ਦਿੱਲੀ ਹਿੰਸਾ ਮਾਮਲਾ ਕੇਸ: ਤਾਹਿਰ ਹੁਸੈਨ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਰੱਦ
Published : May 3, 2020, 9:41 am IST
Updated : May 3, 2020, 9:41 am IST
SHARE ARTICLE
File Photo
File Photo

ਦਿੱਲੀ ਦੀ ਇਕ ਅਦਾਲਤ ਨੇ ਸਨਿਚਰਵਾਰ ਨੂੰ ਉੱਤਰ-ਪੂਰਬੀ ਦਿੱਲੀ ਹਿੰਸਾ ਨਾਲ ਜੁੜੇ ਇਕ ਕੇਸ ਵਿਚ ਆਮ ਆਦਮੀ

ਨਵੀਂ ਦਿੱਲੀ, 2 ਮਈ: ਦਿੱਲੀ ਦੀ ਇਕ ਅਦਾਲਤ ਨੇ ਸਨਿਚਰਵਾਰ ਨੂੰ ਉੱਤਰ-ਪੂਰਬੀ ਦਿੱਲੀ ਹਿੰਸਾ ਨਾਲ ਜੁੜੇ ਇਕ ਕੇਸ ਵਿਚ ਆਮ ਆਦਮੀ ਪਾਰਟੀ ਦੇ ਕੌਂਸਲਰ ਤਾਹਿਰ ਹੁਸੈਨ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ। ਤਾਹਿਰ ਹੁਸੈਨ ਨੂੰ ਦਿੱਲੀ ਦੇ ਚੰਦ ਬਾਗ਼ ਹਿੰਸਾ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਤਾਹਿਰ ਹੁਸੈਨ ’ਤੇ ਆਈ ਬੀ ਅਧਿਕਾਰੀ ਅੰਕਿਤ ਸ਼ਰਮਾ ਦੀ ਹਤਿਆ ਦਾ ਵੀ ਦੋਸ਼ ਹੈ। ਤਾਹਿਰ ਹੁਸੈਨ ਨੂੰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਗ੍ਰਿਫ਼ਤਾਰ ਕੀਤਾ ਸੀ। ਤਾਹਿਰ ’ਤੇ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ) ਤਹਿਤ ਕੇਸ ਦਰਜ ਕੀਤਾ ਹੈ।  

File photoFile photo

ਜ਼ਿਕਰਯੋਗ ਹੈ ਕਿ ਤਾਹਿਰ ਹੁਸੈਨ ’ਤੇ ਹਿੰਸਾ ਭੜਕਾਉਣ ਅਤੇ ਕਤਲ ਕਰਨ ਦਾ ਦੋਸ਼ ਹੈ। ਘਰ ਦੀ ਛੱਤ ਉੱਤੇ ਪੱਥਰ, ਗੁਲੇਲ ਅਤੇ ਪਟਰੌਲ ਬੰਬ ਮਿਲੇ ਸਨ। ਇਕ ਵੀਡੀਉ ਵੀ ਵਾਇਰਲ ਹੋਇਆ ਜਿਸ ਵਿਚ ਬਦਮਾਸ਼ ਛੱਤ ਤੋਂ ਪੱਥਰ ਅਤੇ ਪਟਰੌਲ ਬੰਬ ਹੇਠਾਂ ਸੁੱਟ ਰਹੇ ਸਨ।  ਉਧਰ ਤਾਹਿਰ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ ਅਤੇ ਗ੍ਰਿਫ਼ਤਾਰੀ ਤੋਂ ਪਹਿਲਾਂ ਅਪਣੇ ਆਪ ਨੂੰ ਨਿਰਦੋਸ਼ ਦਸਿਆ ਸੀ। ਦਸਣਯੋਗ ਹੈ ਕਿ ਨਾਗਰਿਕਤਾ ਕਾਨੂੰਨ ਦੇ ਸਮਰਥਕਾਂ ਅਤੇ ਵਿਰੋਧੀਆਂ ਵਿਚਾਲੇ ਹੋਈ ਝੜਪ ਤੋਂ ਬਾਅਦ 24 ਫ਼ਰਵਰੀ ਨੂੰ ਉੱਤਰ ਪੂਰਬੀ ਦਿੱਲੀ ਦੇ ਜਾਫ਼ਰਾਬਾਦ, ਮੌਜਪੁਰ, ਬਾਬਰਪੁਰ, ਘੌਂਦਾ, ਚਾਂਦਬਾਗ਼, ਸ਼ਿਵ ਵਿਹਾਰ, ਭਜਨਪੁਰਾ, ਯਮੁਨਾ ਵਿਹਾਰ ਖੇਤਰਾਂ ਵਿਚ ਫ਼ਿਰਕੂ ਦੰਗੇ ਹੋਏ ਸਨ ਜਿਨ੍ਹਾਂ ਵਿਚ 53 ਲੋਕਾਂ ਦੀ ਮੌਤ ਹੋ ਗਈ ਸੀ।     (ਏਜੰਸੀ)
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement