ਸਿੱਧੂ ਤੇ ਭਾਜਪਾ ਪ੍ਰਧਾਨ ਵਿਚਾਲੇ ਸ਼ਬਦੀ ਜੰਗ:ਅਸ਼ਵਨੀ ਨੇ ਕਿਹਾ-ਕਾਂਗਰਸ ਦੇਸ਼ ਵਿਰੋਧੀ ਹੈ
Published : Apr 3, 2023, 4:40 pm IST
Updated : Apr 3, 2023, 4:40 pm IST
SHARE ARTICLE
photo
photo

ਸਿੱਧੂ ਨੂੰ ਕਾਂਗਰਸ ਦਾ ਇਤਿਹਾਸ ਚੰਗੀ ਤਰ੍ਹਾਂ ਪੜ੍ਹ ਲੈਣਾ ਚਾਹੀਦਾ ਹੈ, ਇਸ ਦਾ ਇਤਿਹਾਸ ਦੇਸ਼ ਵਿਰੋਧੀ ਰਿਹਾ ਹੈ- ਅਸ਼ਵਨੀ

 

ਮੁਹਾਲੀ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ’ਚ ਹਲਚਲ ਸ਼ੁਰੂ ਹੋ ਗਈ ਹੈ। ਕਾਂਗਰਸੀ ਅਤੇ ਭਾਜਪਾ ਆਗੂਆਂ ਵਿਚਾਲੇ ਸ਼ਬਦੀ ਜੰਗ ਦੇਖਣ ਨੂੰ ਮਿਲੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 1 ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆਉਂਦੇ ਹੀ ਭਾਜਪਾ 'ਤੇ ਸ਼ਬਦੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਵਿੱਚ ਭਾਜਪਾ ਦਾ ਹਿੰਦੂਤਵੀ ਏਜੰਡਾ ਕੰਮ ਨਹੀਂ ਕਰਦਾ, ਉੱਥੇ ਭਾਜਪਾ ਕਾਨੂੰਨ ਵਿਵਸਥਾ ਨੂੰ ਵਿਗਾੜ ਕੇ ਰਾਸ਼ਟਰਪਤੀ ਰਾਜ ਲਗਾਉਣਾ ਚਾਹੁੰਦੀ ਹੈ।

ਇਸ 'ਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਵਾਬੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਕਾਂਗਰਸ ਦਾ ਇਤਿਹਾਸ ਚੰਗੀ ਤਰ੍ਹਾਂ ਪੜ੍ਹ ਲੈਣਾ ਚਾਹੀਦਾ ਹੈ, ਇਸ ਦਾ ਇਤਿਹਾਸ ਦੇਸ਼ ਵਿਰੋਧੀ ਰਿਹਾ ਹੈ। ਜਮਹੂਰੀਅਤ ਨੂੰ ਜੇਕਰ ਕਿਸੇ ਨੇ ਕੁਚਲਿਆ ਹੈ, ਚਾਹੇ ਉਹ ਐਮਰਜੈਂਸੀ ਦੇ ਰੂਪ ਵਿੱਚ ਹੋਵੇ, ਜਾਂ ਚੁਣੀਆਂ ਹੋਈਆਂ ਸਰਕਾਰਾਂ ਨੂੰ ਡੇਗਣ ਲਈ ਧਾਰਾ-356 ਦੀ ਵਰਤੋਂ ਕਰਕੇ, ਕਾਂਗਰਸ ਸਭ ਤੋਂ ਅੱਗੇ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਲੋਕਤੰਤਰ ਵਿੱਚ ਵਿਸ਼ਵਾਸ ਅਤੇ ਚੁਣੀਆਂ ਹੋਈਆਂ ਸਰਕਾਰਾਂ ਵਿੱਚ ਵਿਸ਼ਵਾਸ ਹੈ।

ਇਸ ਤੋਂ ਪਹਿਲਾਂ ਸਿੱਧੂ ਨੇ ਕਿਹਾ ਕਿ ਭਾਜਪਾ ਕੋਲ ਦਿਖਾਉਣ ਲਈ ਕੁਝ ਨਹੀਂ ਹੈ। ਭਾਜਪਾ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਪੰਜਾਬ ਲਈ ਕੀ ਕੀਤਾ। ਜਿੱਥੇ ਵੀ ਘੱਟ-ਗਿਣਤੀ ਹੈ, ਹਿੰਦੂਤਵ ਦਾ ਏਜੰਡਾ ਕੰਮ ਨਹੀਂ ਕਰਦਾ, ਉੱਥੇ ਗੁਰੂਆਂ ਦੇ ਨਾਂ 'ਤੇ ਰਹਿਣ ਵਾਲੇ ਪੰਜਾਬ ਦੇ ਪਰਿਵਾਰਾਂ ਨੂੰ ਤੋੜਿਆ ਜਾ ਰਿਹਾ ਹੈ। ਵੋਟਾਂ ਦੇ ਧਰੁਵੀਕਰਨ ਦਾ ਡਰ ਫੈਲਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ 1 ਅਪ੍ਰੈਲ ਨੂੰ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਹ ਆਪਣੇ ਜਾਣੇ-ਪਛਾਣੇ ਅੰਦਾਜ਼ 'ਚ ਨਜ਼ਰ ਆਏ ਅਤੇ ਵਿਰੋਧੀ ਪਾਰਟੀਆਂ 'ਤੇ ਪੂਰੇ ਜੋਸ਼ ਨਾਲ ਹਮਲਾ ਬੋਲਿਆ| ਉਂਝ, ਸਿੱਧੂ ਖ਼ਿਲਾਫ਼ ਸਿਰਫ਼ ਵਿਰੋਧੀ ਪਾਰਟੀਆਂ ਹੀ ਨਹੀਂ, ਪੰਜਾਬ ਕਾਂਗਰਸ ਦੇ ਆਗੂ ਵੀ ਹਨ। ਪੰਜਾਬ ਕਾਂਗਰਸ ਦੇ ਸਿੱਧੂ ਵਿਰੋਧੀ ਧੜੇ ਨੇ ਉਨ੍ਹਾਂ ਦੀ ਰਿਹਾਈ ਸਮੇਂ ਦੂਰੀ ਬਣਾਈ ਰੱਖੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement