Summer Vacation Holidays : ਦੇਸ਼ ਦੇ ਸਾਰੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਇਸ ਤਾਰੀਕ ਨੂੰ ਹੋਣਗੀਆਂ ਗਰਮੀ ਦੀਆਂ ਛੁੱਟੀਆਂ
Published : May 3, 2024, 1:16 pm IST
Updated : May 3, 2024, 2:09 pm IST
SHARE ARTICLE
Summer Vacation Holidays News in punjabi
Summer Vacation Holidays News in punjabi

Summer Vacation Holidays : ਇਸ ਵਾਰ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਨੇ ਛੁੱਟੀਆਂ

Summer Vacation Holidays News in punjabi : ਵਧਦੀ ਗਰਮੀ ਦੇ ਕਾਰਨ, ਦੇਸ਼ ਦੇ ਕਈ ਰਾਜਾਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਬੱਚਿਆਂ ਦੀ ਸੁਰੱਖਿਆ ਲਈ ਕਈ ਰਾਜਾਂ ਦੀ ਸਰਕਾਰ ਨੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਪੂਰੇ ਮਹੀਨੇ ਲਈ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਅਪਰੈਲ ਤੋਂ ਕੁਝ ਕੁ ਰਾਜ ਦੇ ਸਕੂਲਾਂ ਵਿੱਚ ਟਾਈਮ ਟੇਬਲ ਵੀ ਬਦਲ ਦਿੱਤੇ ਗਏ ਹਨ। ਆਓ ਜਾਣਦੇ ਹਾਂ ਕਿ ਕਿਹੜੇ-ਕਿਹੜੇ ਰਾਜਾਂ 'ਚ ਗਰਮੀਆਂ ਦੀਆਂ ਛੁੱਟੀਆਂ ਤਹਿਤ ਸਕੂਲਾਂ 'ਚ ਪੂਰਾ ਮਹੀਨਾ ਛੁੱਟੀਆਂ ਦਿੱਤੀਆਂ ਜਾ ਰਹੀਆਂ ਹਨ।

 ਇਹ ਵੀ ਪੜ੍ਹੋ: Chandigarh News : 65 ਸਾਲ ਦੀ ਉਮਰ 'ਚ ਸੇਵਾਮੁਕਤ ਹੋਣਗੇ ਅਧਿਆਪਕ, ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈਕੋਰਟ 'ਚ ਕਿਹਾ

ਇਨ੍ਹਾਂ ਰਾਜਾਂ ਵਿੱਚ ਸਕੂਲ 1 ਮਹੀਨੇ ਲਈ ਬੰਦ ਰਹਿਣਗੇ
ਤੇਜ਼ ਧੁੱਪ ਅਤੇ ਗਰਮੀ ਕਾਰਨ ਯੂਪੀ, ਬਿਹਾਰ, ਦਿੱਲੀ ਐਨਸੀਆਰ, ਰਾਜਸਥਾਨ, ਝਾਰਖੰਡ, ਛੱਤੀਸਗੜ੍ਹ, ਪੰਜਾਬ, ਹਰਿਆਣਾ ਅਤੇ ਪੱਛਮੀ ਬੰਗਾਲ ਦੇ ਸਕੂਲਾਂ ਵਿੱਚ ਪੂਰੇ 1 ਮਹੀਨੇ ਲਈ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ। ਹਰ ਸਾਲ ਮਈ ਮਹੀਨੇ ਦੇ ਆਸ-ਪਾਸ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਿੱਤੀਆਂ ਜਾਂਦੀਆਂ ਹਨ। ਹਰ ਸਾਲ ਗਰਮੀ ਵਧਦੀ ਹੈ। ਇਸ ਕਾਰਨ ਅਪ੍ਰੈਲ ਦੇ ਮਹੀਨੇ ਤੋਂ ਹੀ ਲੋਕ ਗਰਮੀ ਤੋਂ ਪ੍ਰੇਸ਼ਾਨ ਹੋਣੇ ਸ਼ੁਰੂ ਹੋ ਜਾਂਦੇ ਹਨ। ਇਹੀ ਕਾਰਨ ਹੈ ਕਿ ਸਕੂਲਾਂ ਵਿੱਚ ਛੁੱਟੀਆਂ ਜਲਦੀ ਦਿੱਤੀਆਂ ਜਾਂਦੀਆਂ ਹਨ।

 ਇਹ ਵੀ ਪੜ੍ਹੋ: Amritsar News: ਸਰਹੱਦ ਪਾਰ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਮੇਤ ਇਕ ਦੋਸ਼ੀ ਗ੍ਰਿਫਤਾਰ

ਪੰਜਾਬ ਦੀ ਗੱਲ ਕਰੀਏ ਤਾਂ ਇਥੇ ਆਮ ਕਰਕੇ ਮਈ ਦੇ ਅਖੀਰ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਨੇ ਪਿਛਲੇ ਸਾਲ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਾਲ 1 ਜੂਨ 2023 ਤੋਂ 2 ਜੁਲਾਈ 2023 ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਸਨ। ਹਾਲਾਂਕਿ ਇਸ ਵਾਰ ਅਪ੍ਰੈਲ ਵਿਚ ਹੀ ਗਰਮੀ ਨੇ ਵੱਟ ਕੱਢ ਦਿੱਤੇ ਹਨ ਅਤੇ ਮਈ ਇਸ ਤੋਂ ਵੀ ਵੱਧ ਤਪਨ ਵਾਲਾ ਹੈ। ਇਸ ਲਈ ਪੰਜਾਬ ਵਿਚ 23 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਯੂਪੀ ਵਿੱਚ ਸਕੂਲ ਕਦੋਂ ਬੰਦ ਹੋਣਗੇ?
ਗਰਮੀਆਂ ਦੀਆਂ ਛੁੱਟੀਆਂ ਦੇ ਤਹਿਤ ਉੱਤਰ ਪ੍ਰਦੇਸ਼ ਵਿੱਚ 15 ਮਈ ਦੇ ਆਸਪਾਸ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਤਹਿਤ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਸਕੂਲ ਬੰਦ ਰਹਿਣਗੇ। ਦੱਸ ਦੇਈਏ ਕਿ ਗਰਮੀਆਂ ਦੇ ਵਧਣ ਜਾਂ ਘੱਟ ਹੋਣ ਦੀ ਸੂਰਤ ਵਿੱਚ ਛੁੱਟੀਆਂ ਘਟਾਈਆਂ ਜਾਂ ਵਧਾਈਆਂ ਜਾ ਸਕਦੀਆਂ ਹਨ। ਇਹ ਸਭ ਮੌਸਮ ਦੇ ਹਾਲਾਤ 'ਤੇ ਨਿਰਭਰ ਕਰਦਾ ਹੈ।

ਦਿੱਲੀ ਦੇ ਸਕੂਲਾਂ 'ਚ ਕਦੋਂ ਹੋਣਗੀਆਂ ਛੁੱਟੀਆਂ?
ਦਿੱਲੀ ਉੱਤਰੀ ਭਾਰਤ ਦਾ ਅਜਿਹਾ ਰਾਜ ਹੈ ਜਿੱਥੇ ਸਭ ਤੋਂ ਵੱਧ ਗਰਮੀ ਹੁੰਦੀ ਹੈ। ਦਿੱਲੀ ਸਿੱਖਿਆ ਡਾਇਰੈਕਟੋਰੇਟ ਦੇ ਛੁੱਟੀਆਂ ਦੇ ਕੈਲੰਡਰ ਅਨੁਸਾਰ ਇੱਥੋਂ ਦੇ ਸਕੂਲਾਂ ਵਿੱਚ 11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਐਲਾਨੀਆਂ ਜਾਣਗੀਆਂ। ਸਾਰੇ ਸਕੂਲ 30 ਜੂਨ ਤੱਕ ਬੰਦ ਰਹਿਣਗੇ, ਭਾਵ 1 ਜੁਲਾਈ 2024 ਤੋਂ ਖੋਲ੍ਹੇ ਜਾਣਗੇ।

ਮੌਸਮ ਦੀਆਂ ਸਥਿਤੀਆਂ ਨੂੰ ਵੇਖਦੇ ਹੋਏ ਇਸ ਨੂੰ ਵਧਾਇਆ ਜਾਂ ਘਟਾਇਆ ਜਾ ਸਕਦਾ ਹੈ। ਜੇਕਰ ਇਸ ਹਫਤੇ ਗਰਮੀ ਵਧਦੀ ਹੈ ਤਾਂ ਸੰਭਾਵਨਾ ਹੈ ਕਿ ਦਿੱਲੀ ‘ਚ ਗਰਮੀਆਂ ਦੀਆਂ ਛੁੱਟੀਆਂ 11 ਮਈ ਤੋਂ ਪਹਿਲਾਂ ਐਲਾਨ ਦਿੱਤੀਆਂ ਜਾਣਗੀਆਂ। ਦਿੱਲੀ ਗਰਮੀਆਂ ਦੀਆਂ ਛੁੱਟੀਆਂ ਬਾਰੇ ਤਾਜ਼ਾ ਖ਼ਬਰਾਂ ਲਈ ਸਰਕਾਰੀ ਨੋਟੀਫਿਕੇਸ਼ਨ ਦੀ ਉਡੀਕ ਕਰੋ।  ਰਾਜਸਥਾਨ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ 17 ਮਈ ਤੋਂ ਸ਼ੁਰੂ ਹੋਣਗੀਆਂ। ਸਕੂਲਾਂ ਵਿੱਚ 17 ਮਈ ਤੋਂ 23 ਜੂਨ ਤੱਕ ਛੁੱਟੀ ਰਹੇਗੀ।

(For more Punjabi news apart from Summer Vacation Holidays News in punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement