Delhi Weather Update : ਦਿੱਲੀ-ਐਨਸੀਆਰ ਵਿੱਚ ਕੜਾਕੇ ਦੀ ਠੰਢ, ਛਾਈ ਸੰਘਣੀ ਧੁੰਦ, ਕਈ ਇਲਾਕਿਆਂ 'ਚ ਵਿਜ਼ੀਬਿਲਟੀ ਜ਼ੀਰੋ
Published : Jan 4, 2025, 11:47 am IST
Updated : Jan 4, 2025, 11:47 am IST
SHARE ARTICLE
Delhi Weather Update News
Delhi Weather Update News

Delhi Weather Update : ਧੁੰਦ ਕਾਰਨ 15 ਉਡਾਣਾਂ ਰੱਦ, 507 ਉਡਾਣਾਂ ਪ੍ਰਭਾਵਿਤ

Delhi Weather Update News:  ਦੇਸ਼ ਵਿੱਚ ਠੰਢ ਦਾ ਕਹਿਰ ਜਾਰੀ ਹੈ। ਕੜਾਕੇ ਦੀ ਠੰਢ ਕਾਰਨ ਲੋਕ ਕੰਬ ਰਹੇ ਹਨ। ਦਿੱਲੀ-ਐਨਸੀਆਰ ਧੁੰਦ ਦੀ ਚਾਦਰ ਵਿੱਚ ਲਪੇਟਿਆ ਹੋਇਆ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਬਿਹਾਰ, ਮੱਧ ਪ੍ਰਦੇਸ਼ ਵਿੱਚ ਵੀ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।

ਸ਼ੁੱਕਰਵਾਰ ਨੂੰ ਧੁੰਦ ਕਾਰਨ ਦਿੱਲੀ ਦੇ ਕਈ ਇਲਾਕਿਆਂ 'ਚ ਵਿਜ਼ੀਬਿਲਟੀ ਜ਼ੀਰੋ ਹੋ ਗਈ। ਆਈਜੀਆਈ ਬੇਸ 'ਤੇ ਸਥਿਤੀ ਸਭ ਤੋਂ ਖ਼ਰਾਬ ਸੀ। ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (DIAL) ਮੁਤਾਬਕ ਧੁੰਦ ਕਾਰਨ 507 ਉਡਾਣਾਂ ਪ੍ਰਭਾਵਿਤ ਹੋਈਆਂ। ਇਸ ਤੋਂ ਇਲਾਵਾ ਖਰਾਬ ਮੌਸਮ ਕਾਰਨ 15 ਉਡਾਣਾਂ ਨੂੰ ਰੱਦ ਕਰਨਾ ਪਿਆ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਅਫਗਾਨਿਸਤਾਨ ਅਤੇ ਆਸ-ਪਾਸ ਦੇ ਇਲਾਕਿਆਂ 'ਤੇ ਚੱਕਰਵਾਤੀ ਚੱਕਰ ਦੇ ਰੂਪ 'ਚ ਪੱਛਮੀ ਗੜਬੜੀ ਹੇਠਲੇ ਤੋਂ ਉੱਪਰਲੇ ਟ੍ਰੋਪੋਸਫੈਰਿਕ ਪੱਧਰ 'ਤੇ ਬਣੀ ਹੋਈ ਹੈ। 

 ਇਸ ਕਾਰਨ 5-6 ਜਨਵਰੀ ਨੂੰ ਦਿੱਲੀ ਸਮੇਤ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉਤਰਾਖੰਡ ਵਿੱਚ ਤੂਫ਼ਾਨ ਦੇ ਨਾਲ-ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਲੱਦਾਖ 'ਚ 4 ਤੋਂ 6 ਜਨਵਰੀ ਅਤੇ ਹਿਮਾਚਲ ਪ੍ਰਦੇਸ਼ 'ਚ 5 ਤੋਂ 6 ਜਨਵਰੀ ਤੱਕ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।ਟ
ਮੌਸਮ ਵਿਭਾਗ ਨੇ ਦੇਰ ਰਾਤ ਅਤੇ ਸਵੇਰ ਸਮੇਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement