ਹਰਿਆਣਾ ਦੇ ਬੈਚਲਰਸ ਲਈ ਵੱਡੀ ਖਬਰ! ਸਰਕਾਰ ਇਨ੍ਹਾਂ ਲੋਕਾਂ ਨੂੰ ਪੈਨਸ਼ਨ ਦੇਣ ਦੀ ਕਰ ਰਹੀ ਹੈ ਤਿਆਰੀ
Published : Jul 3, 2023, 1:12 pm IST
Updated : Jul 3, 2023, 1:12 pm IST
SHARE ARTICLE
photo
photo

ਇਸ ਸਕੀਮ ਤੋਂ 1.25 ਲੱਖ ਅਣਵਿਆਹੇ ਲੋਕਾਂ ਨੂੰ ਪੈਨਸ਼ਨ ਦਾ ਲਾਭ ਮਿਲੇਗਾ

 

ਹਰਿਆਣਾ : ਹਰਿਆਣਾ ਵਿਚ ਜਲਦੀ ਹੀ ਅਣਵਿਆਹੇ ਲੋਕਾਂ ਨੂੰ ਪੈਨਸ਼ਨ ਮਿਲੇਗੀ। ਸੀਐਮ ਮਨੋਹਰ ਲਾਲ ਖੱਟਰ ਨੇ ਜਨ ਸੰਵਾਦ ਪ੍ਰੋਗਰਾਮ ਦੌਰਾਨ 60 ਸਾਲ ਦੇ ਬਜ਼ੁਰਗ ਦੀ ਮੰਗ 'ਤੇ ਇਹ ਫੈਸਲਾ ਲਿਆ ਹੈ। 45 ਤੋਂ 60 ਸਾਲ ਦੀ ਉਮਰ ਦੇ ਅਣਵਿਆਹੇ ਮਰਦ ਅਤੇ ਔਰਤਾਂ ਨੂੰ ਇਸ ਦਾ ਲਾਭ ਮਿਲੇਗਾ।

ਹਾਲਾਂਕਿ, ਪੈਨਸ਼ਨ ਸਿਰਫ ਉਨ੍ਹਾਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦੀ ਸਾਲਾਨਾ ਆਮਦਨ 1.80 ਲੱਖ ਤੋਂ ਘੱਟ ਹੋਵੇਗੀ। ਮੁੱਖ ਮੰਤਰੀ ਦਫ਼ਤਰ ਵਲੋਂ ਤਿਆਰ ਕੀਤੀ ਗਈ ਰਿਪੋਰਟ ਮੁਤਾਬਕ ਇਸ ਸਕੀਮ ਤੋਂ 1.25 ਲੱਖ ਅਣਵਿਆਹੇ ਲੋਕਾਂ ਨੂੰ ਪੈਨਸ਼ਨ ਦਾ ਲਾਭ ਮਿਲੇਗਾ।

ਇਸ ਸਬੰਧੀ ਮੁੱਖ ਮੰਤਰੀ ਪਹਿਲਾਂ ਹੀ ਅਧਿਕਾਰੀਆਂ ਨਾਲ ਮੀਟਿੰਗ ਕਰ ਚੁੱਕੇ ਹਨ। ਹਰਿਆਣਾ ਸਰਕਾਰ ਇਸ ਯੋਜਨਾ ਨੂੰ ਇੱਕ ਮਹੀਨੇ ਦੇ ਅੰਦਰ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਯੋਜਨਾ ਦੇ ਲਾਗੂ ਹੋਣ ਤੋਂ ਬਾਅਦ ਹਰਿਆਣਾ ਅਜਿਹਾ ਕਰਨ ਵਾਲਾ ਪਹਿਲਾ ਸੂਬਾ ਬਣ ਜਾਵੇਗਾ।

ਹਰਿਆਣਾ ਵਿਚ ਮੌਜੂਦਾ ਸਮੇਂ ਵਿਚ ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਨੂੰ ਪੈਨਸ਼ਨ ਦਿਤੀ ਜਾਂਦੀ ਹੈ। ਹਰਿਆਣਾ ਸਰਕਾਰ ਬੌਣੇ ਲੋਕਾਂ ਅਤੇ ਕਿੰਨਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਇਸ ਦੇ ਨਾਲ ਹੀ ਸਰਕਾਰ ਵਲੋਂ 45 ਤੋਂ 60 ਸਾਲ ਤੱਕ 2,750 ਰੁਪਏ ਦੀ ਵਿੱਤੀ ਸਹਾਇਤਾ ਸਿਰਫ਼ ਧੀਆਂ ਵਾਲੇ ਮਾਪਿਆਂ ਵਿਚੋਂ ਕਿਸੇ ਇੱਕ ਦੀ ਮੌਤ ਹੋਣ 'ਤੇ ਦਿਤੀ ਜਾਂਦੀ ਹੈ। ਸਰਕਾਰੀ ਸੂਤਰਾਂ ਮੁਤਾਬਕ ਸਰਕਾਰ ਅਣਵਿਆਹੇ ਲੋਕਾਂ ਨੂੰ 2750 ਰੁਪਏ ਦੀ ਪੈਨਸ਼ਨ ਵੀ ਦੇ ਸਕਦੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement