Kolkata Airport : ਭਾਰੀ ਮੀਂਹ ਕਾਰਨ ਕੋਲਕਾਤਾ ਏਅਰਪੋਰਟ ਪਾਣੀ ਨਾਲ ਭਰਿਆ, ਰਨਵੇ ਬਣਿਆ ਛੱਪੜ !
Published : Aug 3, 2024, 2:01 pm IST
Updated : Aug 3, 2024, 2:01 pm IST
SHARE ARTICLE
Kolkata Airport
Kolkata Airport

ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ

Kolkata Airport  : ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹਾਲ 'ਹੀ 'ਚ ਪਏ ਭਾਰੀ ਮੀਂਹ ਕਾਰਨ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ। 

ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਵਾਈ ਅੱਡੇ ਦੇ ਰਨਵੇਅ ਅਤੇ ਹੋਰ ਖੇਤਰਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਨਾਲ ਹਵਾਈ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਕੋਲਕਾਤਾ 'ਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸ਼ਹਿਰ ਦੇ ਕਈ ਹਿੱਸਿਆਂ 'ਚ ਪਾਣੀ ਭਰ ਗਿਆ ਹੈ। 

ਯਾਤਰੀਆਂ 'ਤੇ ਮੁਸ਼ਕਿਲ 

ਪਾਣੀ ਭਰ ਜਾਣ ਕਾਰਨ ਕਈ ਉਡਾਣਾਂ ਰੱਦ ਜਾਂ ਲੇਟ ਚੱਲ ਰਹੀਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਯਾਤਰੀਆਂ ਨੂੰ ਆਪਣੀ ਯਾਤਰਾ ਯੋਜਨਾਵਾਂ 'ਚ ਬਦਲਾਅ ਕਰਨਾ ਪਿਆ ਹੈ ਅਤੇ ਲੰਬੇ ਸਮੇਂ ਤੱਕ ਇੰਤਜ਼ਾਰ ਕਰਨਾ ਪਿਆ ਹੈ। ਹਵਾਈ ਅੱਡੇ ਦੇ ਪ੍ਰਬੰਧਕਾਂ ਵੱਲੋਂ ਸਮੇਂ-ਸਮੇਂ 'ਤੇ ਯਾਤਰੀਆਂ ਨੂੰ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪ੍ਰਬੰਧਨ ਨੇ ਸਥਿਤੀ 'ਤੇ ਕਾਬੂ ਪਾਉਣ ਅਤੇ ਪਾਣੀ ਭਰਨ ਨੂੰ ਘੱਟ ਕਰਨ ਲਈ ਤੁਰੰਤ ਕਦਮ ਚੁੱਕੇ ਹਨ। ਪਾਣੀ ਕੱਢਣ ਲਈ ਪੰਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਰਨਵੇ ਨੂੰ ਜਲਦੀ ਤੋਂ ਜਲਦੀ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਵਾਈ ਅੱਡੇ ਦੇ ਸਟਾਫ ਨੂੰ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਾਧੂ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ।

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement