ਅਨੁਪਮ ਖੇਰ ਨੂੰ ਦਿੱਲੀ ਕਮੇਟੀ ਨੇ ਭੇਜਿਆ ਨੋਟਿਸ
Published : Jul 3, 2020, 10:14 am IST
Updated : Jul 3, 2020, 10:14 am IST
SHARE ARTICLE
Anupam Kher
Anupam Kher

ਫ਼ਿਲਮੀ ਅਦਾਕਾਰਾ ਅਨੁਪਮ ਖੇਰ ਵਲੋਂ ਟਵੀਟ ਕਰਨ ’ਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਅੱਜ

ਨਵੀਂ ਦਿੱਲੀ, 2 ਜੁਲਾਈ (ਸੁਖਰਾਜ ਸਿੰਘ): ਫ਼ਿਲਮੀ ਅਦਾਕਾਰਾ ਅਨੁਪਮ ਖੇਰ ਵਲੋਂ ਟਵੀਟ ਕਰਨ ’ਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਅੱਜ ਕਾਨੂੰਨੀ ਨੋਟਿਸ ਭੇਜ ਕੇ ਇਸ ਕੁਤਾਹੀ ਲਈ ਤੁਰਤ ਮਾਫ਼ੀ ਮੰਗਣ ਅਤੇ ਵਿਵਾਦਗ੍ਰਸਤ ਟਵੀਟ ਡਲੀਟ ਕਰਨ ਕਰਨ ਲਈ ਆਖਿਆ ਹੈ। ਇਸ ਸਬੰਧੀ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦਸਿਆ ਕਿ ਅਨੁਪਮ ਖੇਰ ਨੇ ਗੁਰੂ ਗੋਬਿੰਦ ਸਿੰਘ ਨਾਲ ਜੁੜੇ ਉਸਤਤ ਦੇ ਦੋਹੇ ‘ਸਵਾ ਲਾਖ ਸੇ ਏਕ ਲੜਾਊਂ’ ਨੂੰ ਤੋੜ ਮਰੋੜ ਕੇ ਇਸ ਨੂੰ ‘ਸਵਾ ਲਾਖ ਸੇ ਏਕ ਭਿੜਾ ਦੂੰ’ ਕਰ ਦਿਤਾ।

ਉਨ੍ਹਾਂ ਕਿਹਾ ਕਿ ਇਸ ਤਰੀਕੇ ਦੋਹੇ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਅਧਿਕਾਰ ਕਿਸੇ ਕੋਲ ਨਹੀਂ ਹੈ। ਉਨ੍ਹਾਂ ਕਿਹਾ ਕਿ ਅਨੁਪਮ ਖੇਰ ਦੀ ਇਸ ਕਾਰਵਾਈ ਨਾਲ ਦੁਨੀਆਂ ਭਰ ਦੇ ਸਿੱਖਾਂ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵਿਸ਼ਵ ਭਰ ਵਿਚ ਵਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਮਨਾਂ ਨੁੰ ਭਾਰੀ ਠੇਸ ਪਹੁੰਚੀ ਹੈ। ਸ. ਕਾਲਕਾ ਨੇ ਦਸਿਆ ਕਿ ਦਿੱਲੀ ਕਮੇਟੀ ਨੇ ਅਪਣੇ ਘੱਟ-ਗਿਣਤੀ ਸੈਲ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਰਾਹੀਂ ਅਨੁਪਮ ਖੇਰ ਨੂੰ ਨੋਟਿਸ ਭੇਜਵਾ ਕੇ ਵਿਵਾਦਗ੍ਰਸਤ ਟਵੀਟ ਤੁਰਤ ਡਾਲੀਟ ਕਰਨ ਤੇ ਸਿੱਖ ਕੌਮ ਤੋਂ ਮਾਫ਼ੀ ਮੰਗਣ ਲਈ ਕਿਹਾ ਗਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement