ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ, ਮਾਮਲਾ ਦਰਜ
Published : Sep 3, 2022, 11:33 am IST
Updated : Sep 3, 2022, 11:33 am IST
SHARE ARTICLE
Rape Case
Rape Case

ਦੋਸ਼ੀ ਦੇ ਭਰਾ ਤੇ ਪਿਤਾ ਖ਼ਿਲਾਫ਼ ਵੀ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼  

ਬਲੀਆ: ਸਥਾਨਕ ਬਾਂਸਡੀਹ ਰੋਡ ਥਾਣਾ ਖੇਤਰ ਅਧੀਨ ਪੈਂਦੇ ਇੱਕ ਪਿੰਡ ਦੀ ਰਹਿਣ ਵਾਲੀ 25 ਸਾਲਾ ਲੜਕੀ ਨਾਲ ਵਿਆਹ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਬਲਾਤਕਾਰ ਕੀਤੇ ਜਾਣ ਦੇ ਮਾਮਲੇ ਤਹਿਤ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਸ਼ਨੀਵਾਰ 3 ਸਤੰਬਰ ਨੂੰ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਾਂਸਡੀਹ ਰੋਡ ਥਾਣੇ 'ਚ ਸ਼ੁਭ ਨਰਾਇਣ ਵਰਮਾ ਨਾਂਅ ਦੇ ਇੱਕ ਵਿਅਕਤੀ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ 'ਚ ਸ਼ੁਭ ਨਰਾਇਣ ਵਰਮਾ ਦੇ ਭਰਾ ਅਤੇ ਪਿਤਾ 'ਤੇ ਵੀ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਗਿਆ ਹੈ।

ਇੱਕ 25 ਸਾਲਾ ਲੜਕੀ ਵੱਲੋਂ ਦਰਜ ਕਰਵਾਏ ਕੇਸ ਦਾ ਹਵਾਲਾ ਦਿੰਦਿਆਂ ਪੁਲਿਸ ਅਧਿਕਾਰੀ ਨੇ ਕਿਹਾ ਕਿ ਸ਼ੁਭ ਨਰਾਇਣ ਵਰਮਾ ਨੇ ਵਿਆਹ ਦਾ ਝਾਂਸਾ ਦੇ ਕੇ ਬੀਤੀ 18 ਮਈ ਤੋਂ ਚਾਰ ਦਿਨ ਤੱਕ ਲੜਕੀ ਨਾਲ ਬਲਾਤਕਾਰ ਕੀਤਾ। ਪੁਲਿਸ ਦੇ ਦੱਸਣ ਮੁਤਾਬਿਕ ਲੜਕੀ ਨੂੰ ਮੈਡੀਕਲ ਜਾਂਚ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ ਹੈ, ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement