ਸਲਮਾਨ ਖਾਨ ਨੇ ਪੀਐਮ ਮੋਦੀ ਨੂੰ ਟਵਿਟਰ ‘ਤੇ ਦਿੱਤੀ ਵਧਾਈ
Published : Jun 3, 2019, 2:31 pm IST
Updated : Jun 3, 2019, 2:31 pm IST
SHARE ARTICLE
Salman Khan Congratulates PM Modi
Salman Khan Congratulates PM Modi

ਬਾਲੀਵੁੱਡ ਦੇ ਸੁਲਤਾਨ ਸਲਮਾਨ ਖਾਨ ਨੇ ਪੀਐਮ ਨਰਿੰਦਰ ਮੋਦੀ ਸਮੇਤ ਪੂਰੇ ਮੰਤਰੀ ਮੰਡਲ ਨੂੰ ਨਵੀਂ ਪਾਰੀ ਲਈ ਵਧਾਈਆਂ ਦਿੱਤੀਆਂ ਹਨ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਹਨਾਂ ਦੀ ਕੈਬਨਿਟ ਵੱਲੋਂ 30 ਮਈ ਨੂੰ ਸਹੁੰ ਚੁੱਕੀ ਗਈ ਅਤੇ ਸਾਰੇ ਹੀ ਮੰਤਰੀਆਂ ਨੇ ਅਪਣੇ-ਅਪਣੇ ਮੰਤਰਾਲੇ ਦਾ ਕੰਮ ਕਾਜ ਸੰਭਾਲ ਲਿਆ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਗ੍ਰਹਿ ਮੰਤਰਾਲਾ ਮਿਲਿਆ ਹੈ ਅਤੇ ਰਾਜਨਾਥ ਸਿੰਘ ਕੋਲ ਰੱਖਿਆ ਮੰਤਰਾਲੇ ਦੀ ਜ਼ਿੰਮੇਵਾਰੀ ਆਈ ਹੈ। ਪੀਐਮ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਬਾਲੀਵੁੱਡ ਦੀਆਂ ਦਿੱਗਜ਼ ਹਸਤੀਆਂ ਵੀ ਨਜ਼ਰ ਆਈਆਂ ਸਨ। ਹੁਣ ਬਾਲੀਵੁੱਡ ਦੇ ਸੁਲਤਾਨ ਸਲਮਾਨ ਖਾਨ ਨੇ ਵੀ ਪੀਐਮ ਨਰਿੰਦਰ ਮੋਦੀ ਸਮੇਤ ਪੂਰੇ ਮੰਤਰੀ ਮੰਡਲ ਨੂੰ ਨਵੀਂ ਪਾਰੀ ਲਈ ਵਧਾਈਆਂ ਦਿੱਤੀਆਂ ਹਨ।


ਸਲਮਾਨ ਖਾਨ ਨੇ ਟਵਿਟਰ ਦੇ ਜ਼ਰੀਏ ਪੀਐਮ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਸਲਮਾਨ ਖਾਨ ਦਾ ਇਹ ਟਵੀਟ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਸਲਮਾਨ ਖਾਨ ਨੇ ਪੀਐਮ ਮੋਦੀ ਸਮੇਤ ਪੂਰੇ ਮੰਤਰੀ ਮੰਡਲ ਨੂੰ ਵਧਾਈ ਦਿੰਦੇ ਹੋਏ ਟਵੀਟ ਕੀਤਾ ਹੈ, ਮਾਣਯੋਗ ਪ੍ਰਧਾਨ ਮੰਤਰੀ, ਸ਼ਾਨਦਾਰ ਟੀਮ ਲਈ ਵਧਾਈ ਅਤੇ ਮਜ਼ਬੂਤ ਭਾਰਤ ਬਨਾਉਣ ਦੇ ਯਤਨਾਂ ਲਈ ਪੂਰੀ ਕੈਬਨਿਟ ਨੂੰ ਵਧਾਈਆਂ।

Salman Khan and PM ModiSalman Khan and PM Modi

ਦੱਸ ਦਈਏ ਕਿ ਇਹਨੀਂ ਦਿਨੀਂ ਸਲਮਾਨ ਖਾਨ 5 ਜੂਨ ਨੂੰ ਈਦ ਦੇ ਮੌਕੇ ‘ਤੇ ਅਪਣੀ ਨਵੀਂ ਫਿਲਮ ਲੈ ਕੇ ਆ ਰਹੇ ਹਨ। ਇਸ ਫਿਲਮ ਵਿਚ ਉਹਨਾਂ ਨਾਲ ਕੈਟਰੀਨਾ ਕੈਫ ਵੀ ਨਜ਼ਰ ਆਵੇਗੀ

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement