ਹੁਣ ਮੁਲਾਜ਼ਮਾਂ ਦੇ ਚੁੱਲ੍ਹੇ ਠੰਡੇ ਕਰ ਕੇ ਖਜ਼ਾਨੇ ਦੀ ਹਾਲਤ ਸੁਧਾਰੇਗੀ ਸਰਕਾਰ !
Published : Feb 4, 2020, 1:48 pm IST
Updated : Feb 4, 2020, 3:26 pm IST
SHARE ARTICLE
File Photo
File Photo

ਨੌਜਵਾਨਾਂ ਲਈ ਸਰਕਾਰੀ ਨੌਕਰੀ ਦੇ ਮੌਕੇ ਹੋਰ ਵੀ ਘੱਟਣ ਦੇ ਅਸਾਰ

ਚੰਡੀਗੜ੍ਹ : ਪੰਜਾਬ ਵਿਚ ਕੈਪਟਨ ਸਰਕਾਰ ਦੀ ਵਿੱਤੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਉਹ ਸੂਬੇ ਵਿਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਥਾਂ ਹੁਣ ਆਪਣੇ ਸਾਰੇ ਸਰਕਾਰੀ ਵਿਭਾਗਾਂ ਵਿਚੋਂ ਲੋੜ ਤੋਂ ਵੱਧ ਮੁਲਾਜ਼ਮਾ ਦੀ ਛਾਂਟੀ ਕਰਨ ਦੀ ਤਿਆਰੀ ਵਿਚ ਲੱਗੀ ਹੋਈ ਹੈ ਜਿਸ ਦੇ ਲਈ ਬਕਾਇਦਾ ਵਿੱਤ ਵਿਭਾਗ ਵੱਲੋਂ ਜਾਣਕਾਰੀ ਜੁਟਾਉਣੀ ਸ਼ੁਰੂ ਵੀ ਕਰ ਦਿੱਤੀ ਗਈ ਹੈ।

File PhotoFile Photo

ਮੀਡੀਆ ਰਿਪੋਰਟਾ ਦੀ ਮੰਨੀਏ ਤਾਂ ਇਹ ਪੂਰੀ ਕਾਰਵਾਈ ਪੰਜਾਬ ਸਰਕਾਰ ਆਪਣੇ ਵਿਭਾਗਾਂ ਨੂੰ ਪੁਨਰਗਠਨ ਕਰਨ ਦੇ ਅਧੀਨ ਕਰ ਰਹੀ ਹੈ। ਖੇਤੀਬਾੜੀ ਵਿਭਾਗ ਵਿਚੋਂ ਤਾਂ ਪਹਿਲਾਂ ਹੀ ਲਗਭਗ 400 ਮੁਲਾਜ਼ਮਾਂ ਦੀ ਪਛਾਣ ਕਰਨ ਲਈ ਗਈ ਹੈ। ਇਸੇ ਤਰ੍ਹਾਂ ਪੰਜਾਬ ਸਕੱਤਰੇਤ ਵਿਚ ਵੀ ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੂਬੇ ਦੇ ਵਿੱਤ ਮੰਤਰੀ ਨੇ ਵੀ ਸਕੱਤਰੇਤ ਦੇ ਮੁਲਾਜ਼ਮਾ ਦੇ ਕੰਮ ਦਾ ਵੇਰਵਾ ਮੰਗਿਆ ਸੀ।

File PhotoFile Photo

ਦਰਅਸਲ ਸਕੱਤਰੇਤ ਦੀਆਂ ਬ੍ਰਾਚਾਂ ਅਤੇ ਬਹੁਤੇ ਵਿਭਾਗ ਅਜਿਹੇ ਹਨ ਜਿਨ੍ਹਾਂ ਵਿਚ ਕਿਤੇ ਤਾਂ ਲੋੜ ਤੋਂ ਘੱਟ ਸਟਾਫ ਹੈ ਜਾਂ ਫਿਰ ਲੋੜ ਤੋਂ ਵੱਧ ਸਟਾਫ ਹੈ ਅਤੇ ਸਰਕਾਰ ਦੁਆਰਾ ਪੂਰੀ ਸਮੀਖਿਆ ਕਰਕੇ ਲੋੜ ਅਨੁਸਾਰ ਮੁਲਾਜ਼ਮ ਰੱਖੇ ਜਾਣਗੇ। ਪੰਜਾਬ ਸਰਕਾਰ ਦੇ ਅਜਿਹੇ ਵਿਭਾਗ ਦਾ ਦੂਜੇ ਵਿਭਾਗਾਂ ਵਿਚ ਰਲੇਵਾਂ ਵੀ ਕੀਤਾ ਜਾ ਸਕਦਾ ਹੈ ਜਿਨ੍ਹਾਂ ਵਿਭਾਗਾਂ ਵਿਚ ਜ਼ਿਆਦਾ ਕੰਮ ਕਾਜ ਨਹੀਂ ਹੈ।

File PhotoFile Photo

ਰਿਪੋਰਟਾ ਅਨੁਸਾਰ ਵਿੱਤ ਮੰਤਰਾਲੇ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿਚ ਬੇਲੋੜੇ ਕਮਰਚਾਰੀਆਂ ਦੀ ਸਮੀਖਿਆ ਤੋਂ ਬਾਅਦ ਹੋਣ ਵਾਲੇ ਪੁਨਰਗਠਨ ਨਾਲ ਸਲਾਨਾ 400 ਕਰੋੜ ਰੁਪਏ ਦੀ ਬੱਚਤ ਦਾ ਅੰਦਾਜ਼ਾ ਲਗਾਇਆ ਗਿਆ ਹੈ । ਸੂਬੇ ਦੀ ਖਸਤਾ ਵਿੱਤੀ ਹਾਲਤ ਨੂੰ ਵੇਖਦਿਆਂ ਨੌਜਵਾਨਾਂ ਲਈ ਸਰਕਾਰੀ ਨੌਕਰੀ ਦੇ ਮੌਕੇ ਬਹੁਤ ਘੱਟ ਦਿਖਾਈ ਦੇ ਰਹੇ ਹਨ।

Captain Amrinder Singh orders File Photo

ਦੱਸ ਦਈਏ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਘੋਸ਼ਣਾ ਪੱਤਰ ਵਿਚ ਕੀਤੇ ਵਾਅਦੇ ਘਰ-ਘਰ ਰੋਜਗਾਰ ਯੋਜਨਾ ਅਧੀਨ ਸੂਬੇ ਵਿਚ ਹਰ ਥਾਂ ਰੋਜ਼ਗਾਰ ਮੇਲੇ ਤਾਂ ਲਗਾਉਂਦੀ ਹੈ ਪਰ ਇਸ ਵਿਚ ਕੇਵਲ ਪ੍ਰਾਈਵੇਟ ਕੰਪਨੀਆਂ ਹੀ ਆਉਂਦਿਆ ਹਨ ਜਿਨ੍ਹਾਂ ਤੋਂ ਨੌਜਵਾਨ ਵੀ ਅਸੰਤੂਸ਼ਟ ਨਜ਼ਰ ਆਉਂਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement