ਜਗੀਰ ਕੌਰ ਵੱਲੋਂ ਨਨਕਾਣਾ ਸਾਹਿਬ 'ਤੇ ਹਮਲੇ ਦੀ ਕੀਤੀ ਗਈ ਸਖ਼ਤ ਨਖੇਧੀ 
Published : Jan 4, 2020, 3:39 pm IST
Updated : Jan 4, 2020, 3:54 pm IST
SHARE ARTICLE
File photo
File photo

ਬੀਬੀ ਜਗੀਰ ਕੌਰ ਨੇ ਪਾਕਿਸਤਾਨ ਵਿਚ ਨਾਬਾਲਿਗ ਸਿੱਖ ਲੜਕੀ ਦੇ ਅਗਵਾਕਾਰਾਂ ਦੀ ਅਗਵਾਈ ਵਾਲੀ ਭੀੜ ਵਲੋਂ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹਮਲਾ ...

ਨਵੀਂ ਦਿੱਲੀ-  ਪਾਕਿਸਤਾਨ ਵਿਚ ਨਨਕਾਣਾ ਸਾਹਿਬ ਵਿਚ ਘਟੀ ਘਟਨਾ ਤੋਂ ਬਾਅਦ ਦੇਸ਼ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਜਿਥੇ ਇੱਕ ਪਾਸੇ ਸਿੱਖਾਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਗੁੱਸਾ ਹੈ ਉੱਥੇ ਹੀ ਰਾਜਨੀਤਿਕ ਪਾਰਟੀਆਂ ਦੇ ਲੋਕ ਵੀ ਇਸ ਘਟਨਾ ਲਈ ਪਾਕਿਸਤਾਨ ਨੂੰ ਖੂਬ ਖਰੀ ਖੋਟੀ ਸੁਣਾ ਰਹੇ ਹਨ। ਕੱਲ੍ਹ ਪਾਕਿਸਤਾਨ ਦੇ ਸੈਂਕੜੇ ਕੱਟੜਪੰਥੀਆਂ ਵੱਲੋਂ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਦਾ ਘਿਰਾਓ ਅਤੇ ਪੱਥਰਬਾਜ਼ੀ ਕੀਤੀ ਗਈ।

Gurudwara Nankana sahibGurudwara Nankana sahib

ਇਸ ਤੋਂ ਬਾਅਦ ਹਰ ਜਗ੍ਹਾ ਇਸ ਗੱਲ ਦਾ ਵਿਰੋਧ ਹੋ ਰਿਹਾ ਹੈ। ਸਰਕਾਰ ਨੇ ਵੀ ਪਾਕਿਸਤਾਨ ਨੂੰ ਸਿੱਖਾਂ ਦੀ ਸੁਰੱਖਿਆ ਦੇ ਲਈ ਕਦਮ ਉਠਾਉਣ ਦੀ ਗੱਲ ਕਹੀ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਮਹਿਲਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਵਿਚ ਨਾਬਾਲਿਗ ਸਿੱਖ ਲੜਕੀ ਦੇ ਅਗਵਾਕਾਰਾਂ ਦੀ ਅਗਵਾਈ ਵਾਲੀ ਭੀੜ ਵਲੋਂ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹਮਲਾ ਕਰਨ ਅਤੇ ਪਵਿੱਤਰ ਸ਼ਹਿਰ ਦਾ ਨਾਂ ਬਦਲਣ ਦੀਆਂ ਧਮਕੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ।

Jagjit KaurJagjit Kaur

ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਇਕ ਸਿੱਖ ਲੜਕੀ ਦਾ ਧਰਮ ਪਰਿਵਰਤਨ ਕਰਾ ਕੇ ਉਸ ਨਾਲ ਵਿਆਹ ਕਰਨ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨੂੰ ਚੇਤਾਇਆ ਗਿਆ ਸੀ ਜਿਸ ਤੋਂ ਬਾਅਦ ਹੀ ਇਹ ਮੁੱਦਾ ਇਕ ਅਹਿਮ ਮੁੱਦਾ ਬਣਿਆ ਹੋਇਆ ਸੀ ਪਰ ਕੱਲ੍ਹ ਨਨਕਾਣਾ ਸਾਹਿਬ ਵਿਚ ਜੋ ਹੋਇਆ ਉਸ ਤੋਂ ਬਾਅਦ ਇਕ ਵਾਰ ਫਿਰ ਪਾਕਿਸਤਾਨ ਦਾ ਅਸਲੀ ਚੇਹਰਾ ਲੋਕਾਂ ਦੇ ਸਾਹਮਣੇ ਆਇਆ ਹੈ। 

Parkash Singh BadalParkash Singh Badal

ਦੱਸ ਦਈਏ ਕਿ ਪਾਕਿਸਤਾਨ ਵਿਚ ਸਥਿਤ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਸ਼ੁੱਕਰਵਾਰ ਨੂੰ ਹੋਏ ਹਮਲੇ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੁਖਦਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਹੀ ਉੱਥੋਂ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉੱਥੇ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਿਆ ਜਾਵੇ। 

Nankana sahibNankana sahib

ਜ਼ਿਕਰਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਥਿਤ ਹੈ। ਇਸ ਦਾ ਨਾਂ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ ਦੇਨਾਂ 'ਤੇ ਪਿਆ ਹੈ। ਗੁਰੂ ਸਾਹਿਬ ਜੀ ਦਾ ਜਨਮ ਅਸਥਾਨ ਹੋਣ ਕਾਰਨ ਇਹ ਸਥਾਨ ਸਿੱਢਾਂ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿਚੋਂ ਇਕ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement