ਨੇਪਾਲ 'ਚ ਪਾਬੰਦੀ ਲੱਗਣ 'ਤੇ ਵੇਖਿਆ ਨਾ ਕੀ ਹੋਇਆ : ਸੁਪਰੀਮ ਕੋਰਟ
Published : Nov 3, 2025, 10:14 pm IST
Updated : Nov 3, 2025, 10:14 pm IST
SHARE ARTICLE
Supreme Court
Supreme Court

ਅਸ਼ਲੀਲ ਸਮੱਗਰੀ ਉਤੇ  ਪੂਰੀ ਤਰ੍ਹਾਂ ਪਾਬੰਦੀ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਉਤੇ  ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਸ਼ਲੀਲ ਤਸਵੀਰਾਂ ਉਤੇ  ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਉਤੇ  ਸੁਣਵਾਈ ਕਰਨ ਤੋਂ ਇਨਕਾਰ ਕਰ ਦਿਤਾ। ਇਸ ਮਾਮਲੇ ਦਾ ਹਵਾਲਾ ਦਿੰਦੇ ਹੋਏ ਅਦਾਲਤ ਨੇ ਨੇਪਾਲ ਵਿਚ ਹਾਲ ਹੀ ’ਚ ਹੋਏ ‘ਜੈੱਨ ਜ਼ੈੱਡ’ ਦੇ ਵਿਰੋਧ ਪ੍ਰਦਰਸ਼ਨਾਂ ਦੀ ਉਦਾਹਰਣ ਦਿਤੀ। ਅਦਾਲਤ ਨੇ ਕਿਹਾ ਕਿ ‘ਨੇਪਾਲ ’ਚ ਪਾਬੰਦੀ ਲੱਗਣ ’ਤੇ ਵੇਖਿਆ ਨਾ ਕੀ ਹੋਇਆ’। ਹਾਲਾਂਕਿ ਚੀਫ਼ ਜਸਟਿਸ ਬੀ.ਆਰ. ਜਸਟਿਸ ਗਵਾਈ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 4 ਹਫ਼ਤਿਆਂ ਬਾਅਦ ਤੈਅ ਕੀਤੀ ਹੈ। ਇਸ ਦੌਰਾਨ ਚੀਫ ਜਸਟਿਸ ਗਵਈ 23 ਨਵੰਬਰ ਨੂੰ ਸੇਵਾਮੁਕਤ ਹੋਣ ਵਾਲੇ ਹਨ। 

ਪਟੀਸ਼ਨਕਰਤਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ’ਚ ਅਸ਼ਲੀਲ ਸਮੱਗਰੀ ਉਤੇ  ਕਾਬੂ ਪਾਉਣ ਲਈ ਇਕ ਕੌਮੀ  ਨੀਤੀ ਅਤੇ ਕਾਰਜ ਯੋਜਨਾ ਤਿਆਰ ਕਰੇ, ਖ਼ਾਸਕਰ ਨਾਬਾਲਗਾਂ ਨੂੰ ਅਸ਼ਲੀਲ ਸਮੱਗਰੀ ਤੋਂ ਬਚਾਉਣ ਦੇ ਉਦੇਸ਼ ਨਾਲ। ਇਸ ਤੋਂ ਇਲਾਵਾ ਪਟੀਸ਼ਨ ’ਚ ਜਨਤਕ ਥਾਵਾਂ ਉਤੇ  ਅਜਿਹੀ ਕਿਸੇ ਵੀ ਸਮੱਗਰੀ ਨੂੰ ਵੇਖਣ  ਉਤੇ  ਰੋਕ ਲਗਾਉਣ ਦੀ ਵੀ ਮੰਗ ਕੀਤੀ ਗਈ ਹੈ। ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਡਿਜੀਟਾਈਜ਼ੇਸ਼ਨ ਦੇ ਯੁੱਗ ’ਚ ਹਰ ਵਿਅਕਤੀ ਕੋਲ ਇੰਟਰਨੈੱਟ ਦੀ ਪਹੁੰਚ ਹੈ ਅਤੇ ਹੁਣ ਪੜ੍ਹੇ-ਲਿਖੇ ਅਤੇ ਅਨਪੜ੍ਹ ’ਚ ਕੋਈ ਫ਼ਰਕ ਨਹੀਂ ਹੈ। ਸੱਭ ਕੁੱਝ  ਇਕ  ਕਲਿੱਕ ਵਿਚ ਉਪਲਬਧ ਹੈ। ਉਨ੍ਹਾਂ ਨੇ ਸਰਕਾਰ ਦੇ ਉਸ ਬਿਆਨ ਦਾ ਵੀ ਹਵਾਲਾ ਦਿਤਾ ਕਿ ਇੰਟਰਨੈਟ ਉਤੇ  ਅਰਬਾਂ ਸਾਈਟਾਂ ਹਨ। 

ਪਟੀਸ਼ਨ ’ਚ ਇਹ ਵੀ ਕਿਹਾ ਗਿਆ ਹੈ ਕਿ ਕੋਵਿਡ-19 ਮਹਾਂਮਾਰੀ ਦੌਰਾਨ ਬੱਚਿਆਂ ਨੂੰ ਆਨਲਾਈਨ ਸਿੱਖਿਆ ਲਈ ਡਿਜੀਟਲ ਉਪਕਰਣਾਂ ਦੀ ਵਰਤੋਂ ਕਰਨੀ ਪਈ ਸੀ, ਪਰ ਇਨ੍ਹਾਂ ਡਿਵਾਈਸਾਂ ਉਤੇ  ਅਸ਼ਲੀਲ ਫਿਲਮਾਂ ਨੂੰ ਵੇਖਣ  ਤੋਂ ਰੋਕਣ ਲਈ ਕੋਈ ਪ੍ਰਭਾਵਸ਼ਾਲੀ ਢੰਗ ਨਹੀਂ ਹੈ। ਹਾਲਾਂਕਿ, ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਇੱਥੇ ਬਹੁਤ ਸਾਰੇ ਸਾਫਟਵੇਅਰ ਉਪਲਬਧ ਹਨ ਜੋ ਮਾਪਿਆਂ ਨੂੰ ਅਪਣੇ  ਬੱਚਿਆਂ ਦੀਆਂ ਆਨਲਾਈਨ ਗਤੀਵਿਧੀਆਂ ਨੂੰ ਨਿਯੰਤਰਿਤ ਕਰਨ ਜਾਂ ਨਿਗਰਾਨੀ ਕਰਨ ਦੀ ਇਜਾਜ਼ਤ ਦਿੰਦੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement