ਭਾਰਤ ਵਿਚ 12.5 ਕਰੋੜ ਲੋਕਾਂ ਨੇ ਸਮੇਂ ਸਿਰ ਨਹੀਂ ਲਈ ਕੋਵਿਡ-19 ਵੈਕਸੀਨ ਦੀ ਦੂਜੀ ਖੁਰਾਕ: ਕੇਂਦਰ
Published : Dec 3, 2021, 10:00 pm IST
Updated : Dec 3, 2021, 10:00 pm IST
SHARE ARTICLE
Covid Vaccine
Covid Vaccine

ਕੇਂਦਰੀ ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਭਾਰਤ ਸਰਕਾਰ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਵਿਚ ਕਿਹਾ ਕਿ 30 ਨਵੰਬਰ ਤੱਕ ਦੇਸ਼ ਵਿਚ ਕੁੱਲ 12.5 ਕਰੋੜ ਲੋਕਾਂ ਨੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੈਣ ਤੋਂ ਬਾਅਦ ਨਿਰਧਾਰਤ ਮਿਆਦ ਪੂਰੀ ਹੋਣ ਦੇ ਬਾਵਜੂਦ ਦੂਜੀ ਖੁਰਾਕ ਨਹੀਂ ਲਈ ਹੈ। ਕੇਂਦਰੀ ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ।

Covid VaccineCovid Vaccine

ਉਹਨਾਂ ਨੂੰ ਪੁੱਛਿਆ ਗਿਆ ਕਿ ਦੇਸ਼ ਵਿਚ ਕਿੰਨੇ ਲੋਕਾਂ ਨੇ ਨਿਰਧਾਰਤ ਮਿਆਦ ਪੂਰੀ ਹੋਣ ਤੋਂ ਬਾਅਦ ਵੀ ਕੋਵਿਡ-19 ਵੈਕਸੀਨ ਦੀ ਦੂਜੀ ਖੁਰਾਕ ਨਹੀਂ ਲਈ ਹੈ।ਉਹਨਾਂ ਕਿਹਾ ਕਿ 30 ਨਵੰਬਰ ਤੱਕ ਦੇਸ਼ ਵਿਚ ਕੁੱਲ 12.5 ਕਰੋੜ ਲੋਕਾਂ ਨੇ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਲੈਣ ਤੋਂ ਬਾਅਦ ਨਿਰਧਾਰਤ ਮਿਆਦ ਪੂਰੀ ਹੋਣ ਦੇ ਬਾਵਜੂਦ ਅਜੇ ਤੱਕ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਨਹੀਂ ਲਈ ਹੈ।

Covid vaccineCovid vaccine

ਇਹ ਪੁੱਛੇ ਜਾਣ 'ਤੇ ਕਿ ਕੀ ਸਰਕਾਰ ਨੇ ਅਜਿਹੇ ਲੋਕਾਂ ਦੀ ਪਛਾਣ ਕਰਨ ਅਤੇ ਉਹਨਾਂ ਤੱਕ ਪਹੁੰਚਣ ਲਈ ਕੋਈ ਯੋਜਨਾ ਬਣਾਈ ਹੈ, ਪਵਾਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ 'ਹਰ ਘਰ ਦਸਤਕ' ਮੁਹਿੰਮ 3 ਨਵੰਬਰ ਤੋਂ ਸ਼ੁਰੂ ਕੀਤੀ ਹੈ, ਜਿਸ ਵਿਚ ਉਹਨਾਂ ਲੋਕਾਂ ਦੀ ਪਛਾਣ ਕੀਤੀ ਜਾਵੇਗੀ, ਜਿਨ੍ਹਾਂ ਨੇ ਦੂਜੀ ਖੁਰਾਕ ਲੈਣੀ ਹੈ। ਇਸ ਮੁਹਿੰਮ ਵਿਚ ਅਜਿਹੇ ਲੋਕਾਂ ਦਾ ਟੀਕਾਕਰਨ ਕੀਤਾ ਜਾਵੇਗਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement