ਪੋਤੇ ਤੇ ਨੂੰਹ ਨੂੰ ਕੋਰੋਨਾ ਹੋਣ ਦੇ ਡਰੋਂ ਕੋਰੋਨਾ ਪੀੜਤ ਬਜ਼ੁਰਗ ਜੋੜੇ ਨੇ ਕੀਤੀ ਖੁਦਕੁਸ਼ੀ
Published : May 3, 2021, 10:36 am IST
Updated : May 3, 2021, 10:36 am IST
SHARE ARTICLE
Suicide
Suicide

ਦੋਹਾਂ ਨੇ ਐਤਵਾਰ ਸਵੇਰੇ ਚੰਬਲ ਓਵਰਬਰਿੱਜ ਕੋਲ ਰੇਲਵੇ ਲਾਈਨ 'ਤੇ ਦਿੱਲੀ-ਮੁੰਬਈ ਅਪ ਟਰੈਕ 'ਤੇ ਟਰੇਨ ਦੇ ਸਾਹਮਣੇ ਛਾਲ ਮਾਰ ਦਿੱਤੀ

ਕੋਟਾ- ਰਾਜਸਥਾਨ ਦੇ ਕੋਟਾ ਜ਼ਿਲ੍ਹੇ 'ਚ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਬਜ਼ੁਰਗ ਜੋੜੇ ਨੇ ਕਥਿਤ ਤੌਰ ’ਤੇ ਚੱਲਦੀ ਟਰੇਨ ਅੱਗੇ ਛਾਲ ਮਾਰ ਖ਼ੁਦਕੁਸ਼ੀ ਕਰ ਲਈ। ਬਜ਼ੁਰਗ ਜੋੜੇ ਨੇ ਖੁਦਕੁਸ਼ੀ ਇਸ ਲਈ ਕੀਤੀ ਕਿਉਂਕਿ ਉਨ੍ਹਾਂ ਨੂੰ ਡਰ ਸੀ ਕਿ ਇਹ ਇਨਫੈਕਸ਼ਨ ਉਨ੍ਹਾਂ ਦੇ ਪੋਤੇ ਅਤੇ ਨੂੰਹ ਨੂੰ ਹੋ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਹੀਰਾਲਾਲ ਬੈਰਵਾ (75) ਅਤੇ ਉਨ੍ਹਾਂ ਦੀ ਪਤਨੀ ਸ਼ਾਂਤੀਬਾਈ (70) ਆਪਣੇ 18 ਸਾਲ ਦੇ ਪੋਤੇ ਅਤੇ ਨੂੰਹ ਦੇ ਨਾਲ ਸ਼ਹਿਰ ਦੇ ਪੁਰੋਹਿਤ ਜੀ ਦੀ ਟੱਪਰੀ ਇਲਾਕੇ ਵਿਚ ਰਹਿੰਦੇ ਸਨ। ਉਨ੍ਹਾਂ ਦੇ ਪੁੱਤਰ ਦੀ 8 ਸਾਲ ਪਹਿਲਾਂ ਮੌਤ ਹੋ ਗਈ ਸੀ।

SuicideSuicide

ਰੇਲਵੇ ਕਾਲੋਨੀ ਥਾਣੇ ਦੇ ਸਬ ਇੰਸਪੈਕਟਰ ਰਮੇਸ਼ ਚੰਦ ਸ਼ਰਮਾ ਨੇ ਦੱਸਿਆ ਕਿ ਬਜ਼ੁਰਗ ਜੋੜੇ ਦੇ 29 ਅਪ੍ਰੈਲ ਨੂੰ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਅਤੇ ਉਸ ਤੋਂ ਬਾਅਦ ਦੋਵੇਂ ਏਕਾਂਤਵਾਸ ਹੋ ਗਏ ਸਨ। ਦੋਹਾਂ ਨੇ ਐਤਵਾਰ ਸਵੇਰੇ ਚੰਬਲ ਓਵਰਬਰਿੱਜ ਕੋਲ ਰੇਲਵੇ ਲਾਈਨ 'ਤੇ ਦਿੱਲੀ-ਮੁੰਬਈ ਅਪ ਟਰੈਕ 'ਤੇ ਟਰੇਨ ਦੇ ਸਾਹਮਣੇ ਛਾਲ ਮਾਰ ਦਿੱਤੀ। ਇਸ ਸੰਬੰਧ 'ਚ ਮਾਮਲਾ ਦਰਜ ਕਰ ਕੇ ਪੁਲਿਸ ਅੱਗੇ ਦੀ ਕਾਰਵਾਈ ਕਰ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮੌਕੇ 'ਤੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement