ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪਾਕਿ ਦੀ ਗੋਲੀਬਾਰੀ 'ਚ ਦੋ ਜਵਾਨ ਸ਼ਹੀਦ
Published : Jun 3, 2018, 9:15 am IST
Updated : Jun 3, 2018, 9:15 am IST
SHARE ARTICLE
cross border firing
cross border firing

ਭਾਰਤ ਤੋਂ ਰਹਿਮ ਦੀ ਭੀਖ ਮੰਗਣ ਵਾਲਾ ਪਾਕਿਸਤਾਨ ਅਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਵਲੋਂ ਜੰਮੂ ਕਸ਼ਮੀਰ...

ਨਵੀਂ ਦਿੱਲੀ : ਭਾਰਤ ਤੋਂ ਰਹਿਮ ਦੀ ਭੀਖ ਮੰਗਣ ਵਾਲਾ ਪਾਕਿਸਤਾਨ ਅਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਵਲੋਂ ਜੰਮੂ ਕਸ਼ਮੀਰ ਵਿਚ ਕ੍ਰਾਸ ਬਾਰਡਰ 'ਤੇ ਗੋਲੀਬਾਰੀ ਕੀਤੀ ਗਈ ਹੈ, ਜਿਸ ਵਿਚ ਬੀਐਸਐਫ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ ਅਤੇ ਤਿੰਨ ਆਮ ਨਾਗਰਿਕ ਜ਼ਖ਼ਮੀ ਹੋ ਗਏ ਹਨ। ਇਹ ਗੋਲੀਬਾਰੀ ਜੰਮੂ ਦੇ ਅਖਨੂਰ ਸੈਕਟਰ ਵਿਚ ਕੀਤੀ ਗਈ ਹੈ। 

bsf bsfਪਾਕਿਸਤਾਨ ਦੀ ਇਸ ਗੋਲੀਬਾਰੀ ਦਾ ਬੀਐਸਐਫ ਵਲੋਂ ਮੂੰਹਤੋੜ ਜਵਾਬ ਦਿਤਾ ਜਾ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਅਖਨੂਰ ਸੈਕਟਰ ਦੇ ਪਰਗਵਾਲ ਬਜ਼ਾਰ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰ ਰਿਹਾ ਹੈ। ਲਗਾਤਾਰ ਹੋ ਰਹੀ ਗੋਲੀਬਾਰੀ ਨੂੰ ਦੇਖਦੇ ਹੋਏ ਪਰਗਵਾਲ ਦੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਸ਼ਿਫ਼ਟ ਕਰ ਦਿਤਾ ਗਿਆ ਹੈ। 

bsf on borderbsf on borderਦਸ ਦਈਏ ਕਿ ਇਸ ਤੋਂ ਪਹਿਲਾਂ ਸਨਿਚਰਵਾਰ ਨੂੰ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿਚ ਗ੍ਰਨੇਡ ਹਮਲੇ ਵਿਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਤਿੰਨ ਜਵਾਨ ਅਤੇ ਇਕ ਔਰਤ ਜ਼ਖ਼ਮੀ ਹੋ ਗਈ ਸੀ। ਪੁਲਿਸ ਅਨੁਸਾਰ ਅਤਿਵਾਦੀਆਂ ਨੇ ਫਤਿਹ ਕਦਾਲ ਖੇਤਰ ਵਿਚ ਸੀਆਰਪੀਐਫ ਦੇ ਦਸਤੇ 'ਤੇ ਗ੍ਰਨੇਡ ਸੁੱਟਿਆ। ਧਮਾਕੇ ਵਿਚ ਸੀਆਰਪੀਐਫ ਦੇ ਜਵਾਨ ਅਤੇ ਇਕ ਔਰਤ ਜ਼ਖ਼ਮੀ ਹੋ ਗਈ ਸੀ। 

bsfbsfਘਾਟੀ ਵਿਚ ਕੰਟਰੋਲ ਰੇਖਾ ਦੇ ਪਾਰ ਤੋਂ ਭਾਰੀ ਗਿਣਤੀ ਵਿਚ ਅਤਿਵਾਦੀਆਂ ਦੀ ਘੁਸਪੈਠ ਦੀ ਰਿਪੋਰਟ ਤੋਂ ਬਾਅਦ ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਨੂੰ ਹਾਈ ਅਲਰਟ ਕਰ ਦਿਤਾ ਗਿਆ ਹੈ। ਅਧਿਕਾਰੀਆਂ ਮੁਤਾਬਕ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ 20 ਤੋਂ ਜ਼ਿਆਦਾ ਅਤਿਵਾਦੀਆਂ ਦੇ ਘੁਸਪੈਠ ਕਰਨ ਦੀ ਰਿਪੋਰਟ ਮਿਲੀ ਹੈ, ਜਿਸ ਤੋਂ ਬਾਅਦ ਘਾਟੀ ਵਿਚ ਅਲਰਟ ਜਾਰੀ ਕੀਤਾ ਹੋਇਆ ਹੈ। 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement