ਸੋਨੀਆ ਗਾਂਧੀ ਹਸਪਤਾਲ ਵਿਚ ਭਰਤੀ: ਰੂਟੀਨ ਚੈੱਕਅਪ ਲਈ ਪਹੁੰਚੇ ਸੀ ਹਸਪਤਾਲ
Published : Jan 4, 2023, 2:50 pm IST
Updated : Jan 4, 2023, 2:50 pm IST
SHARE ARTICLE
Sonia Gandhi admitted to hospital for routine medical check-up
Sonia Gandhi admitted to hospital for routine medical check-up

ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਦੀ ਧੀ ਪ੍ਰਿਯੰਕਾ ਗਾਂਧੀ ਵਾਡਰਾ ਹਸਪਤਾਲ ਵਿਚ ਭਰਤੀ ਹੋਣ ਸਮੇਂ ਉਹਨਾਂ ਦੇ ਨਾਲ ਸੀ।

 

ਨਵੀਂ ਦਿੱਲੀ:  ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਰੂਟੀਨ ਮੈਡੀਕਲ ਜਾਂਚ ਲਈ ਬੁੱਧਵਾਰ ਨੂੰ ਗੰਗਾ ਰਾਮ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਦੀ ਧੀ ਪ੍ਰਿਯੰਕਾ ਗਾਂਧੀ ਵਾਡਰਾ ਹਸਪਤਾਲ ਵਿਚ ਭਰਤੀ ਹੋਣ ਸਮੇਂ ਉਹਨਾਂ ਦੇ ਨਾਲ ਸੀ। ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਸਾਹ ਦੀ ਇਨਫੈਕਸ਼ਨ ਤੋਂ ਪੀੜਤ ਹਨ।

ਮੰਗਲਵਾਰ ਤੋਂ ਉਹਨਾਂ ਦੀ ਸਿਹਤ ਖਰਾਬ ਸੀ, ਜਿਸ ਕਾਰਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਉੱਤਰ ਪ੍ਰਦੇਸ਼ 'ਚ 'ਭਾਰਤ ਜੋੜੋ ਯਾਤਰਾ' 'ਚ ਪ੍ਰਵੇਸ਼ ਕਰਨ ਲਈ ਸੱਤ ਕਿਲੋਮੀਟਰ ਪੈਦਲ ਚੱਲ ਕੇ ਮੰਗਲਵਾਰ ਸ਼ਾਮ ਨੂੰ ਦਿੱਲੀ ਪਰਤੇ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਸਵੇਰੇ 6 ਵਜੇ ਬਾਗਪਤ ਦੇ ਮਵੀਕਲਾਂ ਤੋਂ ਮੁੜ ਸ਼ੁਰੂ ਹੋਈ। ਹਾਲਾਂਕਿ ਪ੍ਰਿਯੰਕਾ ਗਾਂਧੀ ਯਾਤਰਾ 'ਚ ਸ਼ਾਮਲ ਨਹੀਂ ਹੋਏ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement