ਬਲਾਤਕਾਰ ਦੀ ਸ਼ਿਕਾਰ 13 ਸਾਲਾ ਬੱਚੀ ਹੋਈ ਗਰਭਵਤੀ, 50 ਸਾਲਾ ਗੁਆਂਢੀ ਨਿੱਕਲਿਆ ਦੋਸ਼ੀ
Published : Dec 3, 2022, 12:54 pm IST
Updated : Dec 3, 2022, 12:54 pm IST
SHARE ARTICLE
Image
Image

ਪਤਾ ਉਦੋਂ ਲੱਗਿਆ ਜਦੋਂ ਲੜਕੀ ਨੂੰ ਪੇਟ ਦਰਦ ਦੀ ਸ਼ਿਕਾਇਤ ਕਰਕੇ ਡਾਕਟਰ ਕੋਲ ਲਿਜਾਇਆ ਗਿਆ

 

ਬਹਾਦਰਗੜ੍ਹ - ਹਰਿਆਣਾ ਦੇ ਬਹਾਦਰਗੜ੍ਹ ਵਿੱਚ 13 ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੂੰ ਲੜਕੀ ਨਾਲ ਹੋਏ ਬਲਾਤਕਾਰ ਦਾ ਪਤਾ ਉਦੋਂ ਲੱਗਿਆ ਜਦੋਂ ਲੜਕੀ ਨੂੰ ਪੇਟ ਦਰਦ ਦੀ ਸ਼ਿਕਾਇਤ ਹੋਣ ਲੱਗੀ ਅਤੇ ਉਸ ਨੂੰ ਇਲਾਜ ਲਈ ਡਾਕਟਰ ਕੋਲ ਲਿਜਾਇਆ ਗਿਆ। 

ਜਦੋਂ ਜਾਂਚ 'ਚ ਲੜਕੀ ਦੇ ਗਰਭਵਤੀ ਹੋਣ ਦਾ ਪਤਾ ਲੱਗਿਆ, ਤਾਂ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਲੜਕੀ ਤੋਂ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਗੁਆਂਢ ਦੇ 50 ਸਾਲਾ ਵਿਅਕਤੀ ਨੇ ਉਸ ਨਾਲ ਬਲਾਤਕਾਰ ਕੀਤਾ ਹੈ।

ਦਰਅਸਲ 13 ਸਾਲ ਦੀ ਮਾਸੂਮ ਲੜਕੀ ਆਪਣੀ ਮਾਂ ਦੇ ਨਾਲ ਅਕਸਰ ਦੋਸ਼ੀ ਦੇ ਘਰ ਸਾਫ-ਸਫਾਈ ਦਾ ਕੰਮ ਕਰਨ ਜਾਂਦੀ ਸੀ। ਇੱਕ ਦਿਨ ਉਹ ਕੰਮ ਲਈ ਦੋਸ਼ੀ ਦੇ ਘਰ ਇਕੱਲੀ ਗਈ ਸੀ, ਉਸੇ ਦਿਨ ਦੋਸ਼ੀ ਨੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। 

ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਮਹਿਲਾ ਥਾਣਾ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮਹਿਲਾ ਥਾਣਾ ਇੰਚਾਰਜ ਰਾਜੇਸ਼ ਕੁਮਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਉਨ੍ਹਾਂ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਮੈਡੀਕਲ ਜਾਂਚ ਵੀ ਕਰਵਾਈ ਗਈ ਹੈ ਅਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 

ਦੋਸ਼ੀ ਨੂੰ ਭਾਵੇਂ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਪਰ ਗਰਭਵਤੀ ਹੋ ਚੁੱਕੀ 13 ਸਾਲਾ ਮਾਸੂਮ ਬੱਚੀ ਦਾ ਕੀ ਬਣੇਗਾ, ਅਜਿਹਾ ਸਵਾਲ ਹੈ ਜਿਸ ਦਾ ਜਵਾਬ ਸ਼ਾਇਦ ਕਿਸੇ ਕੋਲ ਨਹੀਂ। ਅਜਿਹੀਆਂ ਘਟਨਾਵਾਂ ਸਾਡੇ ਸਮਾਜਿਕ ਨਿਘਾਰ ਦਾ ਪ੍ਰਗਟਾਵਾ ਕਰਦੀਆਂ ਹਨ। 

Location: India, Haryana, Bhiwani

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement