ਅਕਾਲੀ ਦਲ ਨੂੰ ਹਰਾਉਣ ਲਈ ਜਿੱਥੇ ਵੀ ਲੋੜ ਪਈ ਪ੍ਰਚਾਰ ਕਰਾਂਗਾ-ਸਰਨਾ
Published : May 3, 2019, 5:03 pm IST
Updated : May 4, 2019, 9:34 am IST
SHARE ARTICLE
Paramjeet Singh Sarna
Paramjeet Singh Sarna

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਲੁਧਿਆਣਾ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਗਿਆ।

ਲੁਧਿਆਣਾ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਲੁਧਿਆਣਾ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਹ ਜੰਮ ਕੇ ਸ਼੍ਰੋਮਣੀ ਅਕਾਲੀ ਦਲ ਤੇ ਬਰਸੇ। ਸਰਨਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਲੜਾਈ ਬਾਦਲਾਂ ਦੇ ਵਿਰੁੱਧ ਹੈ ਜਿਨ੍ਹਾਂ ਨੇ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਹੈ।

Paramjeet Singh SarnaParamjeet Singh Sarna

ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਹਰਾਉਣ ਲਈ ਪੰਜਾਬ ਵਿਚ ਜਿੱਥੇ ਲੋੜ ਪਈ ਉੱਥੋਂ ਪ੍ਰਚਾਰ ਕਰਨਗੇ। ਇਸ ਮੌਕੇ ਸਰਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਦੀਆਂ ਨੀਤੀਆਂ ਦੇ ਵਿਰੁੱਧ ਆਪਣੀ ਭੜਾਸ ਕੱਢੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਉਹ ਲੋੜ ਪੈਣ ਤੇ ਵੱਖ ਵੱਖ ਹਲਕਿਆਂ ਚ ਜਾ ਕੇ ਲੋਕ ਸਭਾ ਚੋਣਾਂ ਲਈ ਬਾਦਲਾਂ ਵਿਰੁੱਧ ਪ੍ਰਚਾਰ ਵੀ ਕਰਨਗੇ।

SADSAD

1984 ਸਿੱਖ ਨਸਲਕੁਸ਼ੀ ‘ਚ ਕਾਂਗਰਸ ਦਾ ਹੱਥ ਹੋਣ ਸਬੰਧੀ ਪੁੱਛੇ ਗਏ ਸਵਾਲਾਂ ਤੇ ਉਨ੍ਹਾਂ ਕਿਹਾ ਕਿ ਬਾਦਲਾਂ ਵੱਲੋਂ ਕੀਤੀ ਗਈ ਬੇਅਦਬੀ ਦੇ ਸਾਹਮਣੇ 1984 ਦਾ ਮੁੱਦਾ ਵੀ ਛੋਟਾ ਪੈ ਗਿਆ ਹੈ। ਸਰਨਾ ਨੇ ਕਿਹਾ ਕਿ ਉਹ ਬਾਦਲਾਂ ਨੂੰ ਹਰਾਉਣ ਲਈ ਸਿੱਖ ਜਥੇਬੰਦੀਆਂ ਭਾਵੇਂ ਉਹ ਭਾਈ ਧਿਆਨ ਸਿੰਘ ਮੰਡ ਹੋਣ ਜਾਂ ਫਿਰ ਬਲਜੀਤ ਸਿੰਘ ਦਾਦੂਵਾਲ ਜਾਂ ਫਿਰ ਜਗਤਾਰ ਸਿੰਘ ਹਵਾਰਾ ਉਨ੍ਹਾਂ ਦੀ ਵੀ ਮਦਦ ਲੈਣਗੇ। ਉਹਨਾਂ ਨੇ ਭਾਜਪਾ ਵੱਲੋਂ ਸੰਨੀ ਦਿਓਲ ਨੂੰ ਚੋਣ ਮੈਦਾਨ ‘ਚ ਉਤਾਰਨ ਨੂੰ ਲੈ ਕੇ ਵੀ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement