ਪੰਜਵੇਂ ਦਿਨ 'ਚ ਦਾਖ਼ਲ ਹੋਈ ਹਜ਼ਾਰੇ ਦੀ ਭੁੱਖ ਹੜਤਾਲ
Published : Feb 4, 2019, 11:09 am IST
Updated : Feb 4, 2019, 11:09 am IST
SHARE ARTICLE
Anna Hazare hunger strike
Anna Hazare hunger strike

ਸਮਾਜਕ ਕਾਰਕੁਨ ਅੰਨਾ ਹਜ਼ਾਰੇ ਵਲੋਂ ਰੱਖੀ ਭੁੱਖ ਹੜਤਾਲ ਨੂੰ ਐਤਵਾਰ ਨੂੰ ਪੰਜ ਦਿਨ ਹੋ ਗਏ.....

ਰਾਲੇਗਣ ਸਿੱਧੀ (ਮਹਾਰਾਸ਼ਟਰ) : ਸਮਾਜਕ ਕਾਰਕੁਨ ਅੰਨਾ ਹਜ਼ਾਰੇ ਵਲੋਂ ਰੱਖੀ ਭੁੱਖ ਹੜਤਾਲ ਨੂੰ ਐਤਵਾਰ ਨੂੰ ਪੰਜ ਦਿਨ ਹੋ ਗਏ। ਜਦਕਿ ਪਿੰਡ ਵਾਸੀਆਂ ਨੇ ਉਨ੍ਹਾਂ ਦੀ ਹੜਤਾਲ ਦੇ ਹੱਕ 'ਚ ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ 'ਚ ਇਕ ਹਾਈਵੇ ਨੂੰ ਰੋਕ ਦਿਤਾ ਜਿਸ ਨਾਲ ਇਲਾਕੇ 'ਚ ਲੰਮਾ ਜਾਮ ਲੱਗ ਗਿਆ। ਪੁਲਿਸ ਨੇ ਜਾਮ ਖੋਲ੍ਹਣ ਲਈ 110 ਅੰਦੋਲਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਅਤੇ ਬਾਅਦ 'ਚ ਛੱਡ ਦਿਤਾ। ਹਜ਼ਾਰੇ ਨੇ ਕੇਂਦਰ ਅਤੇ ਮਹਾਰਾਸ਼ਟਰ 'ਚ ਲੋਕਾਪਾਲ ਦੀ ਤੁਰਤ ਨਿਯੁਕਤੀ ਅਤੇ ਕਿਸਾਨਾਂ ਦੇ ਮੁੱਦਿਆਂ ਦੇ ਹੱਲ ਲਈ ਬੁਧਵਾਰ ਨੂੰ ਅਹਿਮਦਨਗਰ ਜ਼ਿਲ੍ਹਾ ਸਥਿਤ ਅਪਣੀ ਜੱਦੀ ਪਿੰਡ ਰਾਲੇਗਣ ਸਿੱਧੀ 'ਚ ਭੁੱਖ ਹੜਤਾਲ ਸ਼ੁਰੂ ਕੀਤੀ ਸੀ।

ਸ਼ਿਵ ਸੈਨਾ ਦੇ ਪ੍ਰਧਾਨ ਊਧਵ ਠਾਕਰੇ ਵੀ ਹਜ਼ਾਰੇ ਦੀ ਹਮਾਇਤ 'ਚ ਨਿੱਤਰੇ ਹਨ ਅਤੇ ਉਨ੍ਹਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਜਕ ਕਾਰਕੁਨ ਦੀ ਜ਼ਿੰਦਗੀ ਨਾਲ ਨਾ ਖੇਡੇ। ਠਾਕਰੇ ਨੇ 81 ਸਾਲਾਂ ਦੇ ਅੰਨਾ ਹਜ਼ਾਰੇ ਦੀ ਸਿਹਤ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਪ੍ਰਧਾਨ ਮੰਤਰੀ ਦਫ਼ਤਰ ਦੀ ਉਸ ਕਥਿਤ ਚਿੱਠੀ ਨੂੰ 'ਨਿੰਦਣਯੋਗ' ਅਤੇ 'ਹਾਸੋਹੀਣਾ' ਦਸਿਆ ਜਿਸ 'ਚ ਹਜ਼ਾਰੇ ਦੀ ਚੰਗੀ ਸਿਹਤ ਦੀ ਉਮੀਦ ਕੀਤੀ ਗਈ ਹੈ। ਉਧਰ ਮਹਾਰਾਸ਼ਟਰ ਦੇ ਮੰਤਰੀ ਗਿਰੀਸ਼ ਮਹਾਜਨ ਅਤੇ ਸੀਨੀਅਰ ਕਾਂਗਰਸ ਆਗੂ ਰਾਧਾਕ੍ਰਿਸ਼ਣ ਵਿਖੇ ਪਾਟਿਲ ਨੇ ਅੱਜ ਅੰਨਾ ਹਜ਼ਾਰੇ ਨਾਲ ਮੁਲਾਕਾਤ ਕੀਤੀ।

ਮਹਾਜਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਦੀ ਚਿੱਠੀ ਲੈ ਕੇ ਹਜ਼ਾਰੇ ਕੋਲ ਆਏ ਸਨ। ਉਨ੍ਹਾਂ ਅੰਨਾ ਹਜ਼ਾਰੇ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਕਿਉਂਕਿ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਦੀ ਪੂਰੀ ਬਜਟ 'ਚ ਕਰ ਦਿਤੀ ਗਈ ਹੈ ਅਤੇ ਮਹਾਰਾਸ਼ਟਰ ਸਰਕਾਰ ਵੀ ਇਸ ਬਾਰੇ ਵਿਚਾਰ ਕਰ ਰਹੀ ਹੈ।  (ਪੀਟੀਆਈ)

Location: India, Maharashtra

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement