Assembly Elections Results 2023: ਚੋਣ ਨਤੀਜਿਆਂ ’ਤੇ ਬੋਲੇ ਰਾਹੁਲ ਗਾਂਧੀ, “ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ”
Published : Dec 3, 2023, 5:51 pm IST
Updated : Dec 3, 2023, 5:53 pm IST
SHARE ARTICLE
‘Battle of ideology will continue’: Rahul Gandhi accepts defeat in 3 states
‘Battle of ideology will continue’: Rahul Gandhi accepts defeat in 3 states

ਕਿਹਾ, ਮੈਂ ਤੇਲੰਗਾਨਾ ਦੇ ਲੋਕਾਂ ਦਾ ਬਹੁਤ ਧੰਨਵਾਦੀ ਹਾਂ

Assembly Elections Results 2023: ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ, ''ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ...''।

ਇਸ ਸਬੰਧੀ ਐਕਸ ਉਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ, “ਅਸੀਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ - ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ। ਮੈਂ ਤੇਲੰਗਾਨਾ ਦੇ ਲੋਕਾਂ ਦਾ ਬਹੁਤ ਧੰਨਵਾਦੀ ਹਾਂ - ਅਸੀਂ ਪ੍ਰਜਾਲੂ ਤੇਲੰਗਾਨਾ ਬਣਾਉਣ ਦਾ ਵਾਅਦਾ ਜ਼ਰੂਰ ਪੂਰਾ ਕਰਾਂਗੇ। ਸਾਰੇ ਵਰਕਰਾਂ ਦਾ ਉਨ੍ਹਾਂ ਦੀ ਮਿਹਨਤ ਅਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ”।

ਪ੍ਰਿਯੰਕਾ ਗਾਂਧੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ, "ਤੇਲੰਗਾਨਾ ਦੇ ਲੋਕਾਂ ਨੇ ਇਤਿਹਾਸ ਰਚਿਆ ਹੈ ਅਤੇ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦਿਤਾ ਹੈ। ਇਹ ਤੇਲੰਗਾਨਾ ਦੇ ਲੋਕਾਂ ਦੀ ਜਿੱਤ ਹੈ। ਇਹ ਸੂਬੇ ਦੇ ਲੋਕਾਂ ਅਤੇ ਕਾਂਗਰਸ ਦੇ ਹਰ ਵਰਕਰ ਦੀ ਜਿੱਤ ਹੈ। ਕਾਂਗਰਸ ਪਾਰਟੀ ਤੇਲੰਗਾਨਾ ਵਿਚ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ ਹੈ। ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਵਿਰੋਧੀ ਧਿਰ ਦੀ ਭੂਮਿਕਾ ਸੌਂਪੀ ਹੈ। ਜਨਤਾ ਦਾ ਫੈਸਲਾ ਸਿਰ ਮੱਥੇ!"

ਦੱਸ ਦੇਈਏ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਅਤੇ ਤੇਲੰਗਾਨਾ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਪੱਸ਼ਟ ਹੋ ਗਏ ਹਨ। ਇਨ੍ਹਾਂ ਵਿਚੋਂ ਭਾਜਪਾ ਨੇ ਮੱਧ ਪ੍ਰਦੇਸ਼ ਵਿਚ ਸੱਤਾ ਬਰਕਰਾਰ ਰੱਖੀ ਹੈ ਅਤੇ ਰਾਜਸਥਾਨ ਅਤੇ ਛੱਤੀਸਗੜ੍ਹ ਉਤੇ ਵੀ ਜਿੱਤ ਦਰਜ ਕਰ ਰਹੀ ਹੈ ਜਦਕਿ ਤੇਲੰਗਾਨਾ ਵਿਚ ਕਾਂਗਰਸ ਬਹੁਮਤ ਹਾਸਲ ਕਰ ਰਹੀ ਹੈ।

(For more news apart from Rahul Gandhi accepts defeat in 3 states , stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement