NEET probe: ਨੈਸ਼ਨਲ ਮੈਡੀਕਲ ਕਮਿਸ਼ਨ ਵੱਲੋਂ 14 ਵਿਦਿਆਰਥੀਆਂ ਦੇ ਦਾਖ਼ਲੇ ਰੱਦ

By : PARKASH

Published : May 3, 2025, 1:35 pm IST
Updated : May 3, 2025, 1:35 pm IST
SHARE ARTICLE
NEET probe: National Medical Commission cancels admissions of 14 students
NEET probe: National Medical Commission cancels admissions of 14 students

NEET probe: 26 ਵਿਦਿਆਰਥੀਆਂ ਨੂੰ ਕੀਤਾ ਮੁਅੱਤਲ

 

NEET probe: ਨੈਸ਼ਨਲ ਮੈਡੀਕਲ ਕਮਿਸ਼ਨ (ਐਨਐਮਸੀ) ਨੇ ਨੀਟ-ਯੂਜੀ 2024 ਪ੍ਰੀਖਿਆ ਬੇਨੇਮੀਆਂ ਵਿਚ ਸ਼ਾਮਲ ਪਾਏ ਗਏ 14 ਵਿਦਿਆਰਥੀਆਂ ਦੇ ਐਮਬੀਬੀਐਸ ਦੇ ਦਾਖਲੇ ਰੱਦ ਕਰ ਦਿੱਤੇ ਹਨ ਤੇ 26 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸੈਸ਼ਨ 2024-25 ਦੇ ਵਿਦਿਆਰਥੀਆਂ ’ਤੇ ਕੀਤੀ ਗਈ ਹੈ। ਦੱਸਣਾ ਬਣਦਾ ਹੈ ਕਿ ਨੀਟ ਪੇਪਰ ਲੀਕ ਦੀ ਕਈ ਏਜੰਸੀਆਂ ਵਲੋਂ ਜਾਂਚ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਬੋਰਡ ਨੇ 42 ਵਿਦਿਆਰਥੀਆਂ ਨੂੰ ਤਿੰਨ ਸਾਲਾਂ ਲਈ ਪ੍ਰੀਖਿਆ ਦੇਣ ਤੋਂ ਰੋਕ ਦਿੱਤਾ ਸੀ। ਕਮਿਸ਼ਨ ਨੇ ਕਿਹਾ ਕਿ ਸੀਬੀਆਈ ਦੀ ਜਾਂਚ ਦੇ ਆਧਾਰ ’ਤੇ 215 ਵਿਦਿਆਰਥੀਆਂ ਨੂੰ 2024-25 ਸੈਸ਼ਨ ਦੀ ਪ੍ਰੀਖਿਆ ਦੇਣ ਤੋਂ ਰੋਕ ਦਿੱਤਾ ਗਿਆ ਸੀ।

ਕਮਿਸ਼ਨ ਨੇ ਅਕਾਦਮਿਕ ਧੋਖਾਧੜੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਮੈਡੀਕਲ ਦਾਖਲਿਆਂ ਵਿੱਚ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਣਾਈ ਰੱਖਣ ਲਈ ਸਾਰੇ ਉਪਾਅ ਕਰਨ ਲਈ ਵਚਨਬੱਧ ਹੈ।ਇਹ ਕਾਰਵਾਈ ਨੀਟ-ਯੂਜੀ 2025 ਦੀ ਚਾਰ ਮਈ ਨੂੰ ਹੋਣ ਵਾਲੀ ਪ੍ਰੀਖਿਆ ਤੋਂ ਪਹਿਲਾਂ ਕੀਤੀ ਗਈ ਹੈ।

(For more news apart from NEET probe Latest News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement