Amritpal News: ਅੰਮ੍ਰਿਤਪਾਲ ਦਾ ਚਚੇਰਾ ਭਰਾ ਦਿੱਲੀ ਤੋਂ ਗ੍ਰਿਫ਼ਤਾਰ, ਪਰਿਵਾਰ ਨੇ ਪੁਲਿਸ 'ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ
Published : Jan 4, 2024, 6:39 pm IST
Updated : Jan 4, 2024, 6:39 pm IST
SHARE ARTICLE
File Photo
File Photo

ਪਰਮਜੀਤ ਸਰਨਾ ਨੇ ਪਰਿਵਾਰ ਨਾਲ ਕੀਤੀ ਗੱਲਬਾਤ

Amritpal News: ਖ਼ਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਚਚੇਰੇ ਭਰਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਸ ਦੇ ਪਰਿਵਾਰ ਨੂੰ ਨਵੀਂ ਦਿੱਲੀ ਦੇ ਰੇਲਵੇ ਸਟੇਸ਼ਨ 'ਤੇ ਰੋਕਿਆ। ਪਰਿਵਾਰ ਨਾਦੇਂੜ ਸਾਹਿਬ ਤੋਂ ਮੱਥਾ ਟੇਕ ਕੇ ਆ ਰਿਹਾ ਸੀ ਪਰ ਪੁਲਿਸ ਨੇ ਉਹਨਾਂ ਨੂੰ ਘੇਰਾ ਪਾ ਕੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਇਸ ਤੋਂ ਬਾਅਦ ਪਰਿਵਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਸਾਰੇ ਮਾਮਲੇ ਬਾਰੇ ਜਾਣੂ ਕਰਵਾਇਆ ਗਿਆ ਜਿਸ ਤੋਂ ਬਾਅਦ ਉਹਨਾਂ ਨੇ ਆਪ ਮੌਕੇ 'ਤੇ ਪਹੁੰਚ ਕੇ ਮਸਲਾ ਹੱਲ ਕਰਵਾਇਆ।

ਇਸ ਮਾਮਲੇ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਨਾਦੇਂੜ ਸਾਹਿਬ ਤੋਂ ਵਾਪਸ ਆ ਰਹੇ ਸਨ ਕਿ ਉਸ ਦੌਰਾਨ ਪੁਲਿਸ ਨੇ ਉਹਨਾਂ ਨੂੰ ਘੇਰਾ ਪਾ ਕੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਮਾਤਾ ਨੇ ਕਿਹਾ ਕਿ ਉਹ 10 ਮਹੀਨਿਆਂ ਤੋਂ ਪੰਜਾਬ ਹੀ ਰਹਿ ਰਿਹਾ ਸੀ ਤੇ ਉਸ ਸਮੇਂ ਦੌਰਾਨ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਪਰ ਇਹ ਕਾਰਵਾਈ ਪੰਜਾਬ ਤੋਂ ਬਾਹਰ ਕੀਤੀ ਗਈ। 

ਉਹਨਾਂ ਨੇ ਕਿਹਾ ਕਿ ਪੁਲਿਸ ਨੇ ਸਾਡੇ ਬੱਚੇ ਨੂੰ ਖਾਲੀ ਹੱਥ ਗ੍ਰਿਫ਼ਾਤਰ ਕੀਤਾ ਪਰ ਸਾਨੂੰ ਡਰ ਹੈ ਕਿ ਕਿਤੇ ਪੁਲਿਸ ਨੌਜਵਾਨ 'ਤੇ ਕੋਈ ਨਸ਼ੇ ਜਾਂ ਅਸਲੇ ਦਾ ਕੇਸ ਨਾ ਪਾ ਦੇਵੇ ਕਿਉਂਕਿ ਪੁਲਿਸ ਨੇ ਤਾਂ ਨੌਜਵਾਨ ਨੂੰ ਖਾਲੀ ਹੱਥ ਹੀ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪਰਮਜੀਤ ਸਰਨਾ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ ਉਹਨਾਂ ਨੇ ਕਿਹਾ ਕਿ ਪੁਲਿਸ ਨੇ ਨੌਜਵਾਨ ਨੂੰ ਇੰਨੇ ਦਿਨਾਂ ਤੋਂ ਗ੍ਰਿਫ਼ਤਾਰ ਨਹੀਂ ਕੀਤਾ ਹੈ ਪਰ ਹੁਣ ਦਿੱਲੀ ਵਿਚ ਗ੍ਰਿਫ਼ਤਾਰ ਕਰ ਕੇ ਉਹਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।  ਓਧਰ ਪੁਲਿਸ ਨੇ ਗ੍ਰਿਫ਼ਤਾਰੀ ਦਾ ਕਾਰਨ ਦੱਸਿਆ ਕਿ ਨੌਜਵਾਨ ਉਹਨਾਂ ਨੂੰ ਕਿਸੇ ਕੇਸ ਵਿਚ ਲੋੜੀਂਦਾ ਹੈ ਉਹਨਾਂ ਨੇ ਉਸ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਹੈ। 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement