ਟਰੈਕਟਰ ਰੈਲੀ 'ਚ ਜਾਨ ਗਵਾਉਣ ਵਾਲੇ ਨਵਰੀਤ ਦੇ ਘਰ ਪਹੁੰਚੀ ਪ੍ਰਿਯੰਕਾ ਗਾਂਧੀ
Published : Feb 4, 2021, 1:34 pm IST
Updated : Feb 4, 2021, 1:43 pm IST
SHARE ARTICLE
Priyanka Gandhi
Priyanka Gandhi

ਪ੍ਰਿਯੰਕਾ ਗਾਂਧੀ ਦੇ ਇਸ ਕਾਫਲੇ 'ਚ ਸਮਰਥਕਾਂ ਦਾ ਹਜੂਮ ਵੀ ਹੈ। NH-24 ਰਾਹੀਂ ਪ੍ਰਿਯੰਕਾ ਗਾਂਧੀ ਰਾਮਪੁਰ ਜਾ ਰਹੀ ਸੀ।

ਨਵੀਂ ਦਿੱਲੀ- ਦਿੱਲੀ ਵਿਖੇ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਨਵਰੀਤ ਸਿੰਘ ਦੀ ਨਮਿਤ ਅੰਤਿਮ ਅਰਦਾਸ ਮੌਕੇ ਰਾਮਪੁਰ ਵਿਖੇ ਕਾਂਗਰਸ ਲੀਡਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਵਿਸ਼ੇਸ਼ ਤੌਰ 'ਤੇ ਪੁੱਜੀ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਅੱਜ ਨਵਰੀਤ ਸਿੰਘ ਦੀ ਅੰਤਿਮ ਅਰਦਾਸ ਹੈ। 

Priyanka Gandhi  Priyanka Gandhi

ਪ੍ਰਿਯੰਕਾ ਦੇ ਕਾਫਲੇ 'ਚ ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਜੇ ਕੁਮਾਰ ਲੱਲੂ ਸਿੰਘ ਵੀ ਮੌਜੂਦ ਹਨ। ਪ੍ਰਿਯੰਕਾ ਗਾਂਧੀ ਦੇ ਇਸ ਕਾਫਲੇ 'ਚ ਸਮਰਥਕਾਂ ਦਾ ਹਜੂਮ ਵੀ ਹੈ। NH-24 ਰਾਹੀਂ ਪ੍ਰਿਯੰਕਾ ਗਾਂਧੀ ਰਾਮਪੁਰ ਜਾ ਰਹੀ ਸੀ। ਇਸ ਤੋਂ ਪਹਿਲਾ ਉਨ੍ਹਾਂ ਨੇ ਗੁਰਬਾਣੀ ਦੀ ਤੁਕ ਵਿਚ ਟਵੀਟ ਵੀ ਕੀਤਾ ਸੀ, ਜੋ ਹਿੰਦੀ 'ਚ ਸੀ।

Priyanka Gandhi  Priyanka Gandhi

ਦੱਸਣਯੋਗ ਹੈ ਕਿ ਦਿੱਲੀ ਤੋਂ ਰਾਮਪੁਰ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਦਾ ਕਾਫਲਾ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਅਨੁਸਾਰ ਰਾਮਪੁਰ ਜਾਂਦੇ ਸਮੇਂ ਪ੍ਰਿਅੰਕਾ ਦੇ ਕਾਫਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਹਾਲਾਂਕਿ, ਇਹ ਚੰਗੀ ਗੱਲ ਹੈ ਕਿ ਕਿਸੇ ਨੂੰ ਕੋਈ ਚੋਟ ਨਹੀਂ ਲੱਗੀ ਅਤੇ ਹਰ ਕੋਈ ਸੁਰੱਖਿਅਤ ਹੈ।  

 

ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਪ੍ਰਿਯੰਕਾ ਗਾਂਧੀ ਟ੍ਰੈਕਟਰ ਰੈਲੀ 'ਚ ਜਾਨ ਗਵਾਉਣ ਵਾਲੇ ਨਵਰੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਰਾਮਪੁਰ ਜਾ ਰਹੀ ਸੀ। 

Priyanka Gandhi

Priyanka Gandhi

ਜ਼ਿਕਰਯੋਗ ਹੈ ਕਿ ਬੀਤੀ ਦਿਨੀ ਨਵਰੀਤ ਸਿੰਘ ਦੀ ਮੌਤ ਦਿੱਲੀ 'ਚ ਟ੍ਰੈਕਟਰ ਰੈਲੀ ਦੌਰਾਨ ਹੋਈ ਸੀ ਪਰ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਸੀ ਇਸ ਦੀ ਮੌਤ ਪੁਲਿਸ ਦੀ ਗੋਲੀ ਲੱਗਣ ਨਾਲ ਹੋਈ ਹੈ। ਨਵਰੀਤ ਦਾ ਟ੍ਰੈਕਟਰ ਦਿੱਲੀ ਪੁਲਿਸ ਦੇ ਬੈਰੀਕੇਡ ਨਾਲ ਟਕਰਾਉਣ ਤੋਂ ਬਾਅਦ ਪਲਟ ਗਿਆ ਸੀ। ਟ੍ਰੈਕਟਰ ਹਾਦਸੇ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਇੱਕ ਵੀਡੀਓ ਜਾਰੀ ਕੀਤਾ ਗਿਆ ਸੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement