ਕਸੌਲੀ ਹਤਿਆ ਮਾਮਲਾ: ਸੁਪਰੀਮ ਕੋਰਟ ਨੇ ਲਿਆ ਨੋਟਿਸ
Published : May 3, 2018, 2:04 am IST
Updated : May 3, 2018, 2:04 am IST
SHARE ARTICLE
Kasauli Murder Case
Kasauli Murder Case

ਅਦਾਲਤ ਦਾ ਹੁਕਮ ਲੈ ਕੇ ਗਈ ਸੀ ਮਹਿਲਾ ਅਧਿਕਾਰੀ 

ਨਵੀਂ ਦਿੱਲੀ, 2 ਮਈ: ਕਲ ਕਸੌਲੀ ਦੇ ਇਕ ਹੋਟਲ ਦੀ ਨਾਜਾਇਜ਼ ਉਸਾਰੀ ਢਾਹੁਣ ਗਈ ਇਕ ਮਹਿਲਾ ਅਫ਼ਸਰ ਦੀ ਗੋਲੀ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਨੇ ਖ਼ੁਦ ਨੋਟਿਸ ਲੈਂਦਿਆਂ ਕਿਹਾ ਸੀ ਇਹ ਮਹਿਲਾ ਅਫ਼ਸਰ ਸੁਪਰੀਮ ਕੋਰਟ ਦੇ ਹੁਕਮ ਨੂੰ ਲਾਗੂ ਕਰਾਉਣ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਹੋਟਲ ਦੇ ਮਾਲਕ ਵਲੋਂ ਗੋਲੀ ਮਾਰ ਕੇ ਮਹਿਲਾ ਅਫ਼ਸਰ ਦਾ ਕਤਲ ਕਰਨ ਅਪਣੇ ਆਪ ਵਿਚ ਬਹੁਤ ਗੰਭੀਰ ਮਾਮਲਾ ਹੈ। ਅਦਾਲਤ ਨੇ ਕਿਹਾ ਕਿ ਜੇ ਇਸੇ ਤਰ੍ਹਾਂ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਾਉਣ ਜਾਣ ਵਾਲੇ ਅਫ਼ਸਰਾਂ 'ਤੇ ਹਮਲੇ ਹੁੰਦੇ ਰਹੇ ਤਾਂ ਅਦਾਲਤਾਂ ਨੂੰ ਹੁਕਮ ਜਾਰੀ ਕਰਨੇ ਬੰਦ ਕਰਨੇ ਪੈਣਗੇ। ਅਦਾਲਤ ਵਿਚ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦਸਿਆ ਕਿ ਮਹਿਲਾ ਅਫ਼ਸਰ ਨੂੰ ਗੋਲੀ ਮਾਰ ਕਰ ਕੇ ਕਤਲ ਕਰਨ ਵਾਲਾ ਹੋਟਲ ਦਾ ਮਾਲਕ, ਜੋ ਖ਼ੁਦ ਵੀ ਸਰਕਾਰੀ ਮੁਲਾਜ਼ਮ ਹੈ, ਮੌਕੇ ਤੋਂ ਫ਼ਰਾਰ ਹੋ ਗਿਆ। ਹੋਟਲ ਦੇ ਮਾਲਕ ਨੇ ਦੋ ਗੋਲੀਆਂ ਚਲਾਈਆਂ ਸਨ ਜਿਸ ਕਾਰਨ ਇਕ ਮਹਿਲਾ ਅਫ਼ਸਰ ਦੀ ਮੌਤ ਹੋ ਗਈ ਅਤੇ ਦੂਜਾ ਅਧਿਕਾਰੀ ਜ਼ਖ਼ਮੀ ਹੋ ਗਿਆ ਸੀ।

Kasauli Murder CaseKasauli Murder Case

 ਜ਼ਿਕਰਯੋਗ ਹੈ ਕਿ ਇਹ ਅਫ਼ਸਰ ਕਸੌਲੀ ਵਿਚ ਹੋਟਲਾਂ ਦੀ ਨਾਜਾਇਜ਼ ਉਸਾਰੀ ਢਾਹੁਣ ਲਈ ਗਏ ਸਨ ਜਿਸ ਸਬੰਧੀ ਸੁਪਰੀਮ ਕੋਰਟ ਨੇ 17 ਅਪ੍ਰੈਲ ਨੂੰ ਸੂਬਾ ਸਰਕਾਰ ਨੂੰ ਕਿਹਾ ਸੀ ਕਿ ਕਸੌਲੀ ਅਤੇ ਧਰਮਪੁਰ ਵਿਖੇ 13 ਹੋਟਲਾਂ ਦੀਆਂ ਨਾਜਾਇਜ਼ ਉਸਾਰੀਆਂ ਨੂੰ ਤੋੜਿਆ ਜਾਵੇ। ਪੁਲਿਸ ਨੇ ਕਿਹਾ ਕਿ ਹੋਟਲ ਮਾਲਕ ਨੇ ਨਾਜਾਇਜ਼ ਉਸਾਰੀਆਂ ਢਾਹੁਣ ਦੀ ਮੁਹਿੰਮ ਨੂੰ ਰੋਕਣ ਲਈ ਮਹਿਲਾ ਅਫ਼ਸਰ 'ਤੇ ਗੋਲੀ ਚਲਾ ਦਿਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਸੁਪਰੀਮ ਕੋਰਟ ਨੇ ਇਹ ਕਹਿੰਦਿਆਂ ਨਾਜਾਇਜ਼ ਉਸਾਰੀਆਂ ਢਾਹੁਣ ਦਾ ਹੁਕਮ ਦਿਤਾ ਸੀ ਕਿ ਪੈਸਾ ਕਮਾਉਣ ਲਈ ਲੋਕਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿਚ ਨਹੀਂ ਪਾਇਆ ਜਾ ਸਕਦਾ। ਅਦਾਲਤ ਨੇ ਕਿਹਾ ਸੀ ਕਿ ਨਾਜਾਇਜ਼ ਉਸਾਰੀਆਂ ਕਾਰਨ ਪੂਰਾ ਸ਼ਹਿਰ ਖ਼ਤਰੇ ਵਿਚ ਹੈ। ਸੱਭ ਤੋਂ ਪਹਿਲਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਕਸੌਲੀ ਵਿਖੇ ਬਣੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦਾ ਹੁਕਮ ਦਿਤਾ ਸੀ ਅਤੇ ਕਸੌਲੀ ਦੇ ਹੋਟਲ ਮਾਲਕਾਂ ਨੇ ਐਨਜੀਟੀ ਦੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਨੌਤੀ ਦਿਤੀ ਸੀ। ਸੁਪਰੀਮ ਕੋਰਟ ਵਿਚ ਇਨ੍ਹਾਂ ਮਾਲਕਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। (ਪੀ.ਟੀ.ਆਈ.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement