ਸੰਸਦੀ ਪ੍ਰਣਾਲੀ ’ਚ ਮੋਦੀ ਦੇ ਬਦਲ ਦਾ ਸਵਾਲ ਅਪ੍ਰਾਸੰਗਿਕ : ਸ਼ਸ਼ੀ ਥਰੂਰ
Published : Apr 3, 2024, 5:21 pm IST
Updated : Apr 3, 2024, 5:21 pm IST
SHARE ARTICLE
shashi tharoor
shashi tharoor

ਕਿਹਾ, ਅਸੀਂ ਰਾਸ਼ਟਰਪਤੀ ਪ੍ਰਣਾਲੀ ਵਾਂਗ ਕਿਸੇ ਵਿਅਕਤੀ ਨੂੰ ਨਹੀਂ ਚੁਣ ਰਹੇ

ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਬੁਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਦਲ ਦਾ ਸਵਾਲ ‘ਅਪ੍ਰਸੰਗਿਕ’ ਹੈ ਕਿਉਂਕਿ ਸੰਸਦੀ ਪ੍ਰਣਾਲੀ ’ਚ ਲੋਕ ਕਿਸੇ ਵਿਅਕਤੀ ਨੂੰ ਨਹੀਂ ਸਗੋਂ ਪਾਰਟੀ ਜਾਂ ਪਾਰਟੀਆਂ ਦੇ ਗੱਠਜੋੜ ਨੂੰ ਚੁਣਦੇ ਹਨ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਬਦਲ ਦੇ ਰੂਪ ’ਚ ਵਿਰੋਧੀ ਧਿਰ ਕੋਲ ਤਜਰਬੇਕਾਰ, ਸਮਰੱਥ ਅਤੇ ਵੰਨ-ਸੁਵੰਨੇ ਨੇਤਾਵਾਂ ਦਾ ਸਮੂਹ ਹੈ ਜੋ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਜਵਾਬਦੇਹ ਹੋਣਗੇ ਨਾ ਕਿ ਨਿੱਜੀ ਹੰਕਾਰ ਤੋਂ। ਉਨ੍ਹਾਂ ਕਿਹਾ, ‘‘ਇਕ ਵਾਰ ਫਿਰ ਇਕ ਪੱਤਰਕਾਰ ਨੇ ਮੈਨੂੰ ਇਕ ਅਜਿਹੇ ਵਿਅਕਤੀ ਦੀ ਪਛਾਣ ਕਰਨ ਲਈ ਕਿਹਾ ਹੈ ਜੋ ਮੋਦੀ ਦਾ ਬਦਲ ਹੋ ਸਕਦਾ ਹੈ। ਇਹ ਸਵਾਲ ਸੰਸਦੀ ਪ੍ਰਣਾਲੀ ’ਚ ਅਪ੍ਰਸੰਗਿਕ ਹੈ।’’

ਤਿਰੂਵਨੰਤਪੁਰਮ ਤੋਂ ਲੋਕ ਸਭਾ ਮੈਂਬਰ ਨੇ ਕਿਹਾ, ‘‘ਅਸੀਂ ਕਿਸੇ ਵਿਅਕਤੀ ਨੂੰ (ਰਾਸ਼ਟਰਪਤੀ ਪ੍ਰਣਾਲੀ ਵਾਂਗ) ਨਹੀਂ ਚੁਣ ਰਹੇ, ਬਲਕਿ ਇਕ ਪਾਰਟੀ ਜਾਂ ਪਾਰਟੀਆਂ ਦੇ ਗੱਠਜੋੜ ਨੂੰ ਚੁਣ ਰਹੇ ਹਾਂ। ਇਹ ਗੱਠਜੋੜ ਸਿਧਾਂਤਾਂ ਅਤੇ ਮਜ਼ਬੂਤ ਵਿਸ਼ਵਾਸਾਂ ਦੇ ਸਮੂਹ ਦੀ ਨੁਮਾਇੰਦਗੀ ਕਰਦਾ ਹੈ ਜੋ ਭਾਰਤ ਦੀ ਵੰਨ-ਸੁਵੰਨਤਾ, ਬਹੁਵਾਦ ਅਤੇ ਸਮਾਵੇਸ਼ੀ ਵਿਕਾਸ ਨੂੰ ਸੁਰੱਖਿਅਤ ਰੱਖਣ ਲਈ ਜ਼ਰੂਰੀ ਹਨ।’’ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰ ਅਤੇ ਵੰਨ-ਸੁਵੰਨਤਾ ਦੀ ਰਾਖੀ ਕਰਨਾ ਸੱਭ ਤੋਂ ਮਹੱਤਵਪੂਰਨ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement