ਰੋਹਿਤ ਵੇਮੁਲਾ ਦਲਿਤ ਨਹੀਂ ਸੀ: ਪੁਲਿਸ ਨੇ ਕੇਸ ਬੰਦ ਕਰਨ ਲਈ ਅਦਾਲਤ ’ਚ ਦਾਖ਼ਲ ਰੀਪੋਰਟ ’ਚ ਕਿਹਾ
Published : May 3, 2024, 9:51 pm IST
Updated : May 3, 2024, 9:51 pm IST
SHARE ARTICLE
Rohit Vemula
Rohit Vemula

ਕਿਹਾ, ‘ਅਸਲ ਪਛਾਣ’ ਜ਼ਾਹਰ ਹੋਣ ਦੇ ਡਰੋਂ ਕੀਤੀ ਸੀ ਖ਼ੁਦਕੁਸ਼ੀ

ਹੈਦਰਾਬਾਦ: ਹੈਦਰਾਬਾਦ ਯੂਨੀਵਰਸਿਟੀ ’ਚ ਰੋਹਿਤ ਵੇਮੁਲਾ ਦੀ ਮੌਤ ਦੀ ਜਾਂਚ ਕਰ ਰਹੀ ਪੁਲਿਸ ਨੇ ਸਥਾਨਕ ਅਦਾਲਤ ’ਚ ਕਲੋਜ਼ਰ ਰੀਪੋਰਟ ਪੇਸ਼ ਕੀਤੀ ਹੈ, ਜਿਸ ’ਚ ਦਾਅਵਾ ਕੀਤਾ ਗਿਆ ਹੈ ਕਿ ਉਹ ਦਲਿਤ ਨਹੀਂ ਹੈ ਅਤੇ ਉਸ ਨੇ ਇਸ ਡਰ ਨਾਲ ਖੁਦਕੁਸ਼ੀ ਕੀਤੀ ਸੀ ਕਿ ਉਸ ਦੀ ‘ਅਸਲ ਪਛਾਣ’ ਸਾਹਮਣੇ ਆ ਜਾਵੇਗੀ। ਮਾਮਲੇ ਦੀ ਜਾਂਚ ਕਰ ਰਹੀ ਸਾਈਬਰਾਬਾਦ ਪੁਲਿਸ ਨੇ ਅਦਾਲਤ ਨੂੰ ਦਸਿਆ ਕਿ ਰੋਹਿਤ ਵੇਮੁਲਾ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਨਹੀਂ ਸੀ ਅਤੇ ਉਸ ਨੂੰ ਇਸ ਬਾਰੇ ਪਤਾ ਸੀ। ਵੇਮੁਲਾ ਨੇ 2016 ’ਚ ਖੁਦਕੁਸ਼ੀ ਕਰ ਲਈ ਸੀ। 

ਰੀਪੋਰਟ ’ਚ ਕਿਹਾ ਗਿਆ ਹੈ, ‘‘ਇਸ ਤੋਂ ਇਲਾਵਾ, ਮ੍ਰਿਤਕ ਖੁਦ ਜਾਣਦਾ ਸੀ ਕਿ ਉਹ ਅਨੁਸੂਚਿਤ ਜਾਤੀ ਨਾਲ ਸਬੰਧਤ ਨਹੀਂ ਹੈ ਅਤੇ ਉਸ ਦੀ ਮਾਂ ਨੇ ਉਸ ਨੂੰ ਐਸ.ਸੀ. ਸਰਟੀਫਿਕੇਟ ਬਣਵਾ ਕੇ ਦਿਤਾ ਸੀ। ਇਹ ਲਗਾਤਾਰ ਡਰ ਦਾ ਵਿਸ਼ਾ ਹੋ ਸਕਦਾ ਹੈ ਕਿਉਂਕਿ ਇਸ ਦੇ ਉਜਾਗਰ ਹੋਣ ਦੇ ਨਤੀਜੇ ਵਜੋਂ ਉਸ ਦੀਆਂ ਅਕਾਦਮਿਕ ਡਿਗਰੀਆਂ ਵਾਪਸ ਲਈਆਂ ਜਾ ਸਕਦੀਆਂ ਸਨ ਜੋ ਉਸ ਨੇ ਕਈ ਸਾਲਾਂ ਦੀ ਮਿਹਨਤ ਤੋਂ ਬਾਅਦ ਪ੍ਰਾਪਤ ਕੀਤੀਆਂ ਸਨ ਅਤੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਮਜਬੂਰ ਹੋ ਸਕਦੀਆਂ ਹਨ।’’

ਰੀਪੋਰਟ ’ਚ ਉਨ੍ਹਾਂ ਕਿਹਾ, ‘‘ਮ੍ਰਿਤਕ ਨੂੰ ਕਈ ਮੁੱਦੇ ਪਰੇਸ਼ਾਨ ਕਰ ਰਹੇ ਸਨ, ਜਿਸ ਕਾਰਨ ਉਹ ਖੁਦਕੁਸ਼ੀ ਕਰ ਸਕਦਾ ਸੀ। ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਹ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਮਿਲਿਆ ਕਿ ਮੁਲਜ਼ਮਾਂ ਦੀਆਂ ਹਰਕਤਾਂ ਨੇ ਮ੍ਰਿਤਕ ਨੂੰ ਖੁਦਕੁਸ਼ੀ ਲਈ ਉਕਸਾਇਆ ਸੀ।’’ ਹੈਦਰਾਬਾਦ ਯੂਨੀਵਰਸਿਟੀ ਦੇ ਤਤਕਾਲੀ ਵਾਈਸ ਚਾਂਸਲਰ ਅੱਪਾ ਰਾਓ ਪੋਡਿਲੇ ਅਤੇ ਹਰਿਆਣਾ ਦੇ ਮੌਜੂਦਾ ਰਾਜਪਾਲ ਬਾਂਡਾਰੂ ਦੱਤਾਤ੍ਰੇਯ ਇਸ ਮਾਮਲੇ ’ਚ ਨਾਮਜ਼ਦ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement