ਜਗਰਾਉਂ 'ਚ 19 ਸਾਲਾ ਲੜਕੀ ਦਾ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗਲਾ, ਮੌਤ

By : GAGANDEEP

Published : Aug 3, 2023, 4:17 pm IST
Updated : Aug 3, 2023, 4:17 pm IST
SHARE ARTICLE
photo
photo

ਮੁਲਜ਼ਮ ਲੜਕੀ ਦਾ ਮੋਬਾਈਲ ਖੋਹ ਕੇ ਹੋਇਆ ਫ਼ਰਾਰ

 

ਜਗਰਾਉਂ- ਜਗਰਾਉਂ ਦੇ ਪਿੰਡ ਚੀਮਨਾ 'ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ 19 ਸਾਲ ਦੀ ਲੜਕੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿਤਾ ਗਿਆ ਹੈ।  ਮ੍ਰਿਤਕ ਲੜਕੀ ਦੀ ਪਹਿਚਾਣ ਗੁਰਮਨਜੋਤ ਕੌਰ ਪੁੱਤਰੀ ਪਾਲਾ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਨੇ ਲੜਕੀ ਕੋਲੋਂ ਮੋਬਾਈਲ ਫੋਨ ਖੋਹਣ ਲਈ ਉਸ ਦੀ ਧੌਣ ’ਤੇ ਪਿੱਛੋਂ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਜਿਥੇ ਮੌਕੇ ’ਤੇ ਹੀ ਲੜਕੀ ਦੀ ਮੌਤ ਹੋ ਗਈ ਅਤੇ ਦੋਸ਼ੀ ਲੜਕੀ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਤੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਘਟਨਾ ਬਾਰੇ ਸੂਚਨਾ ਮਿਲਣ ’ਤੇ ਵੱਡੀ ਗਿਣਤੀ ਵਿਚ ਪੁਲਿਸ ਮੌਕੇ ’ਤੇ ਪਹੁੰਚ ਚੁੱਕੀ ਹੈ। ਇਕੱਤਰਤ ਜਾਣਕਾਰੀ ਮੁਤਾਬਕ ਅੱਜ ਦੁਪਹਿਰ ਉਸ ਸਮੇਂ ਇਹ ਘਟਨਾ ਵਾਪਰੀ ਜਿਸ ਸਮੇਂ ਨੌਜਵਾਨ ਕੁੜੀ ਅਤੇ ਉਸ ਦੀ ਦਾਦੀ ਘਰ ਵਿਚ ਇਕੱਲੀਆਂ ਸਨ। ਮ੍ਰਿਤਕ ਲੜਕੀ ਦੇ ਪਿਤਾ ਪਾਲ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਦਸਿਆ ਕਿ ਉਹ ਆਪਣੀ ਆਪਣੀ ਪਤਨੀ ਨਾਲ ਅਪਣੀ ਮਾਤਾ ਦੀ ਦਵਾਈ ਲੈਣ ਜਗਰਾਓਂ ਵਿਖੇ ਗਿਆ ਹੋਇਆ ਤਾਂ ਉਸ ਨੂੰ ਪਿੰਡ ਦੇ ਕਿਸੇ ਵਿਅਕਤੀ ਨੇ ਫੋਨ ਕਰਕੇ ਜਾਣਕਾਰੀ ਦਿਤੀ ਕਿ ਉਸਦੇ ਘਰ ਵਿਚ ਦਾਖਲ ਹੋ ਕਿਸੇ ਅਣਪਛਾਤੇ ਵਿਅਕਤੀ ਨੇ ਉਸਦੀ ਜਵਾਨ ਲੜਕੀ ਨੂੰ ਸੱਟਾਂ ਮਾਰੀਆਂ।

ਇਹ ਵੀ ਪੜ੍ਹੋ: ਪੰਜਾਬ ਦੀ ਗਾਇਕਾ ਪਰਮਜੀਤ ਕੌਰ ਪੰਮੀ ਨਿਕਲੀ 'ਚਿੱਟੇ' ਦੀ ਤਸਕਰ, 2 ਸਾਥੀਆਂ ਸਣੇ ਗ੍ਰਿਫ਼ਤਾਰ 

ਜਿਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਹ ਤੁਰੰਤ ਆਪਣੀ ਪਤਨੀ ਦੇ ਨਾਲ ਆਪਣੇ ਘਰੇ ਪਹੁੰਚਿਆ ਤੇ ਆ ਕੇ ਵੇਖਿਆ ਕਿ ਲੜਕੀ ਦਾ ਕਤਲ ਕੀਤਾ ਹੋਇਆ ਸੀ। ਮ੍ਰਿਤਕ ਲੜਕੀ ਦੇ ਪਿਤਾ ਦੇ ਦੱਸਣ ਮੁਤਾਬਿਕ ਉਸਦੇ ਪਹੁੰਚਣ ਤੋਂ ਪਹਿਲਾਂ ਹੀ ਪਿੰਡ ਵਾਸੀਆਂ ਪੁਲਿਸ ਨੂੰ ਜਾਣਕਾਰੀ ਦੇ ਦਿਤੀ ਸੀ ਤੇ ਪੁਲਿਸ ਮੌਕੇ 'ਤੇ ਪਹੁੰਚ ਜਾਂਚ ਕਰ ਰਹੀ ਸੀ। ਇਸ ਪੂਰੇ ਮਾਮਲੇ ਪੁਲਿਸ ਦੇ ਅਧਿਕਾਰੀਆਂ ਨੇ ਦਸਿਆ ਕਿ ਕਤਲ ਦੇ ਮਾਮਲੇ ਵਿਚ ਪੁਲਿਸ ਦੇ ਹੱਥ ਕਈ ਅਹਿਮ ਸੁਰਾਗ ਲੱਗੇ ਹਨ ਅਤੇ ਜਲਦੀ ਇਸ ਮਾਮਲੇ ਨੂੰ ਸੁਲਝਾ ਕੇ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement