'ਖੇਤੀ ਕਾਨੂੰਨ ਵਾਪਸੀ ਅਤੇ ਝੂਠੀ ਮੁਆਫ਼ੀ ਮੋਦੀ ਦੀ ਕਿਸਾਨ ਵਿਰੋਧੀ ਸੋਚ ਨੂੰ ਢੱਕ ਨਹੀਂ ਸਕਦੇ'
Published : Jan 4, 2022, 12:11 pm IST
Updated : Jan 4, 2022, 12:11 pm IST
SHARE ARTICLE
Priyanka Gandhi Vadra
Priyanka Gandhi Vadra

ਉਹ ਰਖਿਅਕ ਦੇ ਅਹੁਦੇ ’ਤੇ ਹਨ ਪਰ ਰਾਕਸ਼ਸ ਨਾਲ ਖੜ੍ਹੇ ਹਨ।

ਨਵੀਂ ਦਿੱਲੀ : ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਕਰਦੇ ਹੋਏ ਸੋਮਵਾਰ ਨੂੰ ਕਿਹਾ ਕਿ ਉਹ ਕਿਸਾਨ ਵਿਰੋਧੀ ਹਨ। ਪ੍ਰਧਾਨ ਮੰਤਰੀ ਖੇਤੀ ਕਾਨੂੰਨ ਵਾਪਸ ਲੈ ਕੇ ਅਤੇ ਝੂਠੀ ਮੁਆਫ਼ੀ ਮੰਗ ਕੇ ਅਪਣੀ ਕਿਸਾਨ ਵਿਰੋਧੀ ਸੋਚ ਨੂੰ ਢੱਕਣ ਦੀ ਕੋਸ਼ਿਸ਼ ਕਰ ਰਹੇ ਹਨ।  

PM modiPM modi

ਕਾਂਗਰਸ ਦੀ ਉਤਰ ਪ੍ਰਦੇਸ਼ ਦੀ ਜਨਰਲ ਸਕੱਤਰ ਪ੍ਰਿਯੰਕਾ ਨੇ ਕਿਹਾ ਕਿ ਜੇਕਰ ਮੋਦੀ ਕਿਸਾਨਾਂ ਨਾਲ ਹੁੰਦੇ ਅਤੇ ਸੱਚ ਵਿਚ ਉਨ੍ਹਾਂ ਦੇ ਪੱਖ ’ਚ ਹੁੰਦੇ ਤਾਂ ਉਹ ਲਖੀਮਪੁਰ ਖੇੜੀ ਹਿੰਸਾ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ। ਪ੍ਰਧਾਨ ਮੰਤਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਕੈਬਨਿਟ ਤੋਂ ਹਟਾ ਦਿੰਦੇ ਅਤੇ ਫਿਰ ਉਨ੍ਹਾਂ ਨੂੰ ਕਿਸਾਨਾਂ ਤੋਂ ਮੁਆਫ਼ੀ ਮੰਗ ਦੀ ਜ਼ਰੂਰਤ ਨਹੀਂ ਪੈਂਦੀ ਪਰ ਉਨ੍ਹਾਂ ਦੀ ਸੋਚ ਕਿਸਾਨ ਵਿਰੋਧੀ ਹੈ, ਇਸ ਲਈ ਉਹ ਝੂਠੀ ਮੁਆਫ਼ੀ ਮੰਗਦੇ ਹਨ ਅਤੇ ਕਿਸਾਨਾਂ ਨੂੰ ਗੁਮਰਾਹ ਕਰਦੇ ਹਨ।

Priyanka GandhiPriyanka Gandhi

ਪ੍ਰਿਯੰਕਾ ਨੇ ਟਵੀਟ ਕਰਦਿਆਂ ਕਿਹਾ,‘‘ਝੂਠੀ ਮੁਆਫ਼ੀ ਅਤੇ ਕਾਨੂੰਨ ਵਾਪਸ ਲੈਣ ਵਰਗੇ ਚੁਣਾਵੀ ਕਦਮ ਵੀ ਮੋਦੀ ਜੀ ਦੀ ਕਿਸਾਨ ਵਿਰੋਧੀ ਸੋਚ ਨੂੰ ਢੱਕ ਨਹੀਂ ਸਕਦੇ। ਉਹ ਰਖਿਅਕ ਦੇ ਅਹੁਦੇ ’ਤੇ ਹਨ ਪਰ ਰਾਕਸ਼ਸ ਨਾਲ ਖੜ੍ਹੇ ਹਨ।  ਲਖੀਮਪੁਰ ਖੇੜੀ ਹਿੰਸਾ ਮਾਮਲੇ ਦੀ ਚਾਰਜਸ਼ੀਟ ਵਿਚ ਵੀ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਹੀ ਕਿਸਾਨਾਂ ਨੂੰ ਦਰੜਣਨ ਦੀ ਘਟਨਾ ਦੇ ਮੁੱਖ ਦੋਸ਼ੀ ਹੈ। ਪਰ ਨਰਿੰਦਰ ਮੋਦੀ ਜੀ ਦੀ ਸੁਰੱਖਿਆ ਦੇ ਚਲਦੇ ਮੰਤਰੀ ਅਜੇ ਮਿਸ਼ਰਾ ਟੇਨੀ ’ਤੇ ਜਾਂਚ ਦੀ ਆਂਚ ਤਕ ਨਹੀਂ ਆਈ ਅਤੇ ਉਹ ਅਪਣੇ ਅਹੁਦੇ ’ਤੇ ਬਣੇ ਹੋਏ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement