ਅਦਾਲਤ ਨੇ ਆਮਦਨ ਕਰ ਵਿਭਾਗ ਦੀ ਕੀਤੀ ਖਿਚਾਈ
Published : Sep 3, 2018, 12:57 pm IST
Updated : Sep 3, 2018, 12:57 pm IST
SHARE ARTICLE
Income Tax Department
Income Tax Department

ਇਕ ਪਟੀਸ਼ਨ ਦੇ ਵਿਚਾਰ ਅਧੀਨ ਹੋਣ ਦੀ ਗੱਲ ਕਹਿ ਕੇ ਅਦਾਲਤ ਨੂੰ ਗੁੰਮਰਾਹ ਕਰਨ ਲਈ ਆਮਦਨ ਕਰ ਵਿਭਾਗ ਨੂੰ ਸਖ਼ਤ ਫ਼ਟਕਾਰ ਲਗਾਉਂਦਿਆਂ ਸੁਪਰੀਮ ਕੋਰਟ.............

ਨਵੀਂ ਦਿੱਲੀ : ਇਕ ਪਟੀਸ਼ਨ ਦੇ ਵਿਚਾਰ ਅਧੀਨ ਹੋਣ ਦੀ ਗੱਲ ਕਹਿ ਕੇ ਅਦਾਲਤ ਨੂੰ ਗੁੰਮਰਾਹ ਕਰਨ ਲਈ ਆਮਦਨ ਕਰ ਵਿਭਾਗ ਨੂੰ ਸਖ਼ਤ ਫ਼ਟਕਾਰ ਲਗਾਉਂਦਿਆਂ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਕੋਰਟ 'ਪਿਕਨਿਕ ਦੀ ਜਗ੍ਹਾ' ਨਹੀਂ ਹੈ ਅਤੇ ਉਸ ਨਾਲ ਇਸ ਤਰ੍ਹਾਂ ਦਾ ਵਤੀਰਾ ਨਹੀਂ ਕੀਤਾ ਜਾ ਸਕਦਾ। ਜਸਟਿਸ ਮਦਨ ਬੀ. ਲੋਕੁਰ ਦੀ ਅਗਵਾਈ ਵਾਲੇ ਬੈਂਚ ਨੇ ਵਿਭਾਗ 'ਤੇ ਦਸ ਲੱਖ ਰੁਪਏ ਦਾ ਜੁਰਮਾਨਾ ਲਗਾਉਂਦਿਆਂ ਕਿਹਾ ਕਿ ਉਹ ਇਸ ਗੱਲ ਤੋਂ 'ਹੈਰਾਨ' ਹੈ ਕਿ ਆਮਦਨੀ ਕਮਿਸ਼ਨ ਰਾਹੀਂ ਕੇਂਦਰ ਨੇ ਮਾਮਲੇ ਨੂੰ ਇੰਨਾ ਹਲਕੇ 'ਚ ਲਿਆ ਹੈ।

ਬੈਂਚ ਨੇ ਅਪਣੇ ਆਦੇਸ਼ 'ਚ ਕਿਹਾ ਕਿ ਆਮਦਨ ਕਰ ਵਿਭਾਗ ਨੇ 596 ਦਿਨਾਂ ਦੀ ਦੇਰੀ ਤੋਂ ਬਾਅਦ ਪਟੀਸ਼ਨ ਦਰਜ ਕੀਤੀ ਅਤੇ ਦੇਰੀ ਲਈ ਵਿਭਾਗ ਵਲੋਂ 'ਗ਼ੈਰ-ਲੋੜੀਂਦੀਆਂ ਅਤੇ ਬੇਭਰੋਸਗੀ' ਵਾਲੀਆਂ ਦਲੀਲਾਂ ਦਿਤੀਆਂ ਗਈਆਂ। ਇਸ ਬੈਂਚ 'ਚ ਜਸਟਿਸ ਐਸ ਅਬਦੁਲ ਨਜੀਰ ਅਤੇ ਜਸਟਿਸ ਦੀਪਕ ਗੁਪਤਾ ਵੀ ਸ਼ਾਮਲ ਸਨ।
ਅਦਾਲਤ ਨੇ ਵਿਭਾਗ ਦੇ ਵਕੀਲ ਨੂੰ ਕਿਹਾ ਕਿ ਇਸ ਤਰ੍ਹਾਂ ਨਾ ਕੀਤਾ ਜਾਵੇ। ਸੁਪਰੀਮ ਕੋਰਟ ਪਿਕਨਿਕ ਦੀ ਜਗ੍ਹਾ ਨਹੀਂ ਹੈ।

ਕੀ ਤੁਸੀਂ ਇਸ ਤਰ੍ਹਾਂ ਭਾਰਤ ਦੀ ਸੁਪਰੀਮ ਕੋਰਟ ਨਾਲ ਵਿਵਹਾਰ ਕਰਦੇ ਹੋ। ਬੈਂਚ ਨੇ ਕਿਹਾ ਕਿ ਤੁਸੀਂ ਸੁਪਰੀਮ ਕੋਰਟ ਨਾਲ ਇਸ ਤਰ੍ਹਾਂ ਪੇਸ਼ ਨਹੀਂ ਆ ਸਕਦੇ। ਬੈਂਚ ਨੇ ਵਿਭਾਗ ਨੂੰ ਚਾਰ ਹਫ਼ਤਿਆਂ ਦ ਅੰਦਰ-ਅੰਦਰ ਸੁਪਰੀਮ ਕੋਰਟ ਲੀਗਲ ਸਰਵਿਸਜ਼ ਕਮੇਟੀ ਸਾਹਮਣੇ 10 ਲੱਖ ਰੁਪਏ ਜਮ੍ਹਾ ਕਰਵਾਉਣ ਦਾ ਨਿਰਦੇਸ਼ ਦਿਤਾ। ਅਦਾਲਤ ਨੇ ਕਿਹਾ ਕਿ ਰੁਪਏ ਦੀ ਵਰਤੋਂ ਬਾਲ ਨਿਆਂ ਨਾਲ ਜੁੜੇ ਮੁੱਦਿਆਂ ਲਈ ਕੀਤੀ ਜਾਵੇਗੀ।   (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement