ਬੰਦੂਕ ਦੀ ਨੋਕ 'ਤੇ ਸ਼ੋਅਰੂਮ ਤੋਂ 15 ਲੱਖ ਰੁਪਏ ਦੀ ਲੁੱਟ 
Published : Sep 3, 2022, 6:22 pm IST
Updated : Sep 3, 2022, 6:22 pm IST
SHARE ARTICLE
Robbery
Robbery

ਸੀ.ਸੀ.ਟੀ.ਵੀ. ਡਿਜੀਟਲ ਵੀਡੀਓ ਰਿਕਾਰਡਰ ਵੀ ਲੈ ਗਏ ਲੁਟੇਰੇ 

 

ਜੈਪੁਰ: ਸਥਾਨਕ ਕਰਨੀ ਵਿਹਾਰ ਥਾਣਾ ਖੇਤਰ ਵਿੱਚ ਸ਼ਨੀਵਾਰ ਮਿਤੀ 3 ਸਤੰਬਰ ਨੂੰ ਦੋ ਅਣਪਛਾਤੇ ਬਦਮਾਸ਼ਾਂ ਨੇ ਇੱਕ ਲੱਕੜ ਦੇ ਸ਼ੋਅਰੂਮ ਤੋਂ ਕਥਿਤ ਤੌਰ 'ਤੇ 15 ਲੱਖ ਰੁਪਏ ਦੀ ਨਕਦੀ ਲੁੱਟ ਲਈ। ਪੁਲੀਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬਦਮਾਸ਼ਾਂ ਨੇ ਸ਼ੋਅਰੂਮ ਦੇ ਦੋ ਕਰਮਚਾਰੀਆਂ ਨੂੰ ਬੰਦੂਕ ਦੀ ਨੋਕ ’ਤੇ ਬੰਧਕ ਬਣਾ ਕੇ 15.48 ਲੱਖ ਰੁਪਏ ਦੀ ਨਕਦੀ ਲੁੱਟ ਲਈ। ਲੁੱਟ ਕਰਨ ਵਾਲੇ ਬਦਮਾਸ਼ ਸ਼ੋਅਰੂਮ ਦੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਡਿਜੀਟਲ ਵੀਡੀਓ ਰਿਕਾਰਡਰ ਵੀ ਨਾਲ ਲੈ ਗਏ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੁੱਟ ਦੀ ਘਟਨਾ ਕਰਨੀ ਵਿਹਾਰ ਇਲਾਕੇ 'ਚ ਐਕਸਪ੍ਰੈੱਸ ਹਾਈਵੇਅ ਨੇੜੇ ਹੋਈ, ਜਿੱਥੇ ਦੋ ਬਦਮਾਸ਼ ਮੋਟਰਸਾਈਕਲ 'ਤੇ ਆਏ ਅਤੇ ਸ਼ੋਅਰੂਮ 'ਚ ਦਾਖਲ ਹੋ ਗਏ। ਉਨ੍ਹਾਂ ਬੰਦੂਕ ਦੀ ਨੋਕ 'ਤੇ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ ਅਤੇ ਨਕਦੀ ਲੁੱਟ ਲਈ। ਮੁਲਜ਼ਮਾਂ ਦੀ ਪਛਾਣ ਵਾਸਤੇ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫ਼ਾਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement