕ ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ ਬਾਂਸੂਰ ਜਾ ਰਹੇ ਸਨ। ਇਸ ਦੌਰਾਨ ਤਰਤਾਰਪੁਰ ਵਿਚ ਭੀੜ ਨੇ ਟਿਕੈਤ ਦੇ ਕਾਫ਼ਲੇ ’ਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ। ਟਿਕੈਤ ਦੀ ਕਾਰ ਦਾ ਸ਼ੀਸ਼ਾ ਪੱਥਰ ਨਾਲ ਟੁੱਟ ਗਿਆ। ਇਸ ਦੌਰਾਨ ਸਮਾਜ ਵਿਰੋਧੀ ਅਨਸਰਾਂ ਨੇ ਟਿਕੈਤ ’ਤੇ ਸਿਆਹੀ ਵੀ ਸੁੱਟ ਦਿੱਤੀ। ਹਾਲਾਂਕਿ ਸਮੇਂ ਦੇ ਨਾਲ ਪੁਲਿਸ ਨੇ ਸਥਿਤੀ ’ਤੇ ਕਾਬੂ ਪਾਉਂਦਿਆਂ, ਸੁਰੱਖਿਆ ਘੇਰਾ ਵਿਚੋਂ ਹੀ ਟਿਕੈਤ ਨੂੰ ਬਾਹਰ ਕੱਢ ਲਿਆ। 

Rakesh Tikait's carRakesh Tikait's car

ਟਿਕੈਤ ਨੇ ਖ਼ੁਦ ਸ਼ੋਸ਼ਲ ਮੀਡੀਆ ’ਤੇ ਅਪਣੀ ਕਾਰ ’ਤੇ ਹੋਏ ਹਮਲੇ ਬਾਰੇ ਲਿਖਿਆ ਹੈ ਕਿ ਰਾਜਸਥਾਨ ਦੇ ਅਲਵਰ ਜ਼ਿਲ੍ਹੇੇ ਦੇ ਤਨਸਾਰਪੁਰ ਰੋਡ, ਬਾਂਸੂਰ ਰੋਡ ’ਤੇ ਭਾਜਪਾ ਦੇ ਗੁੰਡਿਆਂ ਦੁਆਰਾ ਹਮਲਾ ਲੋਕਤੰਤਰ ਦੇ ਕਾਤਾਲਾਨਾ ਹਮਲਾ ਕੀਤਾ।  ਲੋਕ ਇਸ ਪੋਸਟ ’ਤੇ ਲਗਾਤਾਰ ਅਪਣਾ ਗੁੱਸਾ ਜਾਹਰ ਕਰ ਰਹੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement