ਅੰਦੋਲਨ ਦੌਰਾਨ ਦਰਜ ਹੋਏ ਕੇਸਾਂ ਦੀ ਵਾਪਸੀ ਦੇ ਮੁੱਦੇ 'ਤੇ ਮਨੋਹਰ ਲਾਲ ਖੱਟਰ ਨੂੰ ਮਿਲੇ ਕਿਸਾਨ ਆਗੂ
Published : Dec 3, 2021, 7:42 pm IST
Updated : Dec 3, 2021, 9:43 pm IST
SHARE ARTICLE
Farmer leader Gurnam Singh Chaduni meet CM Manohar Lal
Farmer leader Gurnam Singh Chaduni meet CM Manohar Lal

ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਉਹਨਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।

ਚੰਡੀਗੜ੍ਹ: ਹਰਿਆਣਾ ਵਿਚ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਦੀ ਵਾਪਸੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਉਹਨਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਗੁਰਨਾਮ ਸਿੰਘ ਚੜੂਨੀ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਮੀਟਿੰਗ ਚੰਗੇ ਮਾਹੌਲ ਵਿਚ ਹੋਈ ਪਰ ਹਾਲੇ ਤੱਕ ਕੋਈ ਫੈਸਲਾ ਨਹੀਂ ਹੋਇਆ ਹੈ।

Gurnam Singh ChaduniGurnam Singh Chaduni

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਮੀਡੀਆ ਨੂੰ ਦੱਸਿਆ, ‘ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਹੋਏ ਕੇਸਾਂ ਅਤੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਮੁਆਵਜ਼ੇ ਸਬੰਧੀ ਚਰਚਾ ਲਈ ਸਾਨੂੰ ਮੁਲਾਕਾਤ ਲਈ ਬੁਲਾਇਆ ਸੀ'।

Manohar Lal Khattar Manohar Lal Khattar

ਇਸ ਮੀਟਿੰਗ ਵਿਚ ਗੁਰਨਾਮ ਸਿੰਘ ਚੜੂਨੀ ਤੋਂ ਇਲਾਵਾ ਕਿਸਾਨ ਆਗੂਆਂ ਦੇ ਵਫ਼ਦ ਵਿਚ ਪ੍ਰੀਤਮ ਸਿੰਘ ਮਾਨ, ਰਾਕੇਸ਼ ਬੈਂਸ, ਜੋਗਿੰਦਰ ਨੈਨ, ਇੰਦਰਜੀਤ ਸਿੰਘ, ਜਰਨੈਲ ਸਿੰਘ ਸ਼ਾਮਲ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement