Indore News : ਹੋਟਲ ਵਿੱਚ ਠਹਿਰਿਆ ਹੋਇਆ ਸੀ ਭਿਖਾਰੀਆਂ ਦਾ ਇੱਕ ਗਰੁੱਪ, ਦਿਨ ਭਰ ਵੱਖ-ਵੱਖ ਥਾਵਾਂ 'ਤੇ ਮੰਗਦੇ ਸੀ ਭੀਖ ,ਇੰਝ ਖੁੱਲ੍ਹੀ ਪੋਲ
Published : Oct 3, 2024, 2:24 pm IST
Updated : Oct 3, 2024, 2:24 pm IST
SHARE ARTICLE
group of beggars
group of beggars

ਅਧਿਕਾਰੀਆਂ ਨੇ 11 ਬੱਚਿਆਂ ਸਮੇਤ 22 ਲੋਕਾਂ ਦੇ ਗਿਰੋਹ ਨੂੰ ਕਾਬੂ ਕਰਕੇ ਭੇਜਿਆ ਵਾਪਸ

Indore News : ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਵਿੱਚ ਅਧਿਕਾਰੀਆਂ ਨੇ ਸ਼ਹਿਰ ਵਿੱਚ ਭੀਖ ਮੰਗਣ ਵਾਲੇ 11 ਬੱਚਿਆਂ ਸਮੇਤ 22 ਲੋਕਾਂ ਦੇ ਇੱਕ ਗਰੁੱਪ ਨੂੰ ਰਾਜਸਥਾਨ ਵਿੱਚ ਉਨ੍ਹਾਂ ਦੇ ਜੱਦੀ ਸਥਾਨ ਵਾਪਸ ਭੇਜ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਭਿਖਾਰੀਆਂ ਦਾ ਗਰੁੱਪ ਇੱਕ ਹੋਟਲ ਵਿੱਚ ਠਹਿਰਿਆ ਹੋਇਆ ਸੀ।

ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਦੇ ਇੱਕ ਹੋਟਲ ਵਿੱਚ ਭਿਖਾਰੀਆਂ ਦਾ ਇੱਕ ਗਰੁੱਪ  ਠਹਿਰਿਆ ਹੋਇਆ ਸੀ। ਇਸ ਵਿੱਚ 11 ਬੱਚੇ ਅਤੇ ਏਨੀਆ ਹੀ ਔਰਤਾਂ ਸਨ। ਉਹ ਦਿਨ ਭਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਭੀਖ ਮੰਗਦੇ ਸੀ ਅਤੇ ਰਾਤ ਨੂੰ ਹੋਟਲ ਵਾਪਸ ਆ ਜਾਂਦੇ ਸੀ।

ਅਧਿਕਾਰੀ ਨੇ ਇਕ ਨਿਊਜ਼ ਏਜੰਸੀ ਨੂੰ ਦੱਸਿਆ ਕਿ ਭੀਖ ਮੰਗਣ ਵਾਲਿਆਂ ਨੂੰ ਉਨ੍ਹਾਂ ਦੇ ਗ੍ਰਹਿ ਰਾਜ ਵਿਚ ਵਾਪਸ ਭੇਜਣ ਤੋਂ ਪਹਿਲਾਂ ਉਨ੍ਹਾਂ ਦੀ ਕੀਤੀ ਗਈ ਸੀ। ਇਸ ਤੋਂ ਬਾਅਦ ਸ਼ਹਿਰ ਦੇ ਸਾਰੇ ਹੋਟਲਾਂ, ਰਿਹਾਇਸ਼ਾਂ ਅਤੇ ਹੋਰ ਸ਼ੈਲਟਰਾਂ ਦੇ ਸੰਚਾਲਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਭੀਖ ਮੰਗਣ ਵਾਲੇ ਲੋਕਾਂ ਨੂੰ ਆਪਣੇ ਕੋਲ ਨਾ ਰੱਖਣ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਨੇ ਦੇਸ਼ ਦੇ 10 ਸ਼ਹਿਰਾਂ ਨੂੰ ਭਿਖਾਰੀ ਮੁਕਤ ਬਣਾਉਣ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇੰਦੌਰ ਇਨ੍ਹਾਂ ਸ਼ਹਿਰਾਂ ਵਿੱਚੋਂ ਇੱਕ ਹੈ ਅਤੇ ਸਥਾਨਕ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਭੀਖ ਮੰਗਣ 'ਤੇ ਪਾਬੰਦੀ ਲਗਾ ਦਿੱਤੀ ਹੈ। ਹੁਣ ਤੱਕ ਇੰਦੌਰ ਤੋਂ ਭੀਖ ਮੰਗਣ ਵਾਲੇ 100 ਲੋਕਾਂ ਦਾ ਪੁਨਰਵਾਸ ਕੀਤਾ ਜਾ ਚੁੱਕਾ ਹੈ।

Location: India, Madhya Pradesh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement