MP News : ਇਨਸਾਨੀਅਤ ਸ਼ਰਮਸਾਰ ! ਮੋਬਾਇਲ ਫੋਨ ਲਿਆਉਣ ਦੇ ਸ਼ੱਕ 'ਚ ਵਿਦਿਆਰਥਣਾਂ ਦੇ ਉਤਰਵਾਏ ਕੱਪੜੇ
Published : Aug 3, 2024, 9:16 pm IST
Updated : Aug 3, 2024, 9:16 pm IST
SHARE ARTICLE
Girls forced to Remove their Clothes
Girls forced to Remove their Clothes

ਅਧਿਆਪਕਾ ਨੂੰ ਸਕੂਲ ਤੋਂ ਹਟਾ ਦਿਤਾ ਗਿਆ

MP News : ਮੱਧ ਪ੍ਰਦੇਸ਼ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੰਦੌਰ ਦੇ ਇਕ ਸਰਕਾਰੀ ਸਕੂਲ ’ਚ ਮੋਬਾਈਲ ਫੋਨ ਦੀ ਘੰਟੀ ਵੱਜਣ ’ਤੇ ਇਕ ਅਧਿਆਪਕਾ ਵੱਲੋਂ ਵਿਦਿਆਰਥਣਾਂ ਦੇ ਕੱਪੜੇ ਉਤਾਰ ਕੇ ਤਲਾਸ਼ੀ ਲੈਣ ਦੀ ਪੁਲਿਸ ਤੇ ਪ੍ਰਸ਼ਾਸਨ ਵਲੋਂ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਇਸ ਦੌਰਾਨ ਅਧਿਆਪਕਾ ਨੂੰ ਸਕੂਲ ਤੋਂ ਹਟਾ ਦਿਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

ਸਰਕਾਰੀ ਸ਼ਾਰਦਾ ਗਰਲਜ਼ ਹਾਇਰ ਸੈਕੰਡਰੀ ਸਕੂਲ ’ਚ ਸ਼ੁਕਰਵਾਰ ਨੂੰ ਇਕ ਅਧਿਆਪਕਾ ਨੇ ਮੋਬਾਈਲ ਫੋਨ ਦੀ ਘੰਟੀ ਵੱਜਣ ਤੋਂ ਬਾਅਦ ਘੱਟੋ-ਘੱਟ 5 ਵਿਦਿਆਰਥਣਾਂ ਦੇ ਕੱਪੜੇ ਉਤਰਵਾਏ ਅਤੇ ਉਨ੍ਹਾਂ ਦੀ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਵਿਦਿਆਰਥਣਾਂ ਦੇ ਮਾਪਿਆਂ ਨੇ ਮਲਹਾਰਗੰਜ ਥਾਣੇ ’ਚ ਅਧਿਆਪਕ ਵਿਰੁਧ ਸ਼ਿਕਾਇਤ ਦਰਜ ਕਰਵਾਈ ਹੈ ਕਿ ਤਲਾਸ਼ੀ ਦੌਰਾਨ ਲੜਕੀਆਂ ਦੀ ਕੁੱਟਮਾਰ ਕੀਤੀ ਗਈ।

 ਜ਼ਿਲ੍ਹਾ ਮੈਜਿਸਟਰੇਟ ਆਸ਼ੀਸ਼ ਸਿੰਘ ਨੇ ਦਸਿਆ ਕਿ ਤਲਾਸ਼ੀ ਦੇ ਨਾਂ ’ਤੇ ਵਿਦਿਆਰਥਣਾਂ ਨਾਲ ਬਦਸਲੂਕੀ ਕਰਨ ਦੇ ਦੋਸ਼ੀ ਅਧਿਆਪਕਾ ਨੂੰ ਸਰਕਾਰੀ ਸ਼ਾਰਦਾ ਗਰਲਜ਼ ਹਾਇਰ ਸੈਕੰਡਰੀ ਸਕੂਲ ਤੋਂ ਹਟਾ ਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਨਾਲ ਜੋੜ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

 ਵਧੀਕ ਡਿਪਟੀ ਕਮਿਸ਼ਨਰ ਪੁਲਿਸ ਆਲੋਕ ਕੁਮਾਰ ਸ਼ਰਮਾ ਨੇ ਦਸਿਆ ਕਿ ਸਹਾਇਕ ਪੁਲਿਸ ਕਮਿਸ਼ਨਰ ਸਰਕਾਰੀ ਸਕੂਲ ਦੇ ਅਧਿਆਪਕ ਵਿਰੁਧ ਵਿਦਿਆਰਥਣਾਂ ਦੇ ਮਾਪਿਆਂ ਦੀ ਸ਼ਿਕਾਇਤ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿਲਾ ਪੁਲਿਸ ਪੀੜਤਾਂ ਦੇ ਬਿਆਨ ਦਰਜ ਕਰੇਗੀ।  

Location: India, Madhya Pradesh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement