ਅੰਮ੍ਰਿਤਸਰ ਲਈ ਨਵੇਂ 'ਐਕਸਪ੍ਰੈੱਸ ਵੇਅ' ਦਾ ਐਲਾਨ
Published : Jun 3, 2020, 6:24 am IST
Updated : Jun 3, 2020, 6:24 am IST
SHARE ARTICLE
Nitin Gadkari
Nitin Gadkari

ਪਹਿਲੇ ਗੇੜ 'ਚ 25,000 ਕਰੋੜ

ਨਵੀਂ ਦਿੱਲੀ, 2 ਜੂਨ: ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਦਿੱਲੀ-ਅੰਮ੍ਰਿਤਸਰ ਐਕਸਪ੍ਰੈੱਸ ਵੇਅ ਤਹਿਤ ਅੰਮ੍ਰਿਤਸਰ ਤਕ ਨਵੇਂ ਸੰਪਰਕ ਮਾਰਗ ਦਾ ਐਲਾਨ ਕੀਤਾ ਹੈ। ਇਹ ਮਾਰਗ ਨਕੋਦਰ ਤੋਂ ਹੋ ਕੇ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਤੋਂ ਹੋ ਕੇ ਨਿਕਲੇਗਾ। ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਸਕੇਗੀ।

ਗਡਕਰੀ ਨੇ ਕਿਹਾ ਕਿ ਇਸ ਐਕਸਪ੍ਰੈੱਸ ਵੇਅ ਦੇ ਬਣਨ ਨਾਲ ਅੰਮ੍ਰਿਤਸਰ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤਕ ਦੇ ਸਫ਼ਰ ਦਾ ਸਮਾਂ ਘਟ ਕੇ ਚਾਰ ਘੰਟੇ ਰਹਿ ਜਾਵੇਗਾ। ਅਜੇ ਇਸ 'ਚ ਅੱਠ ਘੰਟੇ ਲਗਦੇ ਹਨ। ਮੰਤਰੀ ਨੇ ਕਿਹਾ ਕਿ ਪਹਿਲੇ ਗੇੜ 'ਚ ਐਕਸਪ੍ਰੈੱਸ ਵੇਅ ਦੀ ਉਸਾਰੀ 'ਤੇ 25,000 ਕਰੋੜ ਰੁਪਏ ਦੀ ਲਾਗਤ ਆਉਣ ਦਾ ਅੰਦਾਜ਼ਾ ਹੈ।

 File PhotoFile Photo

ਗਡਕਰੀ ਨੇ ਇਕ ਸਮੀਖਿਆ ਬੈਠਕ 'ਚ ਇਸ ਪ੍ਰਾਜੇਕਟ ਨੂੰ ਅੰਤਮ ਰੂਪ ਦੇਣ ਤੋਂ ਬਾਅਦ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਦੇ ਹਿੱਸੇ ਦੇ ਰੂਪ 'ਚ ਅੰਮ੍ਰਿਤਸਰ ਤਕ ਇਕ ਨਵਾਂ ਮਾਰਚ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਐਕਸਪ੍ਰੈੱਸ ਦੇ ਸਿੱਖਾਂ ਦੇ ਪੰਜ ਗੁਰੂਆਂ ਨਾਲ ਜੁੜੇ ਸ਼ਹਿਰਾਂ ਨੂੰ ਜੋੜੇਗਾ।
ਸਮੀਖਿਆ ਬੈਠਕ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਲੋਕ ਵੀ ਹਾਜ਼ਰ ਸਨ। ਗਡਕਰੀ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਗੁਰਦਾਸਪੁਰ ਮਾਰਗ ਦਾ ਵੀ ਪੂਰਾ ਵਿਕਾਸ ਕੀਤਾ ਜਾਵੇਗਾ ਅਤੇ ਇਸ ਨੂੰ 'ਸਿਗਨਲ ਫ਼੍ਰੀ' ਕੀਤਾ ਜਾਵੇਗਾ।  (ਪੀਟੀਆਈ)

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement