ਦਿੱਲੀ ਕਾਂਗਰਸ ਪ੍ਰਧਾਨ ਅਜੇ ਮਾਕਨ ਵਲੋਂ ਅਸਤੀਫ਼ਾ
Published : Jan 4, 2019, 1:28 pm IST
Updated : Apr 10, 2020, 10:21 am IST
SHARE ARTICLE
Ajay Maken
Ajay Maken

ਕਾਂਗਰਸ ਦੇ ਸੀਨੀਅਰ ਨੇਤਾ ਅਜੇ ਮਾਕਨ ਨੇ ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ, ਮਾਕਨ ਨੇ ਅਸਤੀਫ਼ਾ ਦਿੰਦੇ ਹੋਏ ਕਾਂਗਰਸ....

ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਨੇਤਾ ਅਜੇ ਮਾਕਨ ਨੇ ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ, ਮਾਕਨ ਨੇ ਅਸਤੀਫ਼ਾ ਦਿੰਦੇ ਹੋਏ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕਾਂਗਰਸੀ ਵਰਕਰਾਂ ਨੂੰ ਸਮਰਥਨ ਕਰਨ ਲਈ  ਧੰਨਵਾਦ ਆਖਿਆ ਹੈ, ਅਜੇ ਮਾਕਨ ਨੇ ਟਵੀਟ ਕਰਕੇ ਲਿਖਿਆ ''2015 ਵਿਧਾਨ ਸਭਾ ਦੇ ਉਪਰੰਤ ਬਤੌਰ ਦਿੱਲੀ ਕਾਂਗਰਸ ਪ੍ਰਧਾਨ ਪਿਛਲੇ ਚਾਰ ਸਾਲਾਂ ਤੋਂ ਦਿੱਲੀ ਕਾਂਗਰਸ ਵਰਕਰਾਂ ਵਲੋਂ, ਕਾਂਗਰਸ ਕਵਰ ਕਰਨ ਵਾਲੇ ਮੀਡੀਆ ਵਲੋਂ ਅਤੇ ਸਾਡੇ ਨੇਤਾ ਰਾਹੁਲ ਗਾਂਧੀ ਜੀ ਵਲੋਂ ਮੈਨੂੰ ਅਪਾਰ ਸਨੇਹ ਅਤੇ ਸਹਿਯੋਗ ਮਿਲਿਆ ਹੈ।

ਇਨ੍ਹਾਂ ਔਖੇ ਹਾਲਾਤਾਂ ਵਿਚ ਇਹ ਆਸਾਨ ਨਹੀਂ ਸੀ। ਇਸ ਦੇ ਲਈ ਮੈਂ ਦਿਲੋਂ ਧੰਨਵਾਦ ਕਰਦਾ ਹਾਂ।'' ਪਾਰਟੀ ਸੂਤਰਾਂ ਮੁਤਾਬਕ ਮਾਕਨ ਨੇ ਵੀਰਵਾਰ ਸ਼ਾਮ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਅਸਤੀਫ਼ਾ ਸੌਂਪਿਆ, ਜਿਸ ਨੂੰ ਕਾਂਗਰਸ ਪ੍ਰਧਾਨ ਨੇ ਸਵੀਕਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਵੀ ਮਾਕਨ ਨੇ ਸਿਹਤ ਦਾ ਹਵਾਲਾ ਦੇ ਕੇ ਅਸਤੀਫ਼ਾ ਦੇਣ ਦੀ ਗੱਲ ਆਖੀ ਸੀ ਪਰ ਪਾਰਟੀ ਹਾਈ ਕਮਾਨ ਨੇ ਸਵੀਕਾਰ ਕਰਨ ਤੋਂ ਇਨਕਾਰ ਕਰ ਦਿਤਾ ਸੀ। ਮਾਕਨ ਦੇ ਅਸਤੀਫ਼ੇ ਮਗਰੋਂ ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਇਹ ਅਹੁਦਾ ਸੂਬੇ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੂੰ ਦਿਤਾ ਜਾ ਸਕਦਾ ਹੈ।

ਖ਼ਾਸ ਗੱਲ ਇਹ ਵੀ ਹੈ ਕਿ ਇਹ ਅਸਤੀਫ਼ਾ ਅਜਿਹੇ ਸਮੇਂ ਆਇਆ ਹੈ ਜਦੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ ਗਠਜੋੜ ਦੀਆਂ ਖ਼ਬਰਾਂ ਦਾ ਬਜ਼ਾਰ ਗਰਮਾਇਆ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement