ਟਰੇਲਰ ਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ, 4 ਮੌਤਾਂ, ਦੋ ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ
Published : Dec 3, 2021, 11:41 am IST
Updated : Dec 3, 2021, 11:41 am IST
SHARE ARTICLE
Death
Death

ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ

 

ਜੈਪੁਰ: ਰਾਜਸਥਾਨ ਦੇ ਜੈਪੁਰ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ। ਇੱਥੋਂ ਦੇ ਬੱਸੀ ਇਲਾਕੇ ਵਿੱਚ ਟਰੇਲਰ  ਅਤੇ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ ਹਨ।

 

ACCIDENTACCIDENT

 

ਦੱਸ ਦੇਈਏ ਕਿ ਬੱਸ ਨੇ ਟਰੇਲਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਹੈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਵਿੱਚ ਬੈਠੀਆਂ ਦੋ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ  ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ। 

 

​Tragic accident​Tragic accident

 

ਜੈਪੁਰ-ਆਗਰਾ ਹਾਈਵੇਅ 'ਤੇ ਜਾਮ
ਜ਼ਿਕਰਯੋਗ ਹੈ ਕਿ ਹਾਦਸੇ ਤੋਂ ਬਾਅਦ ਜੈਪੁਰ-ਆਗਰਾ ਹਾਈਵੇਅ 'ਤੇ ਲੰਮਾ ਜਾਮ ਲੱਗ ਗਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਬੱਸੀ, ਕਨੋਟਾ ਅਤੇ ਤੁੰਗਾ ਥਾਣਿਆਂ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਤੇ ਪਿੰਡ ਵਾਸੀਆਂ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢਿਆ। ਫਿਰ ਚਾਰ ਐਂਬੂਲੈਂਸਾਂ ਅਤੇ ਨਿੱਜੀ ਵਾਹਨਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬੱਸੀ ਸੀ.ਐੱਚ.ਸੀ ਅਤੇ ਐੱਸ.ਐੱਮ.ਐੱਸ. ਹਸਪਤਾਲ ਪਹੁੰਚਾਇਆ ਗਿਆ।

deathDeath

Location: India, Rajasthan, Jaipur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement