ਖ਼ਬਰਾਂ |

ਤਾਜ਼ਾ |

ਦਿੱਲੀ ਦੇ ਮਾਲਵੀਆ ਨਗਰ 'ਚ ਰੈਸਟੋਰੈਂਟ ਵਿੱਚ ਅੱਗ ਲੱਗਣ ਨਾਲ 20 ਦੀ ਮੌਤ
Published : Jun 3, 2026, 12:20 pm IST
Updated : Jun 3, 2026, 1:44 pm IST
SHARE ARTICLE
20 killed in fire at restaurant in Delhi's Malvi Nagar
20 killed in fire at restaurant in Delhi's Malvi Nagar

ਬੇਸਮੈਂਟ ਵਿੱਚ ਫਸੇ 3 ਲੋਕਾਂ ਨੂੰ ਬਚਾਇਆ ਗਿਆ; ਅੱਗ ਸ਼ਾਰਟ ਸਰਕਟ ਕਾਰਨ ਲੱਗਣ ਦਾ ਸ਼ੱਕ ਹੈ

ਨਵੀਂ ਦਿੱਲੀ : ਬੁੱਧਵਾਰ ਸਵੇਰੇ ਦਿੱਲੀ ਦੇ ਮਾਲਵੀਆ ਨਗਰ ਵਿੱਚ ਲੈਮਨ ਗ੍ਰੀਨ ਨਾਮਕ ਇੱਕ ਰੈਸਟੋਰੈਂਟ ਵਿੱਚ ਅੱਗ ਲੱਗਣ ਨਾਲ ਦਸ ਲੋਕਾਂ ਦੀ ਮੌਤ ਹੋ ਗਈ ਹੈ । ਰੈਸਟੋਰੈਂਟ ਦੇ ਬੇਸਮੈਂਟ ਵਿੱਚੋਂ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਬਚਾਇਆ ਗਿਆ। ਜਿਸ ਇਮਾਰਤ ਵਿੱਚ ਅੱਗ ਲੱਗੀ ਉਹ ਪੰਜ ਮੰਜ਼ਿਲਾ ਇਮਾਰਤ ਹੈ।
ਦਿੱਲੀ ਫਾਇਰ ਸਰਵਿਸ ਅਨੁਸਾਰ ਸਵੇਰੇ 9:45 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਬੇਸਮੈਂਟ ਵਿੱਚੋਂ ਬਚਾਏ ਗਏ ਤਿੰਨ ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅੱਗ ਬੁਝਾਊ ਦਸ ਗੱਡੀਆਂ ਨੇ ਇਮਾਰਤ ਵਿੱਚ ਲੱਗੀ ਅੱਗ ਬੁਝਾਈ ਜਦਕਿ ਬਚਾਅ ਕਾਰਜ ਜਾਰੀ ਹਨ। ਸਥਾਨਕ ਲੋਕਾਂ ਦੇ ਅਨੁਸਾਰ ਇਮਾਰਤ ਦੀ ਜ਼ਮੀਨੀ ਮੰਜ਼ਿਲ 'ਤੇ ਅੱਗ ਲੱਗੀ ਅਤੇ ਜਦੋਂ ਉੱਥੇ ਦਾ ਸ਼ੀਸ਼ਾ ਟੁੱਟ ਗਿਆ ਤਾਂ ਅੱਗ ਬੇਸਮੈਂਟ ਵਿੱਚ ਫੈਲ ਗਈ।

ਇਸ ਘਟਨਾ ’ਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੁਖੀ ਪਰਿਵਾਰਾਂ ਨਾਲ ਮੇਰੀ ਡੂੰਘੀ ਸੰਵੇਦਨਾ ਹੈ ਅਤੇ ਮੈਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਪ੍ਰਾਰਥਨਾ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ  ਦੁੱਖ ਦੀ ਇਸ ਘੜੀ ਵਿੱਚ, ਦਿੱਲੀ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਅਸੀਂ ਇਸ ਦੁਖਾਂਤ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM

ਹਿਮਾਚਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਗਰਮਾਇਆ ਮਾਮਲਾ, ਐਂਟਰੀ ਟੈਕਸ ਦੇ ਵਿਵਾਦ ਤੋਂ ਬਾਅਦ ਵਧਿਆ ਰੋਸ

06 Jun 2026 3:04 PM

ਔਰਤਾਂ 'ਤੇ ਅੱਤਿਆਚਾਰ ਕਦੋਂ ਰੁਕਣਗੇ? ਕੀ ਅੱਜ ਵੀ ਔਰਤਾ ਗੁਲਾਮੀ ਝੱਲ ਰਹੀਆਂ ਹਨ? ਘਰੇਲੂ ਹਿੰਸਾ ਤੇ ਮਹਿਲਾ ਕਮਿਸ਼ਨ ਸਖ਼ਤ

05 Jun 2026 3:04 PM

ਵੱਡੀ ਖ਼ਬਰ- BJP Ravneet Bittu ਦੇ ਚਿਹਰੇ ਉੱਤੇ ਖੇਡੇਗੀ ਦਾਅ, ਜਾਣੋ ਕੀ ਮਿਲ ਸਕਦੀ ਵੱਡੀ ਜ਼ਿੰਮੇਵਾਰੀ

05 Jun 2026 3:03 PM
Advertisement