Haryana & Punjab ED Raid News : ED ਨੇ ਛਾਪੇ ਦੌਰਾਨ NHPC ਦੇ CGM ਦੀਆਂ ਹਰਿਆਣਾ-ਪੰਜਾਬ ’ਚ 4 ਜਾਇਦਾਦਾਂ ਜ਼ਬਤ
Published : Jan 4, 2025, 1:21 pm IST
Updated : Jan 4, 2025, 1:21 pm IST
SHARE ARTICLE
Haryana & Punjab ED Raids Latest News in Punjabi
Haryana & Punjab ED Raids Latest News in Punjabi

Haryana & Punjab ED Raid News : ਜ਼ਬਤ ਜਾਇਦਾਦ ਦੀ ਕੀਮਤ 47 ਲੱਖ ਰੁਪਏ

Haryana & Punjab ED Raids Latest News in Punjabi : ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਪੰਜਾਬ-ਹਰਿਆਣਾ ਵਿਚ ਵੱਡੀ ਕਾਰਵਾਈ ਕੀਤੀ ਹੈ। ਈ.ਡੀ ਨੇ ਨੈਸ਼ਨਲ ਹਾਈਡ੍ਰੋਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ (ਐਨ.ਐਚ.ਪੀ.ਸੀ) ਦੇ ਸਾਬਕਾ ਚੀਫ਼ ਜਨਰਲ ਮੈਨੇਜਰ (ਸੀ.ਜੀ.ਐਮ) ਹਰਜੀਤ ਸਿੰਘ ਪੁਰੀ ਅਤੇ ਉਨ੍ਹਾਂ ਦੀ ਪਤਨੀ ਅਰਵਿੰਦਰਜੀਤ ਕੌਰ ਦੀ 47 ਲੱਖ ਰੁਪਏ ਦੀ ਜਾਇਦਾਦ ਅਸਥਾਈ ਤੌਰ 'ਤੇ ਜ਼ਬਤ ਕਰ ਲਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਧਿਕਾਰੀ ਨੇ ਕਿਹਾ, ‘ਹਰਜੀਤ ਸਿੰਘ ਪੁਰੀ ਅਤੇ ਉਨ੍ਹਾਂ ਦੀ ਪਤਨੀ ਦੀਆਂ ਹਰਿਆਣਾ ਦੇ ਫ਼ਰੀਦਾਬਾਦ ਅਤੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਸਥਿਤ ਕਰੀਬ 47 ਲੱਖ ਰੁਪਏ ਦੀਆਂ ਕੁੱਲ ਚਾਰ ਅਚੱਲ ਜਾਇਦਾਦਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ) ਦੇ ਪ੍ਰਬੰਧਾਂ ਤਹਿਤ ਅਸਥਾਈ ਤੌਰ 'ਤੇ ਕੁਰਕ ਕੀਤਾ ਗਿਆ ਹੈ।’

ਈ.ਡੀ ਦੀ ਜਾਂਚ ਦਾ ਅਨੁਮਾਨ ਹੈ ਕਿ ਪੁਰੀ ਦੀ ਮਾਲਕੀ ਵਾਲੀ ਆਮਦਨ ਤੋਂ ਵੱਧ ਜਾਇਦਾਦ ਦੀ ਕੁੱਲ ਕੀਮਤ ਲਗਭਗ 1.04 ਕਰੋੜ ਰੁਪਏ ਹੈ। ਅਧਿਕਾਰੀ ਨੇ ਕਿਹਾ ਕਿ ਐਨ.ਐਚ.ਪੀ.ਸੀ ਵਿਚ ਸੀ.ਜੀ.ਐਮ (ਵਿੱਤ) ਦੇ ਅਪਣੇ ਕਾਰਜਕਾਲ ਦੌਰਾਨ ਪੁਰੀ ਨੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਅਪਰਾਧ ਕਰਨ ਲਈ ਅਪਣੇ ਅਹੁਦੇ ਦੀ ਦੁਰਵਰਤੋਂ ਕਰ ਕੇ ਆਮਦਨੀ ਦੇ ਅਪਣੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from Haryana & Punjab ED Raids Latest News in Punjabi stay tuned to Rozana Spokesman)

Location: India, Haryana

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement